ਅੰਮ੍ਰਿਤਸਰ: ਬੀਤੇ ਦਿਨੀਂ ਬਿਆਸ ਇਲਾਕੇ ਵਿਚ ਪੈਂਦੇ ਸੇਕਰਡ ਹਾਰਟ ਸਕੂਲ ਵਿਚ ਦੂਸਰੀ ਜਮਾਤ ਵਿੱਚ ਪੜ੍ਹ ਰਹੀ 8 ਸਾਲ ਦੀ ਬੱਚੀ ਨਾਲ ਉਸੇ ਸਕੂਲ ਵਿੱਚ ਪੜ੍ਹ ਰਹੇ 14 ਸਾਲ ਦੇ ਮੁੰਡੇ ਨੇ ਕੁੜੀ ਨਾਲ ਜਬਰ ਜਨਾਹ ਕੀਤਾ ਸੀ, ਜਿਸ ਨੂੰ ਲੈ ਕੇ ਅੱਜ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਦੇ ਪਰਿਵਾਰ ਵਾਲਿਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਕੂਲ ਦੀ ਮਾਨਤਾ ਨੂੰ ਰੱਦ ਕਰਨ ਲਈ ਮੰਗ ਕੀਤੀ।
ਅੰਮ੍ਰਿਤਸਰ ਦੇ ਇਲਾਕਾ ਬਿਆਸ ਵਿਚ ਪੈਂਦੇ ਸੇਕਰਡ ਹਾਰਟ ਸਕੂਲ ਵਿੱਚ ਪਿਛਲੇ ਦਿਨੀਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਦੂਸਰੀ ਜਮਾਤ ਵਿੱਚ ਪੜ੍ਹਦੀ ਇੱਕ ਕੁੜੀ ਨਾਲ ਉਸੇ ਸਕੂਲ ਵਿੱਚ ਪੜ੍ਹਦੇ 10ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਉਸ ਨਾਲ ਜਬਰ ਜਨਾਹ ਕੀਤਾ।
ਉਸ ਸਮੇਂ ਬਹੁਤ ਘੱਟ ਵਿਦਿਆਰਥੀ ਸਕੂਲ ਆਏ ਸਨ ਅਤੇ ਜਮਾਤ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਨੌਜਵਾਨ ਨੇ ਬੰਦ ਕਰ ਦਿੱਤੇ ਸੀ।
ਅੱਜ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਦੇ ਪਰਿਵਾਰਾਂ ਨੇ ਸਕੂਲ ਪ੍ਰਬੰਧਕਾਂ ਖਿਲਾਫ਼ ਪੁਲਿਸ ਕਾਰਵਾਈ ਵੱਲੋਂ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਬੱਚਿਆਂ ਦੇ ਪਰਿਵਾਰ ਵਾਲਿਆਂ ਸਕੂਲ ਦੀ ਮਾਨਤਾ ਰੱਦ ਕਰਨ ਦੀ ਵੀ ਮੰਗ ਕੀਤੀ।
ਇਹ ਵੀ ਪੜੋ:ਜਾਮੀਆ ਅਤੇ ਅਲੀਗੜ੍ਹ ਯੂਨੀਵਰਸਿਟੀ ਵਿੱਚ ਹਿੰਸਾ ਦੇ ਮਾਮਲੇ 'ਤੇ SC ਮੰਗਲਵਾਰ ਨੂੰ ਕਰੇਗਾ ਸੁਣਵਾਈ
ਪੁਲਿਸ ਅਧਿਕਾਰੀ ਦੇ ਅਨੁਸਾਰ ਇਸ ਸਕੂਲ ਵਿੱਚ ਬਲਾਤਕਾਰ ਦਾ ਇੱਕ ਕੇਸ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।