ETV Bharat / state

ਵਿਸਾਖੀ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ - ਕੋਰੀਡੋਰ ਕਰਤਾਰਪੁਰ ਸਾਹਿਬ

ਭਾਰਤ ਤੋਂ ਪਾਕਿਸਤਾਨ ਵਿਸਾਖੀ ਮਨਾਉਣ ਨੂੰ ਲੈਕੇ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭਾਰਤ ਤੋਂ ਹਰ ਸਾਲ ਚਾਰ ਜਥੇ ਪਾਕਿਤਾਨ ਜਾਂਦੇ ਹਨ। ਜਿਨ੍ਹਾਂ ਵਿਚੋਂ ਇੱਕ ਜਥਾ ਵਿਸਾਖੀ ਮੌਕੇ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗਲਤ ਬਿਆਨਬਾਜ਼ੀ ਕਰ ਰਹੀ ਹੈ ਕਿ ਉਨ੍ਹਾਂ ਵਲੋਂ ਜਥੇ ਨੂੰ ਪ੍ਰਵਾਨਗੀ ਦਿੱਤੀ ਗਈ, ਜਦਕਿ ਸੰਧੀ ਅਨੁਸਾਰ ਹਰ ਸਾਲ ਚਾਰ ਜਥੇ ਪਾਕਿਸਤਾਨ ਜਾਂਦੇ ਹੀ ਹਨ, ਜਿਨ੍ਹਾਂ ਨੂੰ ਰੋਕਿਆ ਨਹੀਂ ਜਾ ਸਕਦਾ।

ਤਸਵੀਰ
ਤਸਵੀਰ
author img

By

Published : Mar 23, 2021, 9:10 PM IST

ਅੰਮ੍ਰਿਤਸਰ: ਭਾਰਤ ਤੋਂ ਪਾਕਿਸਤਾਨ ਵਿਸਾਖੀ ਮਨਾਉਣ ਨੂੰ ਲੈ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭਾਰਤ ਤੋਂ ਹਰ ਸਾਲ ਚਾਰ ਜਥੇ ਪਾਕਿਸਤਾਨ ਜਾਂਦੇ ਹਨ। ਜਿਨ੍ਹਾਂ ਵਿਚੋਂ ਇੱਕ ਜਥਾ ਵਿਸਾਖੀ ਮੌਕੇ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗਲਤ ਬਿਆਨਬਾਜ਼ੀ ਕਰ ਰਹੀ ਹੈ ਕਿ ਉਨ੍ਹਾਂ ਵੱਲੋਂ ਜਥੇ ਨੂੰ ਪ੍ਰਵਾਨਗੀ ਦਿੱਤੀ ਗਈ, ਜਦਕਿ ਸੰਧੀ ਅਨੁਸਾਰ ਹਰ ਸਾਲ ਚਾਰ ਜਥੇ ਪਾਕਿਸਤਾਨ ਜਾਂਦੇ ਹੀ ਹਨ, ਜਿਨ੍ਹਾਂ ਨੂੰ ਰੋਕਿਆ ਨਹੀਂ ਜਾ ਸਕਦਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ ਲਈ ਸ਼ਰਧਾਲੂਆਂ ਨੂੰ ਪਾਕਿਸਤਾਨ ਭੇਜਣ ਲਈ ਉਨ੍ਹਾਂ ਵੱਲੋਂ ਪ੍ਰਵਾਨਗੀ ਮੰਗੀ, ਜਿਸ ਨੂੰ ਕੋਰੋਨਾ ਅਤੇ ਸੁਰੱਖਿਆ ਦਾ ਹਵਾਲਾ ਦੇ ਕੇ ਰੱਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਹੁਣ ਸ਼ਰਧਾਲੂ ਪਾਕਿਸਤਾਨ ਜਾ ਸਕਦੇ ਹਨ ਤਾਂ ਉਸ ਸਮੇਂ ਸਰਕਾਰ ਵਲੋਂ ਕਿਉਂ ਜਥੇ ਨੂੰ ਪਾਕਿਸਤਾਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।

ਵਿਸਾਖੀ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਦੇ ਸਾਕੇ ਨੂੰ 100 ਸਾਲ ਹੋ ਚੁੱਕੇ ਹਨ, ਜਿਸ ਸਬੰਧੀ ਵੱਡਾ ਪ੍ਰੋਗਰਾਮ ਉਲਿਕਿਆ ਗਿਆ ਸੀ, ਜਿਸ ਨੂੰ ਸਰਕਾਰ ਵੱਲੋਂ ਪ੍ਰਵਾਨਗੀ ਨਾ ਮਿਲਣ ਕਾਰਨ ਰੱਦ ਕਰਨਾ ਪਿਆ।

ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਵੱਲੋਂ ਮੰਗ ਕੀਤੀ ਗਈ ਕਿ ਜੇਕਰ ਸ਼ਰਧਾਲੂਆਂ ਦਾ ਜਥਾ 8 ਤੋਂ 10 ਦਿਨਾਂ ਲਈ ਪਾਕਿਸਤਾਨ ਜਾ ਸਕਦਾ ਹੈ ਤਾਂ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਕਿਉਂ ਨਹੀਨ ਜਾ ਸਕਦਾ, ਜਦਕਿ ਉਥੋਂ ਇੱਕ ਦਿਨ 'ਚ ਸ਼ਰਧਾਲੂ ਵਾਪਸ ਆ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ ਤਾਂ ਜੋ ਸੰਗਤਾਂ ਉਥੇ ਨਤਮਸਤਕ ਹੋ ਕੇ ਆ ਸਕਣ।

ਇਹ ਵੀ ਪੜ੍ਹੋ:ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਵਾਲੇ ਵੀ ਲਗਵਾ ਸਕਣਗੇ ਕੋਰੋਨਾ ਵੈਕਸੀਨ

ETV Bharat Logo

Copyright © 2025 Ushodaya Enterprises Pvt. Ltd., All Rights Reserved.