ਅੰਮ੍ਰਿਤਸਰ: ਇਸਲਾਮਾਬਾਦ ਇਲਾਕੇ ਵਿੱਚ ਇੱਕ ਘਰ ਨੂੰ ਭਿਆਨਕ ਅੱਗ ਲੱਗੀ ਜਿਸ ਤੋਂ ਬਾਅਦ ਇਸ ਅੱਗ ਦੇ ਕਾਰਨ ਘਰ ਵਿੱਚ ਪਏ ਘਰੇਲੂ ਗੈਸ ਸਿਲੰਡਰ ਫੱਟਣ ਦੀ ਅਵਾਜ਼ ਲੋਕਾਂ ਨੂੰ ਸੁਣਨ ਨੂੰ ਮਿਲੀ ਅਤੇ ਫਾਇਰ ਬ੍ਰਿਗੇਡ ਅਧਿਕਾਰੀਆਂ ਵੱਲੋਂ ਜਦੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਸ ਵੇਲੇ ਵੀ ਘਰ ਵਿੱਚ ਪਏ ਘਰੇਲੂ ਸਿਲੰਡਰ ਫੱਟਣ ਨਾਲ ਫਾਇਰ ਬ੍ਰਿਗੇਡ ਦੇ ਕਈ ਅਧਿਕਾਰੀ ਜਖ਼ਮੀ ਹੋਏ।
ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਕਰੀਬ ਪੰਜ ਤੋਂ ਛੇ ਗੱਡੀਆਂ ਅੱਗ ਬਝਾਉਣ ਲਈ ਆ ਚੁੱਕੀਆਂ ਹਨ ਅਤੇ ਪਰ ਬਹੁਤ ਹੀ ਮੁਸ਼ਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ ਜਾ ਸਕਿਆ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ਉੱਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਲਗਾਤਾਰ ਹੀ ਅੱਗ ਵੱਧਦੀ ਜਾ ਰਹੀ ਹੈ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਅਧਿਕਾਰੀ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਗਾਤਾਰ ਹੀ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਫਾਇਰ ਬ੍ਰਿਗੇਡ ਦੇ ਅਧਿਕਾਰੀ ਝੁਲਸੇ: ਉਥੇ ਹੀ ਆਮ ਪਬਲਿਕ ਨੇ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਅੱਗ ਧਾਰ ਵਿਚੋਂ ਨਿਕਲਦੀ ਹੋਈ ਦੇਖੀ ਤਾਂ ਉਸ ਵੱਲੋਂ ਪੁਲਿਸ ਥਾਣੇ ਵਿੱਚ ਜਾ ਕੇ ਸੰਪਰਕ ਕੀਤਾ ਗਿਆ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਮੌਕੇ 'ਤੇ ਪਹੁੰਚੇ ਹਾਂ ਅਤੇ ਦੋ ਸਿਲੰਡਰ ਫੱਟਣ ਦੀ ਆਵਾਜ਼ ਵੀ ਸੁਣੀ ਗਈ ਹੈ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਵੀ ਇਸ ਵਿਚ ਝੁਲਸੇ ਹਨ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ: ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤੇ ਅਸੀਂ ਇਸ ਦੀ ਸੂਚਨਾ ਦਮਕਲ ਵਿਭਾਗ ਨੂੰ ਦਿੱਤੀ। ਦਮਕਲ ਵਿਭਾਗ ਦੇ ਨਾਲ ਮਿਲਕੇ ਅੱਗ ਉੱਤੇ ਕਾਬੂ ਪਾਇਆ ਗਿਆ ਹੈ। ਕੋਈ ਜਾਨੀ ਨੁਕਸਾਨ ਨਹੀ ਹੋਇਆ, ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਰ ਵਿੱਚ ਗੈਸ ਸਿਲੰਡਰ ਪਏ ਸਨ, ਉਨ੍ਹਾਂ ਦੇ ਬਲਾਸਟ ਹੋਣ ਦੇ ਚਲਦੇ ਅੱਗ ਬੁਝਾਉਣ ਆਏ ਦਮਕਲ ਵਿਭਾਗ ਦੇ ਅਧਿਕਾਰੀ ਇਸ ਦੀ ਚਪੇਟ ਵਿਚ ਆ ਗਏ, ਪਰ ਕੋਈ ਜਾਨੀ ਨੁਕਸਾਨ ਨਹੀ ਹੋਇਆ। ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਇੱਥੇ ਜ਼ਿਕਰਯੋਗ ਹੈ ਕਿ ਬੀਤੇ ਵੀਰਵਾਰ ਵੀ ਇੱਕ ਲੱਕੜ ਦੇ ਸਮਾਨ ਦੀ ਦੁਕਾਨ ਨੂੰ ਭਿਆਨਕ ਅੱਗ ਲੱਗੀ ਸੀ ਅਤੇ ਉਸ ਵਿੱਚ ਸੜ ਕੇ ਕਰੋੜਾਂ ਦਾ ਨੁਕਸਾਨ ਹੋ ਗਿਆ ਸੀ। ਇਹ ਇਸਲਾਮਾਬਾਦ ਵਿੱਚ ਅੱਗ ਲੱਗਣ ਦਾ ਦੂਜਾ ਮਾਮਲਾ ਸਾਹਮਣੇ ਆਇਆ। ਇਸ ਅੱਗ ਲੱਗਣ ਦੀ ਖ਼ਬਰ ਪਤਾ ਲੱਗਣ ਤੋਂ ਬਾਅਦ ਇਹ ਇਸਲਾਮਾਬਾਦ ਇਲਾਕੇ ਜਾਂ ਨਜਦੀਕੀ ਥਾਣਾ ਮੁਨਸ਼ੀ ਵੱਲੋਂ ਮੌਕੇ ਉੱਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਵਿੱਚ ਫਰਨੀਚਰ ਹਾਊਸ ਨੂੰ ਲੱਗੀ ਭਿਆਨਕ ਅੱਗ