ETV Bharat / state

ਗੁਰੂਨਗਰੀ ’ਚ AAP ਦਾ ਜੇਤੂ ਮਾਰਚ, ਮਾਰਚ ਤੋਂ ਪਹਿਲਾਂ ਪਰਮਾਤਮਾ ਦਾ ਸ਼ੁਕਰਾਨਾ - ਸਹੁੰ ਚੁੱਕ ਸਮਾਗਮ

ਜਿੱਤ ਦੀ ਖੁਸ਼ੀ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਧੰਨਵਾਦ ਮਾਰਚ ਕੱਢਿਆ (AAP VICTORY SHOW) ਜਾਵੇਗੀ। ਰੋਡ ਸ਼ੋਅ ਤੋਂ ਪਹਿਲਾਂ ਪਾਰਟੀ ਆਗੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਤੇ ਪਰਮਾਤਮਾ ਦਾ ਸ਼ੁਰਕਾਨਾ ਕੀਤਾ ਹੈ।

AAP ਦਾ VICTORY ਮਾਰਚ ਅੱਜ
AAP ਦਾ VICTORY ਮਾਰਚ ਅੱਜ
author img

By

Published : Mar 13, 2022, 7:55 AM IST

Updated : Mar 13, 2022, 12:07 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਵਿੱਚ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਧੰਨਵਾਦ ਮਾਰਚ ਕੱਢਿਆ (AAP VICTORY SHOW) ਜਾਵੇਗੀ।

ਇਹ ਵੀ ਪੜੋ: ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਭਗਵੰਤ ਮਾਨ ਨੇ ਕੇਜਰੀਵਾਲ ਦਾ ਕੀਤਾ ਸਵਾਗਤ

ਇਸ ਧੰਨਵਾਦ ਮਾਰਚ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੀ ਅੰਮ੍ਰਿਤਸਰ ਪਹੁੰਚੇ ਹੋਏ ਹਨ, ਜਿਹਨਾਂ ਦਾ ਭਗਵੰਤ ਮਾਨ ਨੇ ਸਵਾਗਤ ਕੀਤਾ। ਰੋਡ ਸ਼ੋਅ ਤੇਂ ਪਹਿਲਾਂ ਆਗੂਆਂ ਵੱਲੋਂ ਪਰਮਾਤਮਾ ਦਾ ਸ਼ੁਰਕਾਨਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ।

  • ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮਾਣਯੋਗ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਜੀ ਦਾ ਪੰਜਾਬ ਆਉਣ 'ਤੇ ਨਿੱਘਾ ਸਵਾਗਤ ਕਰਦੇ ਹਾਂ... pic.twitter.com/67nNY8CwKn

    — Bhagwant Mann (@BhagwantMann) March 13, 2022 " class="align-text-top noRightClick twitterSection" data=" ">

'ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼'

ਦੱਸ ਦਈਏ ਕਿ ਬੀਤੇ ਦਿਨ ਸੀਐੱਮ ਉਮੀਦਵਾਰ ਭਗਵੰਤ ਮਾਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲੇ ਸਨ। ਇਸ ਦੌਰਾਨ ਉਹਨਾਂ ਨੇ ਸੂਬੇ ’ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਦੱਸ ਦਈਏ ਕਿ ਭਗਵੰਤ ਮਾਨ ਰਾਜਪਾਲ ਨੂੰ ਮਿਲਣ ਲਈ ਇੱਕਲੇ ਪਹੁੰਚੇ ਸੀ। ਇਸ ਦੌਰਾਨ ਰਾਜਭਵਨ ਦੇ ਬਾਹਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸੀ। ਪ੍ਰਸ਼ਾਸਨ ਵੱਲੋਂ ਸੁਰੱਖਿਆ ਨੂੰ ਦੇਖਦੇ ਹੋਏ ਗੋਲਫ ਕਲੱਬ ਤੋਂ ਲੈ ਕੇ ਹਰਿਆਣਾ ਰਾਜਭਵਨ ਤੱਕ ਸੜਕ ਨੂੰ ਸੀਲ ਕੀਤਾ ਗਿਆ ਸੀ।

'16 ਮਾਰਚ ਨੂੰ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ'

