ਅੰਮ੍ਰਿਤਸਰ: ਅੰਮ੍ਰਿਤਸਰ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਭਾਰਤ ਵੱਲੋਂ ਇੱਕ ਜੱਥਾ ਪਾਕਿਸਤਾਨ ਗਿਆ ਸੀ, ਜਿਹੜਾ ਕਿ ਵੀਰਵਾਰ ਨੂੰ ਗੁਰੂਧਾਮਾਂ ਦੇ ਦਰਸ਼ਨ ਕਰਕੇ ਵਾਪਸ ਭਾਰਤ ਪੁੱਜਾ। ਉਸ ਦੇ ਚੱਲਦੇ ਹੀ ਅੱਜ ਪਾਕਿਸਤਾਨ ਵੱਲੋਂ ਇਕ 48 ਮੈਂਬਰੀ ਜੱਥਾ ਸਿੱਖ ਸ਼ਰਧਾਲੂਆਂ ਦਾ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਸ਼ਤਾਬਦੀ ਸਮਾਰੋਹ ਮਨਾਉਣ ਲਈ ਭਾਰਤ ਦੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਭਾਰਤ ਪੁੱਜਾ।
ਇਹ ਜੱਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਪੁੱਜਾ ਤੇ ਅਟਾਰੀ ਤੋਂ ਦਿੱਲੀ ਲਈ ਰਵਾਨਾ ਹੋ ਗਿਆ, ਇਹ ਜੱਥਾ ਦਿੱਲੀ ਵਿੱਚ ਗੁਰੂ ਧਾਮਾਂ ਦੇ ਦਰਸ਼ਨ ਕਰੇਗਾ ਤੇ ਉਸ ਤੋਂ ਬਾਅਦ ਸ਼੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨ ਕਰੇਗਾ ਤੇ ਅੰਮ੍ਰਿਤਸਰ ਦੇ ਗੁਰੂ ਧਾਮਾਂ ਦੇ ਦਰਸ਼ਨ ਕਰਕੇ ਮੁੜ 6 ਮਈ ਨੂੰ ਵਾਪਸ ਪਾਕਿਸਤਾਨ ਰਵਾਨਾ ਹੋਵੇਗਾ।
ਦੱਸ ਦਈਏ ਕਿ ਇਸ ਜੱਥੇ ਨੂੰ 15 ਦਿਨ ਦਾ ਵੀਜ਼ਾ ਮਿਲਿਆ ਹੈ, ਜੋ ਕਿ 15 ਦਿਨਾਂ ਵਿੱਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਤੇ ਸ਼ਤਾਬਦੀ ਸਮਾਰੋਹ ਮਨਾ ਕੇ ਵਾਪਸ 6 ਮਈ ਨੂੰ ਪਾਕਿਸਤਾਨ ਜਾਵੇਗਾ।
ਇਸ ਮੌਕੇ ਗੱਲਬਾਤ ਕਰਦੇ ਹੋਏ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੇ ਕਿਹਾ ਅਸੀਂ ਬੜੇ ਭਾਗਾਂ ਵਾਲੇ ਹਾਂ ਕਿ ਸਾਨੂੰ ਅੱਜ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ ਤੇ ਅਸੀਂ ਦੋਵੇਂ ਸਰਕਾਰਾਂ ਦਾ ਸ਼ੁਕਰੀਆ ਅਦਾ ਕਰਦੇ ਹਾਂ ਕਿ ਜਿਨ੍ਹਾਂ ਸਾਨੂੰ ਵੀਜ਼ਾ ਦੇ ਕੇ ਸਾਡੇ ਗੁਰੂ ਧਾਮਾਂ ਦੇ ਦਰਸ਼ਨ ਅਤੇ ਸ਼ਤਾਬਦੀ ਸਮਾਰੋਹ ਮਨਾਉਣ ਦਾ ਮੌਕਾ ਦਿੱਤਾ ਹੈ, ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਦੋਵੇਂ ਸਰਕਾਰਾਂ ਮਿਲ ਕੇ ਰਹਿਣ ਤੇ ਆਪਸੀ ਭਾਈਚਾਰਾ ਬਣਿਆ ਰਹੇ।
