ਅੰਮ੍ਰਿਤਸਰ : ਹਲਕਾ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਵਿਖੇ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਦੌਰਾਨ ਇਲਾਕੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਵੱਲੋਂ ਸਮਾਗਮ ਦੌਰਾਨ ਇਲਾਹੀ ਗੁਰਬਾਣੀ ਨੂੰ ਸਰਵਣ ਕੀਤਾ ਗਿਆ।
ਐਸਜੀਪੀਸੀ (SGPC) ਮੈਂਬਰ ਜਥੇ ਬਲਜੀਤ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਰਈਆ ਵਿਖੇ ਸ਼੍ਰੋਮਣੀ ਸ਼ਹੀਦ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਨੂੰ ਯਾਦ ਕਰਦਿਆਂ ਧਾਰਮਿਕ ਸਮਾਗਮ ਕੀਤਾ ਗਿਆ। ਇਸ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਟਰੱਸਟ ਤੋਂ ਭਾਈ ਜਸਵੰਤ ਸਿੰਘ ਅਤੇ ਸਮੁੱਚੇ ਰੰਗਰੇਟੇ ਗੁਰੂ ਕੇ ਬੇਟੇ ਸਮੂਹ ਸੰਗਤਾਂ ਵਲੋਂ ਇਕੱਤਰ ਹੋ ਕੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਨੂੰ ਯਾਦ ਕਰਦਿਆਂ ਅਥਾਹ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਸਿੰਘਾਂ ਨੂੰ ਯਾਦ ਕਰਦਿਆਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਇਕੱਤਰਤਾ ਕਰਕੇ ਧਾਰਮਿਕ ਦੀਵਾਨ ਸਰਵਣ ਕੀਤਾ ਗਿਆ ਹੈ ਅਤੇ ਅਰਦਾਸ ਕਰਦੇ ਹਾਂ ਕਿ ਅਸੀਂ ਸਿੱਖ ਧਰਮ ਵਿੱਚ ਰਹਿ ਕੇ ਸ਼ਬਦ ਗੁਰੂ ਨਾਲ ਜੁੜ ਕੇ ਸੇਵਾ ਕਰ ਸਕੀਏ।
ਜਸਵੰਤ ਸਿੰਘ ਚੇਅਰਮੈਨ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ 'ਤੇ ਭਲਾਈ ਟਰੱਸਟ ਚੰਡੀਗੜ੍ਹ ਨੇ ਕਿਹਾ ਕਿ ਅੱਜ ਟਰੱਸਟ ਦੀ ਰਈਆ ਯੂਨਿਟ ਨੇ ਰੰਗਰੇਟਾ ਗੁਰਮਤਿ ਸਮਾਗਮ ਮਨਾਇਆ। ਜਿਸ ਵਿੱਚ ਚਮਕੌਰ ਸਾਹਿਬ ਦੀ ਗੜੀ ਦੇ ਸਮੂਹ ਸ਼ਹੀਦਾ ਨੂੰ ਨਮਨ ਕੀਤਾ ਗਿਆ। ਇਸ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਮਹਾਨ ਸੇਵਾ ਨੂੰ ਵੀ ਯਾਦ ਕੀਤਾ ਗਿਆ। ਜਿੰਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦਾ ਸ਼ੀਸ ਦਿੱਲੀ ਤੋਂ ਲੈ ਕੇ ਆਏ ਸਨ। ਗੁਰੂ ਸਾਹਿਬ ਦੇ ਪਾਵਨ ਧੜ ਦਾ ਸਸਕਾਰ ਆਪਣੇ ਘਰ ਕੀਤਾ ਸੀ। ਗੁਰੂ ਸਾਹਿਬ ਦਾ ਪਾਵਨ ਸ਼ੀਸ਼ ਲੈਅ ਕੇ 322 ਕਿਲੋਮੀਟਰ ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇ ਸਨ। ਜਿੱਥੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਗਰੇਟੇ ਗੁਰੂ ਕੇ ਬੇਟੇ ਦਾ ਖਿਤਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਸਿੰਘਾਂ ਨੂੰ ਯਾਦ ਕਰਦਿਆਂ ਧਾਰਮਿਕ ਸਮਾਗਮ ਕੀਤੇ ਗਏ ਹਨ। ਜਿੱਥੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਪੁੱਜ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।
ਇਹ ਵੀ ਪੜ੍ਹੋ:- ਪੰਜਾਬ 'ਚ ਖੁੱਲ੍ਹਿਆ ਪਹਿਲਾ ਰੇਤ ਬਜਰੀ ਸਰਕਾਰੀ ਵਿਕਰੀ ਕੇਂਦਰ,ਮਾਈਨਿੰਗ ਮੰਤਰੀ ਨੇ ਕਿਹਾ ਸਸਤਾ ਮਿਲੇਗਾ ਰੇਤਾ ਬਜ਼ਰੀ