ਅੰਮ੍ਰਿਤਸਰ: ਪੰਜਾਬ ਵਿੱਚ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਵੀ ਪੰਜਾਬ ਵਿਚ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਰੁੱਕ ਨਹੀਂ ਰਹੀਆਂ, ਜੋ ਕਿ ਪੁਲਿਸ ਪ੍ਰਸ਼ਾਸਨ ਉੱਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਜਿੱਥੇ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਘਰ ਹੈ, ਉਸ ਦੇ ਨਜ਼ਦੀਕ ਹੀ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦੇ ਹੋਏ ਪੀੜਤ ਨੇ ਦੱਸਿਆ ਕਿ ਦੇਰ ਰਾਤ ਆਪਣੇ ਕਮਰੇ ਵਿੱਚ ਸੋ ਰਿਹਾ ਸੀ, ਉਦੋਂ ਹੀ ਇਹ ਸਾਰੀ ਘਟਨਾ ਘਟੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਇਕ ਰਿਸ਼ਤੇਦਾਰ ਪੁਲਿਸ ਵਿੱਚ ਹੈ ਅਤੇ ਜ਼ਬਰਦਸਤੀ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦਾ ਹੈ।
ਇਸ ਲਈ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਅਦਾਲਤ ਵਿੱਚ ਕੇਸ ਵੀ ਲਗਾਇਆ ਸੀ, ਜੋ ਕਿ ਉਹ ਹਾਰ ਗਿਆ ਅਤੇ ਇਹੀ ਕਾਰਨ ਹੋਇਆ ਕਿ ਉਹਨੇ ਦੇਰ ਰਾਤ ਉਸ ਦੇ ਘਰ ਵਿੱਚ ਆ ਕੇ ਗੋਲੀਆਂ ਚਲਾਈਆਂ ਹਾਲਾਂਕਿ ਗੋਲੀਆਂ ਸਿਰਫ਼ ਉਨ੍ਹਾਂ ਦੇ ਘਰ ਦੇ ਨਾਲ ਬਣੇ ਦਫ਼ਤਰ ਦੇ ਸ਼ਟਰ 'ਤੇ ਹੀ ਲੱਗੀਆਂ, ਇਸ ਦੇ ਨਾਲ ਹੀ ਪਰਿਵਾਰ ਨੇ ਪੁਲਿਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਦੂਜੇ ਪਾਸੇ ਪੁਲਿਸ ਇਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ, ਪੁਲਿਸ ਦਾ ਕਹਿਣਾ ਹੈ ਕਿ ਦੇਰ ਰਾਤ 1 ਵਜੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਰਾਣੀ ਕਾ ਬਾਗ ਵਿਖੇ ਗੋਲੀ ਚੱਲੀ ਹੈ। ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਜਲਦ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਦਿੱਤਾ ਜਾਵੇਗਾ। ਫਿਲਹਾਲ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਵੀ ਗੁੰਡਾਗਰਦੀ ਨਹੀਂ ਰੁੱਕ ਰਹੀ ਜੋ ਕਿ ਪੁਲਿਸ ਦੀ ਕਾਰਜ ਪ੍ਰਣਾਲੀ 'ਤੇ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਕਰਦੀ ਹੈ।
ਇਹ ਵੀ ਪੜੋ: Punjab Assembly Election 2022: 2 ਦਿਨਾਂ ਪੰਜਾਬ ਦੌਰੇ ’ਤੇ CM ਕੇਜਰੀਵਾਲ