ਅੰਮ੍ਰਿਤਸਰ : ਪਾਕਿਸਤਾਨ ਦੇ ਸਿੰਧ ਪ੍ਰਾਂਤ ਅਤੇ ਕੁੱਝ ਹੋਰ ਹਿੱਸਿਆ ਤੋਂ ਲਗਭਗ 100 ਹਿੰਦੂ ਭਾਈਚਾਰੇ ਦੇ ਲੋਕਾਂ ਦਾ ਸਮੂਹ ਵੀਰਵਾਰ ਦੇਰ ਰਾਤ ਭਾਰਤ ਪਹੁੰਚਿਆ। ਇਸ ਸਮੂਹ ਵਿੱਚ 10 ਤੋਂ 12 ਗ਼ਰੀਬ ਪਰਿਵਾਰ ਵੀ ਸ਼ਾਮਲ ਹਨ।
ਜਾਣਕਾਰੀ ਮੁਤਾਬਕ ਪਾਕਿਸਤਾਨ ਦੀ ਘੱਟ ਗਿਣਤੀ ਦੇ ਇਹ ਲੋਕ ਉੱਥੇ ਧਰਮ ਦੇ ਨਾਂਅ ਉੱਤੇ ਹੋ ਰਹੇ ਨਸਲੀ ਵਿਤਕਰੇ ਤੋਂ ਪ੍ਰੇਸ਼ਾਨ ਹੋ ਕੇ ਰਹਿ ਰਹੀ ਹੈ।
ਜਦੋਂ ਈਟੀਵੀ ਭਾਰਤ ਨੇ ਇੰਨ੍ਹਾਂ ਲੋਕਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਹ ਲੋਕ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹਨ। ਸਮੂਹ ਦੇ ਇੱਕ ਵਿਅਕਤੀ ਨੇ ਦੱਸਿਆ ਕਿ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਘੱਟ-ਗਿਣਤੀ ਲੋਕਾਂ ਦਾ ਰਹਿਣਾ ਮੁਸ਼ਕਿਲ ਹੋਇਆ ਪਿਆ ਹੈ।
ਇਹ ਵੀ ਪੜ੍ਹੋ : ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਿਹੈ ਸਮੁੱਚਾ ਦੇਸ਼
ਜਾਣਕਾਰੀ ਮੁਤਾਬਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਹਿੰਦੂ ਭਾਈਚਾਰੇ ਦੇ ਲੋਕਾਂ ਦਾ ਇਹ ਜਥਾ ਪਾਕਿਸਤਾਨ ਤੋਂ ਭਾਰਤ ਆਇਆ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕੁੱਝ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰ ਵਗੈਰਾ ਵੀ ਇੱਥੇ ਹਨ ਅਤੇ ਉਨ੍ਹਾਂ ਨੂੰ ਭਾਰਤ ਆਉਣ ਲਈ ਵੀਜ਼ਾ ਲੈਣ ਵਿੱਚ ਬਹੁਤ ਮੁਸ਼ਕਿਲ ਆਉਂਦੀ ਹੈ ਅਤੇ ਭਾਰਤ ਵਿੱਚ ਪਾਕਿਸਤਾਨ ਮੁਕਾਬਲੇ ਹਾਲਾਤ ਜ਼ਿਆਦਾ ਵਧੀਆ ਹਨ। ਇਸ ਲਈ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਭਾਰਤ ਵਿੱਚ ਜ਼ਿੰਦਗੀ ਭਰ ਲਈ ਰਹਿਣ ਦੀ ਮੰਨਜ਼ੂਰੀ ਦਿੱਤੀ ਜਾਵੇ।