ਅੰਮ੍ਰਿਤਸਰ: ਨਿਹੰਗ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ਵਿੱਚ ਘਿਰੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਪਿੰਡ ਧਾਰਢ ਜਿੱਥੇ ਰਾਣਾ ਸਿੰਘ ਨਾਮਕ ਵਿਅਕਤੀ ਰੋਜ਼ਾਨਾ ਹੀ ਸ਼ਰਾਬ ਪੀ ਕੇ ਆਪਣੇ ਘਰ ਜਾ ਕੇ ਆਪਣੇ ਪਰਿਵਾਰ ਨੂੰ ਮੰਦਾ ਚੰਗਾ ਬੋਲਦੇ ਦਿਖਾਈ ਦਿੰਦਾ ਸੀ ਜਿਸ ਤੋਂ ਬਾਅਦ ਗੁੱਸੇ ਚ ਆਏ ਪਿੰਡ ਦੇ ਸਰਪੰਚ ਵੱਲੋਂ ਪਿੰਡ ਦੇ ਹੀ ਇੱਕ ਨਿਹੰਗ ਸਿੰਘ ਵਿਅਕਤੀ ਦੀ ਮੱਦਦ ਦੇ ਨਾਲ ਉਸ ਵਿਅਕਤੀ ਦੀ ਵੱਢ ਟੁੱਕ ਕਰਵਾ ਦਿੱਤੀ ਅਤੇ ਆਪਣੇ ਵੱਲੋਂ ਉਸ ਵਿਅਕਤੀ ਨੂੰ ਮਾਰ ਕੇ ਸੁੱਟ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਰਾਣਾ ਸਿੰਘ ਨੇ ਦੱਸਿਆ ਕਿ ਜਦੋਂ ਸ਼ਾਮ ਵੇਲੇ ਉਹ ਆਪਣੇ ਘਰ ਵਿੱਚ ਗਿਆ ਤਾਂ ਪਿੰਡ ਦੇ ਸਰਪੰਚ ਅਤੇ ਉਸਦੇ ਨਾਲ ਇੱਕ ਨਿਹੰਗ ਸਿੰਘ ਵਿਅਕਤੀ ਵੱਲੋਂ ਆ ਕੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਉਸ ਵਿਅਕਤੀ ਨੇ ਦੱਸਿਆ ਕਿ ਮੇਰੀ ਕਿਸੇ ਨਾਲ ਕਿਸੇ ਤਰੀਕੇ ਦੀ ਕੋਈ ਰੰਜਿਸ਼ਬਾਜ਼ੀ ਵੀ ਨਹੀਂ ਪਰ ਸਮਝ ਨਹੀਂ ਆਈ। ਇੰਨ੍ਹਾਂ ਨੇ ਇੰਨੀ ਬੁਰੀ ਤਰੀਕੇ ਨਾਲ ਕੁੱਟਮਾਰ ਕੀਤੀ ਅਤੇ ਹੁਣ ਪੀੜਤ ਵਿਅਕਤੀ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।
ਦੂਜੇ ਪਾਸੇ ਪੀੜਤ ਰਾਣਾ ਸਿੰਘ ਦੀ ਬੇਟੀ ਨੇ ਦੱਸਿਆ ਕਿ ਅਕਸਰ ਹੀ ਉਨ੍ਹਾਂ ਦੇ ਪਿਤਾ ਸ਼ਰਾਬ ਪੀ ਕੇ ਘਰ ਆ ਕੇ ਉੱਚਾ ਨੀਵਾਂ ਬੋਲਦੇ ਰਹਿੰਦੇ ਹਨ ਜਿਸ ਕਰਕੇ ਪਿੰਡ ਦੇ ਸਰਪੰਚ ਨੇ ਪਿੰਡ ਦੇ ਹੀ ਕਿਸੇ ਵਿਅਕਤੀ ਦੀ ਮੱਦਦ ਦੇ ਨਾਲ ਉਸ ਸਮੇਂ ਹਮਲਾ ਕੀਤਾ ਜਦੋਂ ਮੇਰੇ ਪਿਤਾ ਘਰ ਵਿੱਚ ਇਕੱਲੇ ਸਨ ਤਾਂ ਪਿੰਡ ਦੇ ਸਰਪੰਚ ਨੇ ਅਤੇ ਉਨ੍ਹਾਂ ਦੇ ਨਾਲ ਇਕ ਨਿਹੰਗ ਸਿੰਘ ਵਿਅਕਤੀ ਨੇ ਮੇਰੇ ਪਿਤਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਸਵੇਰ ਵੇਲੇ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਫੋਨ ਕਰਕੇ ਜਾਣਕਾਰੀ ਦਿੱਤੀ ਤਾਂ ਜਿਸਤੋਂ ਬਾਅਦ ਉਨ੍ਹਾਂ ਨੇ ਆਪਣੇ ਪਿਤਾ ਨੂੰ ਮਾਨਾਂਵਾਲ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ।
ਇਹ ਸਾਰੇ ਮਾਮਲੇ ’ਚ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਇਸ ਸਬੰਧੀ ਦਰਖਾਸਤ ਆਈ ਹੈ ਅਤੇ ਫਿਲਹਾਲ ਉਹ ਪੀੜਤ ਵਿਅਕਤੀ ਦੇ ਬਿਆਨ ਕਲਮਬੰਦ ਕਰਨ ਲਈ ਸਿਵਲ ਹਸਪਤਾਲ ਮਾਨਾਂਵਾਲਾ ਵਿਖੇ ਜਾ ਰਹੇ ਹਨ ਅਤੇ ਜ਼ਖ਼ਮੀ ਰਾਣਾ ਸਿੰਘ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਦੋ ਸਾਲ ਦੇ ਬੱਚੇ ਦੀ ਸੂਏ 'ਚ ਡਿੱਗਣ ਕਾਰਨ ਮੌਤ