ਅੰਮ੍ਰਿਤਸਰ: ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ (ਆਈਪੀਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਨਸ਼ੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਤਹਿਤ ਥਾਣਾ ਬਿਆਸ ਅਧੀਂਨ ਪੈਂਦੀ ਪੁਲਿਸ ਚੌਂਕੀ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਏ.ਐਸ.ਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਛਾਪਿਆਂਵਾਲੀ ਮੋੜ ਪੁੱੱਜੇ ਤਾਂ ਕਥਿਤ ਦੋਸ਼ੀ ਪੁਲਿਸ ਪਾਰਟੀ ਨੂੰ ਦੇਖ ਪਿੱਛੇ ਮੁੜ ਪਿਆ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਤਲਾਸ਼ੀ ਲੈਣ ਤੇ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ: ਨੌਕਰੀਆਂ ਦੀ ਫ਼ੀਸ ਵਜੋਂ ਕੈਪਟਨ ਸਰਕਾਰ ਨੇ ਬੇਰੁਜ਼ਗਾਰਾਂ ਕੋਲੋਂ 10 ਕਰੋੜ ਤੋਂ ਜ਼ਿਆਦਾ ਇੱਕਠੇ ਕੀਤੇ
ਪੁਲਿਸ ਨੇ ਕਥਿਤ ਦੋਸ਼ੀ ਦੀ ਪਛਾਣ ਰਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਾਜਮਪੁਰ ਵਜੋਂ ਦੱਸੀ ਹੈ, ਜਿਸ ਖਿਲਾਫ ਥਾਣਾ ਬਿਆਸ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।