ਅੰਮ੍ਰਿਤਸਰ: ਤਰਨਤਾਰਨ ਵਿਖੇ ਦਰਬਾਰ ਸਾਹਿਬ ਨੂੰ ਮਹੰਤਾਂ ਦੇ ਕਬਜ਼ੇ ਚੋਂ ਛੁਡਾਉਣ ਲਈ ਸਿੱਖ ਕੌਮ ਦੇ ਮਹਾਨ ਜਰਨੈਲ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਨੇ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਐਸਜੀਪੀਸੀ ਕਮੇਟੀ ਵੱਲੋਂ ਕੇਂਦਰੀ ਅਜਾਇਬ ਘਰ ਵਿਖੇ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀ ਤਸਵੀਰ ਲਗਾਈ ਗਈ।
ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਦੁਆਰਾ ਸ਼ਹੀਦਾਂ ਦੀਆਂ ਤਸਵੀਰਾਂ ਨੂੰ ਸੁਸ਼ੋਭਿਤ ਕੀਤਾ ਗਿਆ
ਤਸਵੀਰ ਲਗਾਉਣ ਤੋਂ ਪਹਿਲਾਂ ਕੇਂਦਰੀ ਅਜਾਇਬਘਰ ਵਿੱਚ ਕੀਰਤਨ ਕੀਤਾ ਗਿਆ ਅਤੇ ਉਸ ਤੋਂ ਬਾਅਦ ਐੱਸਜੀਪੀਸੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਤਸਵੀਰਾਂ ਨੂੰ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਭਾਈ ਹਜ਼ਾਰਾ ਸਿੰਘ ਅਤੇ ਭਾਈ ਹੁਕਮ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸਮੂਹ ਐੱਸਜੀਪੀਸੀ ਦੀ ਟੀਮ ਅਤੇ ਸਮੂਹ ਸਿੱਖ ਸੰਗਤ ਵੀ ਮੌਜੂਦ ਰਹੀ।