ETV Bharat / state

ਅੰਮ੍ਰਿਤਸਰ ਦੀ ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

author img

By

Published : Aug 31, 2022, 4:36 PM IST

Updated : Aug 31, 2022, 4:52 PM IST

ਮ੍ਰਿਤਸਰ ਦੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਰਾਹਤ ਕਾਰਜ ਲਈ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਕਰੀਬ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

A major fire broke out in a chemical factory
ਅੰਮ੍ਰਿਤਸਰ ਦੀ ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਰਾਹਤ ਕਾਰਜ ਲਈ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਕਰੀਬ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਅੱਗ ਲੱਗਣ ਤੋਂ ਬਾਅਦ ਫੈਕਟਰੀ ਮਾਲਕ ਨੇ ਮੀਡੀਆ ਕਰਮੀਆਂ ਨੂੰ ਵੀ ਅੰਦਰ ਜਾਣ ਤੋਂ ਰੋਕ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ ਵੱਡੀ ਮਾਤਰਾ ਵਿੱਚ ਕੈਮੀਕਲ ਦੇ ਡਰੰਮ ਪਏ ਸਨ।

ਜੇਕਰ ਅੱਗ ਵਧ ਜਾਂਦੀ ਤਾਂ ਕੋਈ ਵੱਡਾ ਹਾਦਸਾ ਹੋ ਸਕਦਾ ਸੀ ਅੱਗ 'ਤੇ ਕਰੀਬ 2:15 ਵਜੇ ਕਾਬੂ ਪਾ ਲਿਆ ਗਿਆ ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਜੇ ਵੀ ਫੈਕਟਰੀ ਵੱਲ ਜਾ ਰਹੀਆਂ ਸਨ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਫੈਕਟਰੀ 'ਚ ਕੈਮੀਕਲ ਮੌਜੂਦ ਹੋਣ ਕਾਰਨ ਅੱਗ ਕਿਸੇ ਵੇਲੇ ਵੀ ਭੜਕ ਸਕਦੀ ਹੈ।

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਯਾਤ ਹੋਟਲ ਦੇ ਪਿੱਛੇ ਸਥਿਤ ਅਮਰ ਕਲਰ ਕੈਮੀਕਲਜ਼ ਇੰਡੀਆ ਪ੍ਰਾਈਵੇਟ ਲਿਮਟਿਡ ਨਾਂ ਦੀ ਫੈਕਟਰੀ ਤੋਂ ਦੁਪਹਿਰ ਵੇਲੇ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਉੱਥੇ ਕੰਮ ਕਰ ਰਹੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ।

ਅੱਗਜ਼ਨੀ 'ਚ ਕਿਸੇ ਵੀ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਇੰਨੀ ਜ਼ਿਆਦਾ ਕਿਉਂ ਲੱਗੀ। ਮਾਮਲੇ ਦੀ ਤਸਵੀਰ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਅਮਨ ਅਰੋੜਾ ਪਹੁੰਚੇ ਲੁਧਿਆਣਾ, ਗਲਾਡਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Last Updated : Aug 31, 2022, 4:52 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.