ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections 2022) ਨੂੰ ਲੈਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਮੁੜ ਪੰਜਾਬ ਪਹੁੰਚ ਚੁੱਕੇ ਹਨ। ਕੇਜਰੀਵਾਲ ਅੰਤਰ ਰਾਸ਼ਟਰੀ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈਕੇ ਕੇਜਰੀਵਾਲ ਵੱਲੋਂ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਵੀ ਕੀਤਾ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ ਚੋਣਾਂ ਵਿੱਚ ਸੱਤ ਅੱਠ ਦਿਨ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਸਰਵੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਸਰਵਿਆਂ ਵਿੱਚ 60 ਤੋਂ 62 ਸੀਟਾਂ ਪਾਰਟੀ ਨੂੰ ਦਿੱਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਆਖਰੀ ਸਮਾਂ ਨੇੜੇ ਹੈ ਇਸ ਲਈ ਚੋਣ ਪ੍ਰਚਾਰ ਲਈ ਪੂਰਾ ਜ਼ੋਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ 80 ਸੀਟਾਂ ਲਿਜਾਣੀਆਂ ਹਨ ਤਾਂ ਕਿ ਇਮਾਨਦਾਰ ਸਰਕਾਰ ਪੰਜਾਬ ਵਿੱਚ ਬਣ ਸਕੇ। ਇਸਦੇ ਨਾਲ ਹੀ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਪਾਰਟੀ ਦੀ ਸਰਕਾਰ ਲਿਆਉਣ ਵਿੱਚ ਜਿੰਨ੍ਹੀ ਹੋ ਸਕੇ ਮਦਦ ਕਰਨ ਤਾਂ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਆ ਸਕੇ।
ਇਸਦੇ ਨਾਲ ਹੀ ਕੇਜਰੀਵਾਲ ਨੇ ਦੱਸਿਆ ਕਿ ਆਖਰੀ ਦਿਨ ਤੱਕ ਉਹ ਪੰਜਾਬ ਵਿੱਚ ਹੀ ਰਹਿਣਗੇ। ਇਸ ਮੌਕੇ ਕੇਜਰੀਵਾਲ ਦਾ ਰਵਨੀਤ ਬਿੱਟੂ ਵੱਲੋਂ ਪੀਐਮ ਦੀ ਸੁਰੱਖਿਆ ਨੂੰ ਲੈਕੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੀਐਮ ਦੀ ਸੁਰੱਖਿਆ ਦੇ ਮਾਮਲੇ ਵਿੱਚ ਰਾਜਨੀਤੀ ਨਹੀਂ ਹੋਣੀ । ਉਨ੍ਹਾਂ ਕਿਹਾ ਕਿ ਜੇ ਰਾਜਨੀਤੀ ਹੁੰਦੀ ਹੈ ਤਾਂ ਇਹ ਗਲਤ ਹੈ। ਬਿਕਰਮ ਮਜੀਠੀਆ ਦੇ ਆਪ ਦੇ ਪੰਜਾਬ ਚੋਣਾਂ ਵਿੱਚ ਰੇਸ ਵਿੱਚ ਨਾ ਹੋਣ ਦੇ ਬਿਆਨ ’ਤੇ ਬੋਲਦਿਆਂ ਕਿਹਾ ਕਿ ਇਹ ਨਤੀਜੇ ਦੱਸਗਣੇ ।
ਇਹ ਵੀ ਪੜ੍ਹੋ: ਰਵਨੀਤ ਬਿੱਟੂ ਦਾ PM ਮੋਦੀ ਤੇ ਰਾਬੀਆ ਸਿੱਧੂ ’ਤੇ ਵੱਡਾ ਬਿਆਨ, ਕਿਹਾ...