16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਆਪਣੇ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਇਸ ਦੌਰਾਨ ਇਹ ਵੀ ਮੰਨਿਆ ਜਾ ਰਿਹਾ ਹੈ ਕੈਬਨਿਟ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ ਅਤੇ ਉਹ ਭਗਵੰਤ ਮਾਨ ਦੇ ਨਾਲ ਹੀ ਮੰਤਰੀ ਅਹੁਦੇ ਦੀ ਚੁੱਕ ਚੁੱਕ ਸਕਦੇ ਹਨ। ਸਹੁੰ ਚੁੱਕ ਸਮਾਗਮ ਦੁਪਹਿਰ 12:30 ਵਜੇ ਹੋਵੇਗਾ।

ਗੁਰੂਨਗਰੀ ’ਚ AAP ਦਾ ਜੇਤੂ ਮਾਰਚ

ਇਹ ਵੀ ਪੜੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ, ਕਿਹਾ- ਅਕਾਲੀ ਦਲ ਦਾ ਖ਼ਤਮ ਹੋਣਾ ਸਿੱਖਾਂ ਅਤੇ ਦੇਸ਼ ਲਈ ਨੁਕਸਾਨਦੇਹ

ਜ਼ਿਕਰਯੋਗ ਹੈ ਕਿ 'ਆਪ' ਨੇ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ 'ਚੋਂ 92 'ਤੇ ਜਿੱਤ ਦਰਜ ਕੀਤੀ ਹੈ। ਮਾਨ ਧੂਰੀ ਸੀਟ ਤੋਂ 58,206 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ। ਕੌਮੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਮਾਨ ਨੇ ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਜਿੱਤ ’ਤੇ ਵਧਾਈ ਦੇਣ ਲਈ ਕੇਜਰੀਵਾਲ ਨੂੰ ਮਿਲਣਗੇ।

ਪਾਰਟੀ ਦੀ ਸ਼ਾਨਦਾਰ ਚੋਣ ਜਿੱਤ 'ਤੇ ਮਾਨ ਨੇ ਕਿਹਾ ਕਿ ਲੋਕਾਂ ਨੇ ਹੰਕਾਰੀ ਲੋਕਾਂ ਨੂੰ ਹਰਾ ਕੇ ਆਮ ਲੋਕਾਂ ਨੂੰ ਜੇਤੂ ਬਣਾਇਆ ਹੈ। ਇਸ ਦੇ ਨਾਲ ਹੀ ਮਾਨ ਨੇ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣਾ ਵੱਧ ਤੋਂ ਵੱਧ ਸਮਾਂ ਪਿੰਡ ਅਤੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਲਗਾਉਣ।

ਗੁਰੂਨਗਰੀ ’ਚ AAP ਦਾ ਜੇਤੂ ਮਾਰਚ

ਮਾਨ ਨੇ ਵਿਧਾਇਕਾਂ ਨੂੰ ਕਿਹਾ, 'ਕੰਮ ਕਰੋ ਜਿੱਥੋਂ ਵੋਟਾਂ ਮਿਲੀਆਂ ਹਨ। ਚੰਡੀਗੜ੍ਹ ਵਿੱਚ ਜਿੰਨਾ ਹੋ ਸਕੇ ਘੱਟ ਸਮਾਂ ਬਿਤਾਓ। ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ। ਮਾਨ ਨੇ ਕਿਹਾ, ਹਮੇਸ਼ਾ ਨਿਮਰ ਰਹੋ। ਉਨ੍ਹਾਂ ਕਿਹਾ, "ਤੁਸੀਂ ਉਨ੍ਹਾਂ ਲੋਕਾਂ ਦੇ ਵੀ ਵਿਧਾਇਕ ਹੋ, ਜਿਨ੍ਹਾਂ ਨੇ 'ਆਪ' ਨੂੰ ਵੋਟ ਨਹੀਂ ਪਾਈ... ਤੁਸੀਂ ਪੰਜਾਬੀਆਂ ਦੇ ਵਿਧਾਇਕ ਹੋ ਅਤੇ ਪੰਜਾਬੀਆਂ ਨੇ ਹੀ ਸਰਕਾਰ ਬਣਾਈ ਹੈ।"

Last Updated : Mar 13, 2022, 12:07 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.