ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੁੱਜਰਪੁਰਾ ਇਲਾਕੇ ਵਿਚ ਇਕ ਨੌਜਵਾਨ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਅਨਿਕੇਤ (20) ਵਜੋਂ ਹੋਈ ਹੈ। ਘਟਨਾ ਸਬੰਧੀ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਲਾਕਾ ਵਾਸੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ।
ਪੁਲਿਸ ਨੇ ਕਬਜ਼ੇ ਵਿੱਚ ਲਈ ਲਾਸ਼ : ਇਸ ਦੌਰਾਨ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਗੁੱਜਰਪੁਰਾ ਇਲਾਕੇ ਵਿੱਚ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਸੂਚਨਾ ਮਿਲਦਿਆਂ ਹੀ ਅਸੀਂ ਸਮੇਤ ਪੁਲਿਸ ਪਾਰਟੀ ਮੌਕੇ ਉਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
- ਬਹੁਗਿਣਤੀ ਠੇਕਾ ਮੁਲਾਜ਼ਮ ਜਲਦ ਹੋਣਗੇ ਰੈਗੂਲਰ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਦਿੱਤਾ ਗਿਆ ਭਰੋਸਾ
- ਪੰਜਾਬ ਦੇ ਨੌਜਵਾਨ ਹੀ ਨਹੀਂ ਸਰਕਾਰੀ ਮੁਲਾਜ਼ਮ ਵੀ ਵਿਦੇਸ਼ ਜਾਣ ਦੀ ਦੌੜ 'ਚ ਅੱਗੇ, ਵਿਦੇਸ਼ ਜਾਣ ਲਈ ਸਭ ਤੋਂ ਜ਼ਿਆਦਾ ਪੁਲਿਸ ਮੁਲਾਜ਼ਮਾਂ ਨੇ ਛੱਡੀ ਨੌਕਰੀ
- Sidhu Security Issue: ਸਿੱਧੂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕੋਰਟ ਨੂੰ ਸੌਂਪੀ ਸੀਲਬੰਦ ਰਿਵਿਊ ਰਿਪੋਰਟ, ਹੁਣ ਇਸ ਦਿਨ ਹੋਵੇਗੀ ਸੁਣਵਾਈ
ਇਲਾਕਾ ਵਾਸੀਆਂ ਦਾ ਦੋਸ਼, ਮਾਂ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਸੀ ਅਨੀਕੇਤ : ਉਥੇ ਹੀ ਇਲਾਕੇ ਦੇ ਨੌਜਵਾਨਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਮਾਂ ਦੇ ਕਿਸੇ ਵਿਅਕਤੀ ਦੇ ਨਾਲ ਨਾਜਾਇਜ਼ ਸੰਬੰਧ ਸਨ, ਜਿਸਦੇ ਬਾਰੇ ਅਨੀਕੇਤ ਨੂੰ ਪਤਾ ਲੱਗਾ ਤਾਂ ਉਹ ਨਸ਼ਾ ਕਰਨ ਲੱਗ ਗਿਆ। ਅੱਜ ਵੀ ਉਹ ਉਨ੍ਹਾਂ ਮਿਲਿਆ, ਪਰ ਕੋਈ ਗੱਲਬਾਤ ਨਹੀਂ ਕੀਤੀ ਤੇ ਥੋੜੀ ਦੇਰ ਬਾਅਦ ਪਤਾ ਲੱਗਾ ਕਿ ਉਸ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਇਸ ਸੰਬੰਧੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ, ਤਾਂ ਜੋ ਇਨਸਾਫ਼ ਹੋ ਸਕੇ।
ਇਲਾਕਾ ਵਾਸੀਆਂ ਨੇ ਕਿਹਾ ਕਿ ਮ੍ਰਿਤਕ ਦੀ ਮਾਂ ਵੱਲੋਂ ਇਲਾਕਾ ਵਾਸੀਆਂ ਉਤੇ ਵੀ ਝੂਠੀ ਸ਼ਿਕਾਇਤ ਲਿਖਵਾਈ ਸੀ, ਕਿਉਂਕਿ ਉਕਤ ਔਰਤ ਵੱਲੋਂ ਜਿਸ ਆਦਮੀ ਨਾਲ ਨਾਜਾਇਜ਼ ਸਬੰਧ ਸਨ ਉਸ ਦਾ ਮੁਹੱਲਾ ਵਾਸੀਆਂ ਵੱਲੋਂ ਵਿਰੋਧ ਕੀਤਾ ਜਾਂਦਾ ਸੀ। ਇਸ ਕਾਰਨ ਉਸ ਨੇ ਝੂਠੀ ਸ਼ਿਕਾਇਤ ਗਲੀ ਦੇ ਨੌਜਵਾਨਾਂ ਖ਼ਿਲਾਫ਼ ਲਿਖਵਾਈ ਸੀ ਕਿ ਉਹ ਨਸ਼ਾ ਵੇਚਦੇ ਹਨ। ਉਨ੍ਹਾਂ ਕਿਹਾ ਕਿ ਅਨਿਕੇਤ ਨੇ ਆਪਣੀ ਮਾਂ ਦੇ ਨਾਜਾਇਜ਼ ਸਬੰਧਾਂ ਕਾਰਨ ਖੁਦਕੁਸ਼ੀ ਕੀਤੀ ਹੈ ਤੇ ਉਸ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।