ਅੰਮ੍ਰਿਤਸਰ: ਮਾਮਲਾ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਦਾ ਹੈ ਜਿੱਥੇ ਦਿਨ-ਦਿਹਾੜੇ ਇੱਕ i-20 ਕਾਰ ਚਾਲਕ ਵੱਲੋਂ 3 ਮੋਟਰਸਾਇਕਲ ਸਵਾਰ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਨਾਲ ਦਰੜਣ ਦਾ ਮਾਮਲਾ (speeding car hit 3 motorcyclists) ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਤਿੰਨ ਲੋਕ ਜ਼ਖ਼ਮੀ ਹੋਏ ਹਨ ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਪੂਰੀ ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਗਲਤ ਸਾਈਡ ਆ ਕੇ ਮੋਟਰਸਾਇਕਲ ਸਵਾਰਾਂ ਨੂੰ ਭਿਆਨਕ ਟੱਕਰ ਮਾਰ ਦਿੰਦੀ ਹੈ। ਇਸ ਹਾਦਸੇ ਵਿੱਚ ਜਿੱਥੇ ਤਿੰਨੋਂ ਮੋਟਰਸਾਇਕਲ ਸਵਾਰ ਜ਼ਖ਼ਮੀ ਹੋ ਗਏ ਉੱਥੇ ਹੀ ਵਾਹਨ ਵੀ ਬੁਰ੍ਹੀ ਤਰ੍ਹਾਂ ਨਾਲ ਨੁਕਸਾਨੇ ਗਏ।
ਇਸ ਘਟਨਾ ਸਬੰਧੀ ਮੌਕੇ ’ਤੇ ਮੌਜ਼ੂਦ ਲੋਕਾਂ ਮੁਤਾਬਿਕ ਕਾਰ ਸਵਾਰ ਨੇ ਨਸ਼ੇ ਦੀ ਹਾਲਤ ਵਿੱਚ ਮੋਟਰਸਾਈਕਲ ਸਵਾਰਾਂ ਆਪਣੀ ਕਾਰ ਨਾਲ ਟੱਕਰ ਮਾਰੀ ਹੈ। ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮੌਕੇ ਉੱਪਰ ਪਹੁੰਚੀ ਹੈ ਜਿਸਨੇ ਕਾਰ ਸਵਾਰ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।
ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਹੈ। ਪੁਲਿਸ ਨੇ ਮੌਕੇ ਉੱਪਰ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰ ਸਵਾਰ ਨੇ ਗਲਤ ਸਾਈਡ ਆ ਕੇ ਮੋਟਰਸਾਇਕਲ ਸਵਾਰਾਂ ਨੂੰ ਟੱਕਰ ਮਾਰੀ ਹੈ ਜਿਸ ਕਾਰਨ ਮੋਟਰਸਾਇਕਲ ਸਵਾਰ ਤਿੰਨੇ ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਜੋ ਵੀ ਸਾਹਮਣੇ ਆਇਆ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਬੇਅਦਬੀ ਮਾਮਲੇ ਸਬੰਧੀ ਡੇਰਾ ਪ੍ਰੇਮੀ ਤੇ ਰਾਮ ਰਹੀਮ ਅੱਜ ਹੋਣਗੇ ਅਦਾਲਤ ਵਿੱਚ ਪੇਸ਼