ਅੰਮ੍ਰਿਤਸਰ: ਬੀਤੀ ਰਾਤ ਅੰਮ੍ਰਿਤਸਰ ਵਿਚ ਭਾਜਪਾ ਆਗੂ ਨੂੰ ਗੋਲੀ ਮਾਰਨ ਦੀ ਖਬਰ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਉਹਨਾਂ ਦਾ ਇਲਾਜ ਹਸਪਤਾਲ ਵਿਚ ਕਰਵਾਇਆ ਜਾ ਰਿਹਾ ਹੈ। ਇਸ ਵਿਚਾਲੇ ਹੀ ਜਿਥੇ ਭਾਜਪਾ ਆਗੂਆਂ ਵੱਲੋਂ ਹਾਲ ਚਾਲ ਪੁੱਛਿਆ ਗਿਆ ਤਾਂ ਆਮ ਆਦਮੀ ਪਾਰਟੀ ਨੇਤਾ ਵੀ ਮੌਕੇ 'ਤੇ ਬੀਜੇਪੀ ਆਗੂ ਬਲਵਿੰਦਰ ਸਿੰਘ ਦਾ ਹਾਲ ਚਾਲ ਪੁੱਛਿਆ ਗਿਆ। ਗੋਲੀ ਲਗਣ ਤੋ ਅੱਜ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਵੱਲੋਂ ਉਹਨਾ ਦਾ ਪਤਾ ਲੈਣ ਹਸਪਤਾਲ ਪਹੁੰਚੇ। ਜਿਥੇ ਡਾਕਟਰਾ ਵੱਲੋਂ ਉਹਨਾ ਦੀ ਟ੍ਰੀਟਮੈਂਟ ਤੋ ਬਾਅਦ ਹਾਲਤ ਖਤਰੇ ਤੋਂ ਬਾਹਰ ਦੱਸੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਬਲਵਿੰਦਰ ਸਿੰਘ ਦਾ ਆਪ੍ਰੇਸ਼ਨ ਸਫਲ ਰਿਹਾ ਹੈ ਅਤੇ ਇਕ ਡੇਢ ਮਹੀਨੇ ਵਿਚ ਉਹ ਪੁਰਨ ਤੌਰ 'ਤੇ ਠੀਕ ਹੋ ਜਾਣਗੇ। ਇਸ ਘਟਨਾ ਸੰਬਧੀ ਅਸੀਂ ਐਸ. ਐਸ. ਪੀ ਦਿਹਾਤੀ ਨਾਲ ਗੱਲਬਾਤ ਕੀਤੀ ਹੈ। ਉਹਨਾਂ ਦੀਆਂ ਟੀਮਾਂ ਇਸ ਕੰਮ 'ਤੇ ਲੱਗੀਆਂ ਹਨ ਅਤੇ ਜਲਦ ਬਣਦੀ ਕਰਨ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਾਜਪਾ ਆਗੂ ਉੱਤੇ ਗੋਲੀਬਾਰੀ ਕਰਨ ਵਾਲੇ ਦੀ ਸੀਸੀਟੀਵੀ ਆਈ ਸਾਹਮਣੇ, ਗੇਟ ਅੱਗੇ ਖੜ੍ਹ ਵਰ੍ਹਾਈਆਂ ਗੋਲ਼ੀਆਂ
ਵਾਰਦਾਤ ਨੂੰ ਅੰਜਾਮ ਦੇਣ ਪਿੱਛੇ ਕੌਣ: ਜ਼ਿਕਰਯੋਗ ਹੈ ਕਿ ਭਾਜਪਾ ਆਗੂ ਉਹ ਜੰਡਿਆਲਾ ਹਲਕੇ ਦਾ ਰਹਿਣ ਵਾਲਾ ਹੈ। ਸੂਤਰਾਂ ਮੁਤਾਬਿਕ ਨਕਾਬਪੋਸ਼ ਨੌਜਵਾਨਾਂ ਨੇ ਭਾਜਪਾ ਆਗੂ ਉਤੇ ਗੋਲੀਆਂ ਚਲਾਈਆਂ ਹਨ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਪਿੱਛੇ ਕੌਣ ਲੋਕ ਸ਼ਾਮਿਲ ਹੋ ਸਕਦੇ ਹਨ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਜੰਡਿਆਲਾ 'ਚ ਭਾਜਪਾ ਦੇ ਸੂਬਾ ਐੱਸਸੀ ਸੈੱਲ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਗੋਲੀ ਮਾਰ ਦਿੱਤੀ ਗਈ ਹੈ। ਦੋ ਅਣਪਛਾਤੇ ਨੌਜਵਾਨਾਂ ਨੇ ਭਾਜਪਾ ਆਗੂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ 'ਚ ਭਾਜਪਾ ਆਗੂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਭਾਜਪਾ ਆਗੂਆਂ ਨੇ ਘੇਰੀ ਆਪ ਸਰਕਾਰ: ਭਾਜਪਾ ਆਗੂ ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ। ਪੰਜਾਬ ਦਾ ਆਪ ਸਰਕਾਰ ਪੰਜਾਬ ਵਿੱਚ ਸ਼ਾਂਤੀ ਕਾਇਮ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਪੰਜਾਬ ਨੂੰ ਵੀ ਹੁਣ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਵਰਗੇ ਮੁੱਖ ਮੰਤਰੀ ਦੀ ਲੋੜ ਹੈ, ਜੋ ਸ਼ਾਂਤੀ ਭੰਗ ਕਰਨ ਵਾਲਿਆਂ ਦਾ ਸਫਾਇਆ ਹੀ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਆਮ ਆਦਮੀ ਵੀ ਸੁੱਰਖਿਅਤ ਨਹੀਂ ਹੈ, ਰਾਹ ਤੁਰੇ ਜਾਂਦੇ ਆਦਮੀ ਨਾਲ ਵਾਰਦਾਤਾਂ ਹੋ ਰਹੀਆਂ ਹਨ। ਕਦੇ ਲੁੱਟ ਅਤੇ ਕਦੇ ਕਤਲ, ਕਾਨੂੰਨ ਵਿਵਸਥਾ ਦਾ ਅਪਰਾਧ ਕਰਨ ਵਾਲਿਆਂ ਨੂੰ ਕੋਈ ਡਰ ਨਹੀਂ ਹੈ।