ਇਸ ਮੌਕੇ ਜੱਥੇ ਦੀ ਅਗਵਾਈ ਕਰਦੇ ਸਰਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਸਾਨੂੰ 10 ਦਿਨ ਦੇ ਵਿੱਚ ਇਹ ਵੀਜ਼ਾ ਪ੍ਰੋਵਾਈਡ ਹੋਇਆ ਹੈ, ਅਸੀਂ ਭਾਰਤ ਸਰਕਾਰ ਦੇ ਧੰਨਵਾਦੀ ਹਾਂ, ਜਿਨ੍ਹਾਂ ਨੇ ਸਾਨੂੰ ਸਾਡੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ। ਅਸੀਂ ਭਾਰਤ ਸਰਕਾਰ ਕੋਲੋਂ ਮੰਗ ਕਰਦੇ ਹਾਂ ਕੀ ਸਾਨੂੰ ਹੇਮਕੁੰਟ ਸਾਹਿਬ ਤੇ ਹੋਰ ਸਾਡੇ ਗੁਰੂਧਾਮ ਹਨ, ਉਹਨਾਂ ਦੇ ਵੀ ਵੀਜ਼ੇ ਦਿੱਤੇ ਜਾਣ ਤਾਂ ਕਿ ਅਸੀਂ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਖੁੱਲ੍ਹੇ ਦਿਲ ਨਾਲ ਕਰ ਸਕੀਏ।
ਉਨ੍ਹਾਂ ਕਿਹਾ ਕਿ ਸਾਨੂੰ ਇੱਥੇ ਆ ਕੇ ਭਾਰਤ ਦੇ ਲੋਕਾਂ ਨੇ ਬਹੁਤ ਪਿਆਰ ਤੇ ਸਤਿਕਾਰ ਦਿੱਤਾ ਹੈ, ਅਸੀਂ ਉਨ੍ਹਾਂ ਦੇ ਵੀ ਸ਼ੁਕਰਗੁਜ਼ਾਰ ਹਾਂ। ਇਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਪ੍ਰੋਟੋਕੋਲ ਅਧਿਕਾਰੀ ਅਰੁਣਪਾਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਭਾਰਤ ਪੁੱਜਾ ਹੈ।
ਇਸ ਜੱਥੇ ਵਿੱਚ ਕੁੱਲ 48 ਸਿੱਖ ਸ਼ਰਧਾਲੂ ਹਨ ਜੋ ਕਿ 15 ਦਿਨ ਦੇ ਵੀਜ਼ੇ ਤੇ ਭਾਰਤ ਆਏ ਹਨ, ਇਹ ਸਭ ਤੋਂ ਪਹਿਲੇ ਦਿੱਲੀ ਤੇ ਫਿਰ ਅਨੰਦਪੁਰ ਸਾਹਿਬ ਤੇ ਉਸ ਤੋਂ ਬਾਅਦ ਅੰਮ੍ਰਿਤਸਰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨਗੇ। ਇਸ ਤੋਂ ਉਪਰੰਤ 6 ਮਈ ਨੂੰ ਵਾਪਸ ਪਾਕਿਸਤਾਨ ਜਾਣਗੇ। ਸਿੱਖ ਸ਼ਰਧਾਲੂਆਂ ਦੇ ਅਟਾਰੀ ਵਾਹਗਾ ਸਰਹੱਦ 'ਤੇ ਪੁੱਜਣ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਤੇ ਸਿਹਤ ਵਿਭਾਗ ਨੂੰ ਇਨ੍ਹਾਂ ਦੇ ਕੋਰੋਨਾ ਟੈਸਟ ਵੀ ਕੀਤੇ ਗਏ, ਇਸ ਤੋਂ ਉਪਰੰਤ ਇਹ ਦਿੱਲੀ ਨੂੰ ਰਵਾਨਾ ਹੋ ਗਏ।
ਇਹ ਵੀ ਪੜੋ:- World Earth Day 2022 : ਗੂਗਲ ਨੇ ਡੂਡਲ ਬਣਾ ਕੇ ਦੱਸਿਆ, ਕਿਵੇਂ ਬਦਲ ਰਹੀਂ ਸਾਡੀ ਧਰਤੀ ਦੀ ਤਸਵੀਰ