ਅੰਮ੍ਰਿਤਸਰ: ਪੰਜਾਬ ਦੀ ਜਵਾਨੀ ਪੰਜਾਬ ਵਿਚ ਵਘਦੇ ਨਸ਼ੇ ਦੇ ਛੇਵੇਂ ਦਰਿਆ ਦੀ ਭੇਟ ਚੜ੍ਹ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਦੇ ਨਜ਼ਦੀਕੀ ਪਿੰਡ ਜੰਡਿਆਲਾ ਦੇ ਠਗੀਆ ਪਿੰਡ ਵਿਚ ਧਰਮਵੀਰ ਨਾਮਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ A youth dies of drug overdose in Amritsar ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸਦੇ ਚੱਲਦੇ ਪੁਲਿਸ ਵੱਲੋ ਖੇਤਾਂ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ, ਜਿਸ ਨੂੰ ਕਬਜ਼ੇ ਵਿਚ ਲੈ ਪੋਸਟਮਾਰਟਮ ਲਈ ਭੇਜਿਆ ਗਿਆ ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੁਚਨਾ ਮਿਲੀ ਸੀ ਕਿ ਪਿੰਡ ਦੇ ਸਰਪੰਚ ਨੂੰ ਫੋਨ ਉੱਤੇ ਪਤਾ ਲਗਾ ਕਿ ਧਰਮਵੀਰ ਨਾਮਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਹੈ ਅਤੇ ਉਸਦੀ ਲਾਸ਼ ਪਿੰਡ ਠਠੀਆ ਦੇ ਖੇਤਾਂ ਵਿਚੋ ਬਰਾਮਦ ਹੋਈ ਹੈ। ਜਿਸਦੇ ਚੱਲਦੇ ਪੁਲਿਸ ਵੱਲੋ ਉਸਦੀ ਲਾਸ਼ ਕਬਜ਼ੇ ਵਿਚ ਲੈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜਿਆ ਗਿਆ।
ਉਧਰ ਪੁੱਤਰ ਦੀ ਮੌਤ ਤੋ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋ ਪੁਲਿਸ ਪ੍ਰਸ਼ਾਸ਼ਨ ਕੋਲੋ ਨਸ਼ਿਆਂ ਦੀ ਸ਼ਰੇਆਮ ਵਿਕਰੀ ਉੱਤੇ ਰੋਕ ਲਗਾਉਣ ਦੀ ਗੱਲ ਕਹੀ ਗਈ ਹੈ ਅਤੇ ਉਹਨਾਂ ਨਸ਼ੇ ਦੇ ਵਪਾਰੀਆਂ ਉੱਤੇ ਠੱਲ ਪਾਉਣ ਦੀ ਗੱਲ ਕਹੀ ਹੈ।
ਇਹ ਵੀ ਪੜੋ:- ਪੁਲਿਸ ਦੀ ਦਬੰਗ ਮਹਿਲਾ ਸਿਪਾਹੀ ਜੋ ਦੋ ਸੌ ਤੋਂ ਵੱਧ ਲਾਵਾਰਿਸ ਲਾਸ਼ਾਂ ਦਾ ਕਰ ਚੁੱਕੀ ਹੈ ਸਸਕਾਰ