ਅੰਮ੍ਰਿਤਸਰ: ਪੰਜਾਬ ਵਿੱਚ ਆਪ ਦੀ ਸਰਕਾਰ ਬਣਿਆ ਨੂੰ ਅਜੇ ਇੱਕ ਮਹੀਨੇ ਤੋਂ ਉਪਰ ਦਾ ਸਮਾਂ ਹੋਇਆ ਹੈ, ਪਰ ਦੂਜੇ ਪਾਸੇ ਪੰਜਾਬ ਵਿੱਚ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਵੀ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਪੰਜਾਬ ਵਿੱਚ ਇਸ ਤਰ੍ਹਾਂ ਦੇ ਹਲਾਤਾਂ 'ਤੇ ਵਿਰੋਧੀਆਂ ਪਾਰਟੀਆਂ ਵੱਲੋਂ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ।
ਅਜਿਹਾ ਹੀ ਇੱਕ ਲੜਾਈ ਦਾ ਮਾਮਲਾ ਅੰਮ੍ਰਿਤਸਰ ਥਾਣਾ ਕੋਤਵਾਲੀ ਅਧੀਨ ਪੈਂਦੇ ਇਲਾਕੇ ਗੁਦਾਮ ਮੁਹੱਲੇ ਵਿੱਚ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਇਕ ਛੋਟੀ ਜਿਹੀ ਗਲੀ ਵਿੱਚ ਕੰਧ ਕਰਨ ਨੂੰ ਲੈ ਕੇ 2 ਪਰਿਵਾਰਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਇਕ ਧਿਰ ਨੇ ਦੂਸਰੀ ਧਿਰ 'ਤੇ ਹਮਲਾ ਕਰਨ ਦੇ ਵੀ ਇਲਜ਼ਾਮ ਲਗਾਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਧਿਰ ਨੇ ਦੱਸਿਆ ਕਿ ਪਿਛਲੇ 60 ਤੋਂ 65 ਸਾਲ ਤੋਂ ਇਸ ਛੋਟੀ ਜਿਹੀ ਗਲੀ ਵਿੱਚੋਂ ਆਉਣ- ਜਾਣ ਲਈ ਰਸਤਾ ਬਣਿਆ ਹੋਇਆ ਸੀ, ਲੇਕਿਨ ਉਨ੍ਹਾਂ ਦੇ ਹੀ ਪਰਿਵਾਰ ਦੇ ਕੁੱਝ ਮੈਂਬਰਾਂ ਵੱਲੋਂ ਇਸ 'ਤੇ ਹੁਣ ਆਪਣੀ ਮਾਲਕੀ ਦਿਖਾ ਕੇ ਇਸ 'ਤੇ ਕੰਧ ਕੀਤੀ ਜਾ ਗਈ, ਜਦੋਂ ਸਵੇਰੇ ਅਸੀਂ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਕੁਝ ਅਣਪਛਾਤੇ ਨੌਜਵਾਨਾਂ ਨੂੰ ਬੁਲਾ ਕੇ ਉਨ੍ਹਾਂ 'ਤੇ ਹਮਲਾ ਕਰਵਾ ਦਿੱਤਾ ਤੇ ਉਨ੍ਹਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਪਰ ਹੁਣ ਉਨ੍ਹਾਂ ਨੇ ਇਸ ਦੀ ਦਰਖਾਸਤ ਥਾਣਾ ਕੋਤਵਾਲੀ ਪੁਲਿਸ ਨੂੰ ਦਰਜ ਕਰਵਾਈ ਹੈ।
ਦੂਜੇ ਪਾਸੇ ਦੂਜੀ ਧਿਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਖ਼ੁਦ ਦੀ ਮਾਲਕੀਅਤ ਵਾਲੀ ਜ਼ਮੀਨ ਹੈ, ਜਿਸ 'ਤੇ ਉਹ ਕੰਧ ਕਰਵਾ ਰਹੇ ਹਨ। ਲੇਕਿਨ ਉਨ੍ਹਾਂ ਦੇ ਹੀ ਚਾਚੇ ਵੱਲੋਂ ਉਸ ਉੱਤੇ ਕਬਜ਼ਾ ਕਰਨ ਦੀ ਨੀਅਤ ਨਾਲ ਉਸ ਨੂੰ ਆਉਣ ਜਾਣ ਵਾਲਾ ਰਸਤਾ ਦੱਸਿਆ ਜਾ ਰਿਹਾ ਹੈ ਅਤੇ ਜਦੋਂ ਸਵੇਰੇ ਉਹ ਕੰਧ ਕਰ ਰਹੇ ਸਨ ਤਾਂ ਉਦੋਂ ਵੀ ਇਸੇ ਗੱਲ ਨੂੰ ਲੈ ਕੇ ਕਾਫੀ ਝਗੜਾ ਦੇਖਣ ਨੂੰ ਮਿਲਿਆ। ਲੇਕਿਨ ਉਹਨਾਂ ਵੱਲੋਂ ਕਿਸੇ ਵੀ ਬਾਹਰੀ ਵਿਅਕਤੀਆਂ ਨੂੰ ਲਿਆ ਕੇ ਉਥੇ ਹੁੱਲੜਬਾਜ਼ੀ ਨਹੀਂ ਕੀਤੀ ਗਈ।
ਇਸ ਸਾਰੇ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਪਾਰਟੀਆਂ ਨੂੰ ਪੁਲਿਸ ਸਟੇਸ਼ਨ ਬੁਲਾਇਆ ਹੈ ਅਤੇ ਦੋਵਾਂ ਦੇ ਦਰਖਾਸਤਾਂ ਦਿੱਤੀਆਂ ਜਾ ਰਹੀਆਂ ਅਤੇ ਮੌਕਾ ਦੇਖਣ ਤੋਂ ਬਾਅਦ ਜੋ ਬਣਦੀ ਕਾਰਵਾਈ ਉਹ ਕੀਤੀ ਜਾਵੇਗੀ।
ਇਹ ਵੀ ਪੜੋ:- 5 ਰੁਪਏ 'ਚ ਪੇਟ ਭਰ ਖਾਣਾ: NRI ਪਿਓ ਪੁੱਤ ਦੀ ਪਹਿਲ, ਧੀ ਭੇਜਦੀ ਅਮਰੀਕਾ ਤੋਂ ਡਾਲਰ