ETV Bharat / state

ਕੇਜਰੀਵਾਲ ਦੀ CBI ਕੋਰਟ ਵਿੱਚ ਪੇਸ਼ੀ, 'ਆਪ' ਮੰਤਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਪਿੱਟ ਸਿਆਪਾ - Kejriwals appearance in CBI court

ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਤੇ ਅੱਜ ਸ਼ਨੀਵਾਰ ਨੂੰ ਹਲਕੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਗੁਰਦਾਸਪੁਰ,ਪਠਾਨਕੋਟ, ਬਟਾਲਾ,ਤਰਨਤਾਰਨ ਅਤੇ ਅੰਮ੍ਰਿਤਸਰ ਦੇ ਮੰਤਰੀ ਅਤੇ ਵਿਧਾਇਕ ਇੱਕਠੇ ਹੋਏ।

AAP MLAs protest in Amritsar
AAP MLAs protest in Amritsar
author img

By

Published : Apr 16, 2023, 3:58 PM IST

ਕੇਜਰੀਵਾਲ ਦੀ CBI ਕੋਰਟ ਵਿੱਚ ਪੇਸ਼ੀ, 'ਆਪ' ਮੰਤਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਤਲਬ ਕੀਤੇ ਜਾਣ ਦੇ ਚੱਲਦਿਆ ਅੱਜ ਸ਼ਨੀਵਾਰ ਨੂੰ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕਾਂ ਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਤੇ ਅੱਜ ਹਲਕੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇੱਥੇ ਹਜ਼ਾਰਾ ਦੀ ਗਿਣਤੀ ਵਿੱਚ ਗੁਰਦਾਸਪੁਰ,ਪਠਾਨਕੋਟ, ਬਟਾਲਾ,ਤਰਨਤਾਰਨ, ਤੇ ਅੰਮ੍ਰਿਤਸਰ ਦੇ ਮੰਤਰੀ ਤੇ ਵਿਧਾਇਕ ਇੱਕਠੇ ਹੋਏ।

ਕੇਜਰੀਵਾਲ ਦੇ ਹੱਕ ਵਿੱਚ ਖੜ੍ਹੇ:- ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਹਾ ਅੱਜ ਪੰਜਾਬ ਦੇ ਮਾਝੇ ਹਲਕੇ ਦੀ ਪੂਰੀ ਲੀਡਰਸ਼ਿਪ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਦੇ ਹੱਕ ਵਿੱਚ ਇੱਥੇ ਪੁੱਜੀ ਹੈ। ਉਨ੍ਹਾਂ ਨੂੰ ਜਿਹੜਾ ਝੂਠੇ ਕੇਸ ਵਿੱਚ ਫਸਾਉਣ ਦੇ ਲਈ ਸੀਬੀਆਈ ਵੱਲੋਂ ਤਲਬ ਕੀਤਾ ਗਿਆ ਹੈ, ਅਸੀ ਸਾਰੇ ਕੇਜਰੀਵਾਲ ਦੇ ਹੱਕ ਵਿੱਚ ਖੜ੍ਹੇ ਹਾਂ।

2024 ਵਿੱਚ ਪੀਐੱਮ ਮੋਦੀ ਦੀ ਲੜਾਈ ਕੇਜਰੀਵਾਲ ਨਾਲ:- ਮੰਤਰੀ ਧਾਲੀਵਾਲ ਨੇ ਕਿਹਾ ਅਸੀ ਮੋਦੀ ਸਰਕਾਰ ਨੂੰ ਸੰਦੇਸ਼ ਦੇਣਾ ਚਾਹੁੰਦੇ ਹਾਂ ਕਿ ਤੁਸੀਂ ਜੋ ਮਰਜ਼ੀ ਕਰੋਂ, ਪਰ ਆਮ ਆਦਮੀ ਪਾਰਟੀ ਝੁੱਕਣ ਵਾਲੀ ਨਹੀਂ ਹੈ। ਆਮ ਆਦਮੀ ਪਾਰਟੀ ਉਦੋਂ ਤੱਕ ਸੰਘਰਸ਼ ਕਰਦੀ ਰਹੇਗੀ, ਜਦ ਤੱਕ ਕੇਜਰੀਵਾਲ ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ। ਉਹਨਾਂ ਕਿਹਾ ਮੋਦੀ ਸਰਕਾਰ ਘਬਰਾ ਗਈ ਹੈ, ਮੋਦੀ ਨੂੰ ਲੱਗਦਾ ਹੈ ਕੀ 2024 ਵਿੱਚ ਲੜਾਈ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਨਾਲ ਹੈ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਅੰਦੋਲਨ ਹੈ, ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਦੇਸ਼ ਵਿੱਚ ਬਦਲਾਅ ਨਹੀਂ ਆ ਜਾਂਦਾ।

2024 'ਚ ਆਪ ਉੱਭਰ ਕੇ ਸਾਹਮਣੇ ਆਵੇਗੀ:- ਇਸ ਮੌਕੇ ਅੰਮ੍ਰਿਤਸਰ ਦੇ ਹਲਕਾ ਸੈਂਟਰਲ ਦੇ ਵਿਧਾਇਕ ਅਜੇ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਡਰਨ ਵਾਲੀ ਨਹੀਂ ਹੈ। ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਅੰਦੋਲਨ ਵਿੱਚੋਂ ਨਿਕਲੀ ਪਾਰਟੀ ਹੈ, ਇਹ ਦੱਬਣ ਵਾਲੀ ਨਹੀਂ ਹੈ। ਉਹਨਾਂ ਕਿਹਾ ਮੰਨਿਆ ਤੁਸੀਂ ਬਹੁਤ ਤਾਕਤਵਰ ਹੋ, ਤੁਸੀਂ ਜਿਸ ਨੂੰ ਚਾਹੇ ਆਪਣੀ ਮਰਜ਼ੀ ਨਾਲ ਫੜ੍ਹ ਕੇ ਜੇਲ੍ਹ ਵਿੱਚ ਸੁੱਟ ਦਿੰਦੇ ਹੋ। ਡਾਕਟਰ ਗੁਪਤਾ ਨੇ ਕਿਹਾ ਕਿ ਹੁਣ ਮੋਦੀ ਸਰਕਾਰ ਦੇ ਦਿਨ ਖ਼ਤਮ ਹੋਣ ਜਾ ਰਹੇ ਹਨ, ਰਾਵਣ ਰਾਜ ਖ਼ਤਮ ਹੋਣ ਜਾ ਰਿਹਾ ਹੈ, ਤਾਨਾਸ਼ਾਹੀ ਦਾ ਖਾਤਮਾ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ 2024 ਆਮ ਆਦਮੀ ਪਾਰਟੀ ਉੱਭਰ ਕੇ ਸਾਹਮਣੇ ਆਵੇਗੀ।

ਇਹ ਵੀ ਪੜੋ:- Bathinda Military Station Firing: ਪੁਲਿਸ ਨੇ ਸ਼ੱਕੀਆਂ ਕੋਲੋਂ ਪੁੱਛਗਿੱਛ ਲਈ ਫੌਜ ਅਫ਼ਸਰਾਂ ਨੂੰ ਲਿੱਖਿਆ ਪੱਤਰ

ETV Bharat Logo

Copyright © 2025 Ushodaya Enterprises Pvt. Ltd., All Rights Reserved.