ETV Bharat / state

ਅੰਮ੍ਰਿਤਧਾਰੀ ਵਿਅਕਤੀ ਨੇ ਹਰਮੰਦਿਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ - ਸ੍ਰੀ ਹਰਿਮੰਦਰ ਸਾਹਿਬ

ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ 'ਚ ਇੱਕ ਅੰਮ੍ਰਿਤਧਾਰੀ ਵਿਅਕਤੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਪੇਸ਼ੇ ਤੋਂ ਡਾਕਟਰ ਸੀ ਤੇ ਘਰੇਲੂ ਝਗੜੇ ਕਾਰਨ ਪਰੇਸ਼ਾਨ ਰਹਿੰਦਾ ਸੀ।

ਫ਼ੋਟੋ
author img

By

Published : Aug 19, 2019, 5:54 PM IST

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਜਿਥੇ ਲੋਕ ਪਾਪ ਧੋ ਕੇ ਆਪਣਾ ਜੀਵਨ ਸਫਲ ਬਣਾਉਂਦੇ ਹਨ, ਉਥੇ ਹੀ ਇੱਕ ਵਿਅਕਤੀ ਨੇ ਇਸ ਸਰੋਵਰ 'ਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਕਰਨ ਵਾਲਾ ਵਿਅਕਤੀ ਅੰਮ੍ਰਿਤਧਾਰੀ ਸੀ ਤੇ ਪੇਸ਼ੇ ਤੋਂ ਡਾਕਟਰ ਸੀ।

ਵੀਡੀਓ

ਮ੍ਰਿਤਕ ਦੀ ਪਛਾਣ ਜਲੰਧਰ ਵਾਸੀ ਬੀਐੱਸ ਢਿੱਲੋਂ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 55 ਸਾਲ ਦੱਸੀ ਜਾ ਰਹੀ ਹੈ। ਇਹ ਘਟਨਾ ਸਵੇਰੇ ਤੜਕੇ ਡੇਢ ਵਜੇ ਵਾਪਰੀ। ਮੌਕੇ 'ਤੇ ਮੌਜੂਦ ਸੇਵਾਦਾਰਾਂ ਨੂੰ ਜਦ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਜੇਐੱਸ ਵਾਲੀਆ ਨੇ ਦੱਸਿਆ ਕਿ ਮ੍ਰਿਤਕ ਬੀਐੱਸ ਢਿੱਲੋਂ ਘਰੇਲੂ ਝਗੜੇ ਤੋਂ ਪਰੇਸ਼ਾਨ ਰਹਿੰਦਾ ਸੀ। ਉਸ ਦਾ ਆਪਣੀ ਪਤਨੀ ਨਾਲ ਅਕਸਰ ਝਗੜਾ ਚੱਲਦਾ ਰਹਿੰਦਾ ਸੀ ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

Intro: ਪਤਨੀ ਤੋਂ ਤੰਗ ਹੋ ਕੇ ਜਲੰਧਰ ਦੇ ਡਾਕਟਰ ਨੇ ਹਰਿਮੰਦਰ ਸਾਹਿਬ ਸਰੋਵਰ ਛਾਲ ਮਾਰ ਕੇ ਕੀਤੀ ਖੁਦਕੁਸ਼ੀ.

ਅਮ੍ਰਿਤਸਰ

ਬਲਜਿੰਦਰ ਬੋਬੀ

ਸ੍ਰੀ ਹਰਿੰਮਦਰ ਸਾਹਿਬ ਦੇ ਸਰੋਵਰ 'ਚ ਇਕ ਅੰਮ੍ਰਿਤਧਾਰੀ ਵਿਅਕਤੀ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਵਿਅਕਤੀ ਦੀ ਪਛਾਣ ਬੀ ਐੱਸ ਢਿੱਲੋਂ ਹੈ ਜੋ ਕਿ ਜਲੰਧਰ ਦੇ ਵਿੱਚ ਰਹਿੰਦੇ ਸਨ ਅਤੇ ਉਸ ਦੀ ਉਮਰ ਕਰੀਬ 55 ਸਾਲ ਦੱਸੀ ਜਾ ਰਹੀ ਹੈ।

Body:ਇਹ ਘਟਨਾ ਸਵੇਰੇ ਤੜਕੇ 1.30 ਵਜੇ ਵਾਪਰੀ। ਵਿਅਕਤੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।ਪੁਲਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ 'ਚ 72 ਘੰਟਿਆਂ ਦੇ ਲਈ ਪਛਾਣ ਵਾਸਤੇ ਰੱਖਵਾ ਦਿੱਤਾ ਗਿਆ ਹੈ। ਵਿਅਕਤੀ ਨੇ ਦੋਹਾਂ ਬਾਹਾਂ 'ਚ ਇਕ-ਇਕ ਕੜਾ ਅਤੇ ਪਹਿਨਿਆ ਹੋਇਆ ਹੈ ਅੇਤ ਖੱਬੇ ਹੱਥ 'ਚ ਇਕ ਸੋਨੀ ਦੀ ਮੁੰਦਰੀ ਪਹਿਨੀ ਹੋਈ ਹੈ। ਫਿਲਹਾਲ ਪੁਲਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ। ਅੰਮ੍ਰਿਤਸਰ ਪੁਲਸ ਦੇ ਏ ਡੀ ਸੀ ਪੀ ਸਿਟੀ 2 ਜੇ ਐਸ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਉਸ ਵੱਲੋਂ ਆਪਣੀ ਧਰਮ ਪਤਨੀ ਤੋਂ ਦੁੱਖੀ ਹੋ ਕੇ ਹੀ ਖ਼ੁਦਕੁਸ਼ੀ ਕੀਤੀ ਗਈ ਹੈ ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

Bite: ਜੇ ਐੱਸ ਵਾਲੀਆ (ਏਡੀਸੀਪੀ ਸਿਟੀ 2)

Conclusion:ਹਾਲਾਂਕਿ ਪਹਿਲਾ ਵੀ ਕਈ ਲੋਕ ਸਰੋਵਰ ਵਿੱਚ ਸ਼ਲਾਂਗ ਲਗਾ ਕੇ ਆਤਮ ਹੱਤਿਆ ਕਰ ਚੁੱਕੇ ਹਨ ਭਾਵੇਂ ਕਿ ਐਸ ਜੀ ਪੀ ਸੀ ਵਲੋਂ ਸੇਵਾਦਾਰ ਲਗਾਏ ਗਏ ਹਨ।
ETV Bharat Logo

Copyright © 2025 Ushodaya Enterprises Pvt. Ltd., All Rights Reserved.