ਅੰਮ੍ਰਿਤਸਰ: ਅਜਨਾਲਾ ਦੇ ਸਰਹੱਦੀ ਪਿੰਡ ਥੋਬਾ ਨਜ਼ਦੀਕ ਸੜਕ ਹਾਦਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਇਕ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਥਾਣਾ ਰਮਦਾਸ ਦੇ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਥੋਬਾ ਤੋਂ ਉਹਨਾ ਨੂੰ ਇੱਕ ਨੌਜਵਾਨ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਸੀ। ਹਾਦਸੇ ਸਬੰਧੀ ਜਾਣਕਾਰੀ ਪ੍ਰਾਪਤ ਹੋਣ ਉਪਰੰਤ ਪੁਲਿਸ ਜਾਂਚ ਟੀਮ ਵੱਲੋਂ ਮੌਕੇ ’ਤੇ ਪਹੁੰਚ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਲੱਗੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਓਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਜੀਤ ਸਿੰਘ 28 ਪੁੱਤਰ ਕਰਮ ਸਿੰਘ ਨਿਵਾਸੀ ਪਿੰਡ ਮਲਕਪੁਰ ਵਜੋਂ ਹੋਈ ਹੈ ਜੋਕਿ ਬੀਤੀ ਰਾਤ ਘਰੋਂ ਕਿਸੇ ਕੰਮ ਲਈ ਆਪਣੇ ਐਕਟਿਵਾ ’ਤੇ ਗਿਆ ਸੀ, ਪਰ ਹਾਦਸੇ ਦੇ ਕਾਰਨ ਦਾ ਪਤਾ ਨਹੀਂ ਲੱਗ ਪਾਇਆ।
ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਪਿੰਡ ਥੋਬਾ ਦੇ ਨੌਜਵਾਨ ਦੀ ਹੋਈ ਮੌਤ
ਅਜਨਾਲਾ ਦੇ ਸਰਹੱਦੀ ਪਿੰਡ ਥੋਬਾ ਨਜ਼ਦੀਕ ਸੜਕ ਹਾਦਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਇਕ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।