ਅੰਮ੍ਰਿਤਸਰ: ਇਥੋਂ ਦੀ ਨਾਮਦੇਵ ਕਲੋਨੀ ਵਿੱਚ ਰਹਿਣ ਵਾਲੇ ਹਰਜਿੰਦਰ ਸਿੰਘ ਨਾਂਅ ਦੇ ਵਿਅਕਤੀ ਨਾਲ ਉਸ ਦੇ ਦੋਸਤ ਵੱਲੋਂ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਬਾਰੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਬਲਵਿੰਦਰ ਸਿੰਘ ਨਾਂਅ ਦੇ ਉਸ ਦੇ ਇੱਕ ਦੋਸ਼ਤ ਨੇ ਉਸ ਨੂੰ ਕਰਜੇ ਤੇ ਕਾਰ ਕਢਵਾਉਣ ਦੀ ਸਲਾਹ ਦਿੱਤੀ ਸੀ। ਇਸ ਨੂੰ ਲੈ ਕੇ ਕਰਜਾ ਲੈਣ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਫ਼ਾਈਲ ਬਣਾਉਣ ਤੋਂ ਬਾਅਦ ਉਸ ਦੇ ਦੋਸਤ ਨੇ 100 ਫੁੱਟੀ ਰੋਡ 'ਤੇ ਸਥਿਤ ਐਕਸਿਸ ਬੈਂਕ ਵਿੱਚ ਉਸਦਾ ਅਕਾਊਂਟ ਵੀ ਖੁਲਵਾ ਦਿੱਤਾ। ਇਸ ਤੋਂ ਬਾਅਦ ਉਸ ਨੇ ਚੈੱਕ ਬੁੱਕ ਗੁੰਮ ਹੋਣ ਦਾ ਬਹਾਨਾ ਲਾ ਕੇ ਉਸ ਨਾਲ ਠੱਗੀ ਮਾਰ ਲਈ। ਇਸ ਮਾਮਲੇ ਵਿੱਚ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: ਹਾਈ ਕੋਰਟ 'ਚ ਵਕੀਲਾਂ ਤੇ ਲਿਟੀਗੈਂਟਸ ਵਿਚਾਲੇ ਤਲਖ਼ੀ
ਦੂਜੇ ਪਾਸੇ ਬਲਵਿੰਦਰ ਸਿੰਘ ਨੇ ਹਰਜਿੰਦਰ ਸਿੰਘ ਵੱਲੋਂ ਲਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਝੂਠ ਬੋਲ ਰਿਹਾ ਹੈ, ਉਸ ਨੇ ਚੈੱਕਬੁੱਕ ਹਰਜਿੰਦਰ ਸਿੰਘ ਨੂੰ ਉਸ ਦੇ ਰਿਸ਼ਤੇਦਾਰਾਂ ਦੇ ਸਾਹਮਣੇ ਦੇ ਦਿੱਤੀ ਸੀ। ਇਸ ਸਬੰਧੀ ਲਿਖਤੀ ਰੂਪ ਵਿੱਚ ਉਸ ਕੋਲ ਸਬੂਤ ਵੀ ਹਨ ਜਿਸ 'ਤੇ ਹਰਜਿੰਦਰ ਸਿੰਘ ਤੇ ਮੋਹਤਬਰਾਂ ਦੇ ਦਸਤਖ਼ਤ ਵੀ ਹਨ, ਉਸ ਨੂੰ ਜਾਣ ਬੂਝ ਕੇ ਬਦਨਾਮ ਕਰ ਰਹੇ ਹਨ।
ਉੱਥੇ ਹੀ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਦੇਵ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ, ਜੋ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।