ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਜਿੱਥੇ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕਈ ਸਿਆਸੀ ਆਗੂ ਇੱਕ ਪਾਰਟੀ ਛੱਡ ਦੂਜੀ ਪਾਰਟੀ ਚ ਸ਼ਾਮਲ ਵੀ ਹੋ ਰਹੇ ਹਨ। ਇਸੇ ਤਰ੍ਹਾਂ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਕਰਮਜੀਤ ਸਿੰਘ ਪੋਹ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਵਿਕਰਮਜੀਤ ਸਿੰਘ ਪੋਹ ਨੂੰ ਪਾਰਟੀ ਚ ਸ਼ਾਮਲ ਕੀਤਾ।
ਇਸ ਦੌਰਾਨ ਵਿਕਰਮਜੀਤ ਸਿੰਘ ਪੋਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਨਾਲ ਧੋਖਾ ਕੀਤਾ ਹੈ। ਪਿਛਲੇ ਲੰਬੇ ਸਮੇਂ ਤੋਂ ਉਹ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਪਰ ਪਾਰਟੀ ਬਿਲਕੁੱਲ ਝੂਠੀ ਹੈ। ਇਨ੍ਹਾਂ ਦੀ ਨੀਤੀਆ ਕਾਫੀ ਖਰਾਬ ਹਨ। ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਨਹੀ ਬਣੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਅਤ ਦੀ ਪਾਰਟੀ ਹੈ। ਨਾਲ ਹੀ ਅਕਾਲੀ ਦਲ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਸਬੰਧ ਹੈ ਜਿਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਘਵ ਚੱਢਾ ਦਿੱਲੀ ਦਾ ਐਮਐਲਏ ਹੈ ਤੇ ਪੰਜਾਬ ਵਿਚ ਆ ਕੇ ਲੋਕਾਂ ਨੂੰ ਭਰੋਸਾ ਦਿੰਦਾ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵਿਕਰਮਜੀਤ ਸਿੰਘ ਪੋਹ ਦਾ ਪਾਰਟੀ ਚ ਆਉਣ ਤੇ ਬਹੁਤ ਬਹੁਤ ਸਵਾਗਤ ਹੈ। ਉਹ ਭਰੋਸਾ ਦਿਵਾਉਂਦੇ ਹਨ ਕਿ ਇਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਮਾਣ ’ਤੇ ਸਤਿਕਾਰ ਦਿੱਤਾ ਜਾਵੇਗਾ। ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਪੂਰਬੀ ਤੋਂ ਲੋਕਾਂ ਦਾ ਬਹੁਤ ਪਿਆਰ ਮਿਲ ਰਿਹਾ ਹੈ। ਨਾਲ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਚ ਵੱਡੀ ਗਿਣਤੀ ’ਚ ਲੋਕਾਂ ਦਾ ਸ਼ਾਮਲ ਹੋਣਾ ਇਸ ਗੱਲ ਨੂੰ ਦਸਾਉਂਦਾ ਹੈ ਕਿ ਪੰਜਾਬ ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।
ਬਿਕਰਮ ਮਜੀਠੀਆ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਲੋਕ ਪਾਕਿਸਤਾਨ ਦੀ ਬੋਲੀ ਬੋਲਦੇ ਹਨ ਉਨ੍ਹਾਂ ਨੂੰ ਪੰਜਾਬ ਅਤੇ ਪੰਜਾਬੀਅਤ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਜਦੋਂ ਵੀ ਨਵਜੋਤ ਸਿੰਘ ਸਿੱਧੂ ਆਪਣੇ ਹਲਕੇ ਵਿੱਚੋਂ ਚੋਣ ਹਾਰਨਗੇ ਤੇ ਸਭ ਤੋਂ ਪਹਿਲਾਂ ਉਹ ਪਾਕਿਸਤਾਨ ਨਹੀਂ ਜਾਣਗੇ ਕਿਉਂਕਿ ਉਨ੍ਹਾਂ ਦਾ ਦੋਸਤ ਇਮਰਾਨ ਖ਼ਾਨ ਅਤੇ ਜਨਰਲ ਬਾਜਵਾ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਹੈ ਅਤੇ ਉਨ੍ਹਾਂ ਦਾ ਇਲਾਜ ਵੀ ਉੱਥੇ ਹੋ ਸਕਦਾ ਹੈ।
ਇਹ ਵੀ ਪੜੋ: 6 ਫਰਵਰੀ ਨੂੰ ਕਾਂਗਰਸ ਕਰ ਸਕਦੀ ਹੈ ਸੀਐੱਮ ਚਿਹਰੇ ਦਾ ਐਲਾਨ