ਅੰਮ੍ਰਿਤਸਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਕਾਰਪੋਰੇਸ਼ਨ ਚੋਣਾਂ ਦੇ ਵਿੱਚ ਲੱਗੀਆਂ ਹੋਈਆਂਂ ਹਨ। ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਵੱਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਉਥੇ ਹੀ ਇਸ ਮਕਸਦ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਤਲਵਾਰ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਦੀ ਅਗਵਾਈ ਵਿੱਚ ਇੱਕ ਮੀਟਿੰਗ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਵਿੱਚ ਕੀਤੀ ਗਈ ਜਿਸ ਵਿੱਚ ਕਾਰਪੋਰੇਸ਼ਨ ਦੀਆਂ ਚੋਣਾਂ ਤੋਂ ਲੈ ਕੇ ਪੰਜਾਬ ਵਿੱਚ ਅਲੱਗ ਅਲੱਗ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਗਿਆ।
ਪੰਜਾਬ ਵਿੱਚ 2022 ਦੀਆਂ ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਹੀ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂ ਅਸ਼ੋਕ ਤਲਵਾਰ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਗਰੰਟੀਆਂ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਹਨ ਉਸ ਨੂੰ ਇਨ ਬਿਨ ਪਾਲਣਾ ਕੀਤੀ ਜਾਵੇਗੀ।
ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਵਿਭਾਗ ਨੂੰ ਲੈ ਕੇ ਉਨ੍ਹਾਂ ਵੱਲੋਂ 600 ਯੂਨਿਟ ਮਾਫ ਕਰਨ ਦੀ ਗੱਲ ਕਹੀ ਗਈ ਸੀ ਉਹ ਪੂਰੀ ਕਰ ਦਿੱਤੀ ਗਈ ਹੈ ਅਤੇ ਔਰਤਾਂ ਨੂੰ ਵੀ ਹੁਣ 1000 ਰੁਪਏ ਦੀ ਗਰੰਟੀ ਜਲਦ ਹੀ ਦਿੱਤੀ ਜਾ ਰਹੀ ਹੈ। ਅਸ਼ੋਕ ਤਲਵਾਰ ਨੇ ਬੋਲਦੇ ਹੋਏ ਕਿਹਾ ਕਿ ਰੱਖੜ ਪੁੰਨਿਆ ਵਾਲੇ ਦਿਨ ਇਸ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ ਉੱਥੇ ਹੀ ਅਸ਼ੋਕ ਤਲਵਾਰ ਵੱਲੋਂ ਨਵਜੋਤ ਸਿੰਘ ਸਿੱਧੂ ’ਤੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਨਾ ਤਾਂ ਆਪਣੇ ਪਾਰਟੀ ਵਿੱਚ ਰਹਿ ਕੇ ਕੋਈ ਕੰਮ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਤੋਂ ਵਿਰੋਧੀ ਧਿਰ ਵਿੱਚ ਬੈਠ ਕੇ ਕੰਮ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਅਸੀਂ ਸੀਰੀਅਸ ਨਹੀਂ ਲੈਂਦੇ।
ਉਥੇ ਦੂਸਰੇ ਪਾਸੇ ਆਮ ਆਦਮੀ ਪਾਰਟੀ ’ਚ ਲੰਮੇ ਚਿਰ ਤੋਂ ਕੰਮਕਾਰ ਕਰ ਰਹੇ ਰਮਨ ਕੁਮਾਰ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਭਰੋਸੇ ਆਮ ਜਨਤਾ ਨੂੰ ਦਿੱਤੇ ਜਾ ਰਹੇ ਹਨ ਉਸ ਨੂੰ ਲੈ ਕੇ ਉਨ੍ਹਾਂ ਵਲੋਂ ਅਤੇ ਉਨ੍ਹਾਂ ਦੇ ਦੋਸਤ ਕਾਰੋਬਾਰੀਆਂ ਵੱਲੋਂ ਅੰਮ੍ਰਿਤਸਰ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਅਸ਼ੋਕ ਤਲਵਾਰ ਦੇ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਸਾਰੇ ਇਹ ਲੋਕ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਕਾਰਪੋਰੇਸ਼ਨ ਦੀਆਂ ਚੋਣਾਂ ਵੀ ਜ਼ਰੂਰ ਜਿਤਾਵਾਂਗੇ।
ਇੱਥੇ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਹੀ 50 ਦਿਨ ਦਾ ਸਮਾਂ ਪੰਜਾਬ ਵਿੱਚ ਸਰਕਾਰ ਬਣਾਏ ਨੂੰ ਹੋ ਚੁੱਕਾ ਹੈ ਪਰ ਕਈ ਕੰਮ ਅਜੇ ਤੱਕ ਸਰਕਾਰ ਵੱਲੋਂ ਨਹੀਂ ਕੀਤੇ ਗਏ ਜਿਸ ਨੂੰ ਲੈ ਕੇ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਸ਼ੋਕ ਤਲਵਾਰ ਵੱਲੋਂ ਆਪਣੀ ਪਾਰਟੀ ਦਾ ਪੱਖ ਪੂਰਦੇ ਹੋਏ ਨਜ਼ਰ ਆਏ ਅਤੇ ਜੋ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਿਆ ਦੇਣ ਦੀ ਗੱਲ ਕੀਤੀ ਗਈ ਹੈ ਉਸ ਦਾ ਵੀ ਖੁਲਾਸਾ ਉਨ੍ਹਾਂ ਵਲੋਂ ਕੀਤਾ ਗਿਆ।
ਇਹ ਵੀ ਪੜ੍ਹੋ: ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ: ਭਾਰੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ, SSP ਚੰਡੀਗੜ੍ਹ ਹੈੱਡ ਆਫਿਸ ਵਿੱਚ ਦੇਣਗੇ ਜਾਣਕਾਰੀ