ETV Bharat / state

AAP's Protest in Punjab : ਆਮ ਆਦਮੀ ਪਾਰਟੀ ਨੂੰ ਲੱਗਿਆ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦਾ ਸੇਕ, ਮੋਦੀ ਸਰਕਾਰ ਦੇ ਫੂਕੇ ਪੁਤਲੇ, ਕਈ ਥਾਂ ਤਿੱਖਾ ਰੋਸ ਪ੍ਰਦਰਸ਼ਨ - ਦਿੱਲੀ ਕਥਿਤ ਸ਼ਰਾਬ ਘਪਲਾ ਮਾਮਲਾ

ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਮ (AAP's Protest in Punjab) ਆਦਮੀ ਪਾਰਟੀ ਨੇ ਪੰਜਾਬ ਵਿੱਚ ਸੰਗਰੂਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਹੈ।

AAP protested against the central government after the arrest of Sanjay Singh
AAP's Protest in Punjab : ਪੰਜਾਬ ਪਹੁੰਚਿਆ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦਾ ਸੇਕ, ਮੋਦੀ ਸਰਕਾਰ ਦੇ ਖਿਲਾਫ਼ ਭੜਕੀ ਆਮ ਆਦਮੀ ਪਾਰਟੀ, ਪੜ੍ਹੋ ਕਿੱਥੇ-ਕਿੱਥੇ ਹੋਏ ਪ੍ਰਦਰਸ਼ਨ...
author img

By ETV Bharat Punjabi Team

Published : Oct 6, 2023, 3:57 PM IST

Updated : Oct 6, 2023, 10:14 PM IST

ਅੰਮ੍ਰਿਤਸਰ: ਆਪ ਦਾ ਕੇਂਦਰ ਵਿਰੁੱਧ ਰੋਸ, ਵਿਧਾਇਕ ਜੀਵਨਜੋਤ ਕੌਰ ਧਰਨੇ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ।

ਅੰਮ੍ਰਿਤਸਰ/ਸੰਗਰੂਰ/ਲੁਧਿਆਣਾ/ਮਾਨਸਾ/ਹੁਸ਼ਿਆਰਪੁਰ/ਫਰੀਦਕੋਟ/ਬਰਨਾਲਾ : ਦਿੱਲੀ ਕਥਿਤ ਸ਼ਰਾਬ ਘਪਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਨੇ ਹੁਣ ਕੇਂਦਰ ਸਰਕਾਰ ਅਤੇ ਈਡੀ ਦੇ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸੰਗਰੂਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਪਾਰਟੀ ਵਰਕਰਾਂ ਅਤੇ ਵਿਧਾਇਕਾਂ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਹੈ।

ਭਾਜਪਾ 'ਤੇ ਆਪ ਆਗੂਆਂ ਦੇ ਨਿਸ਼ਾਨੇ : ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ ਕੈਬਨਟ ਮੰਤਰੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕੋਈ ਸ਼ਰਾਬ ਘੁਟਾਲਾ ਨਹੀਂ ਹੈ। ਜੇਕਰ ਕੋਈ ਘੁਟਾਲਾ ਹੁੰਦਾ ਤਾਂ ਦਿੱਲੀ ਸਰਕਾਰ ਨੂੰ ਕਿਸੇ ਨਾ ਕਿਸੇ ਕਿਸਮ ਦਾ ਨੁਕਸਾਨ ਝੱਲਣਾ ਪੈਂਦਾ ਪਰ ਅਜਿਹਾ ਕੋਈ ਨਹੀਂ ਸੀ, ਜੋ ਆਪਣੇ ਆਪ ਵਿੱਚ ਇਹ ਸਾਬਤ ਕਰਦਾ ਹੈ ਕਿ ਸ਼ਰਾਬ ਨੀਤੀ ਵਿੱਚ ਕੋਈ ਘਪਲਾ ਨਹੀਂ ਹੋਇਆ। ਕਾਂਗਰਸ ਬਾਰੇ ਸਵਾਲ ਪੁੱਛਣ ਉੱਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਬਹਿਸ ਕਰਦੇ ਨਜ਼ਰ ਆਏ। ਇਸ ਮੌਕੇ ਹਲਕਾ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਭਾਰਤੀ ਰਾਜਨੀਤੀ ਵਿੱਚ ਭਾਜਪਾ ਦੇ ਦਿਨੋਂ-ਦਿਨ ਡਿੱਗਦੇ ਗ੍ਰਾਫ ਕਾਰਨ ਭਾਜਪਾ ਨਿਰਾਸ਼ ਅਤੇ ਬੇਚੈਨ ਹੈ।

ਭੰਡਾਰੀ ਪੁਲ ਉੱਤੇ ਮੋਦੀ ਦਾ ਪੁਤਲਾ ਸਾੜਿਆ : ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਡਾ ਇੰਦਰਬੀਰ ਸਿੰਘ ਨਿੱਜਰ ਕੈਬਨਿਟ ਮੰਤਰੀ ਹਰਭਜਨ ਈਟੀਉ ਅਤੇ ਵਿਧਾਇਕ ਜੀਵਨਜੋਤ ਕੋਰ ਦੀ ਅਗਵਾਈ ਵਿਚ ਅਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਉਪਰ ਕੇਦਰ ਦੀ ਮੌਦੀ ਸਰਕਾਰ ਦੇ ਵਿਰੋਧ ਰੌਸ਼ ਪ੍ਰਦਰਸ਼ਨ ਕਰਦਿਆ ਪ੍ਰਧਾਨ ਮੰਤਰਿ ਨਰਿੰਦਰ ਮੋਦੀ ਦਾ ਪੁਤਲਾ ਸਾੜੀਆ ਗਿਆ।

ਸੰਜੇ ਦੀ ਗ੍ਰਿਫਤਾਰੀ ਵਿਰੁੱਧ ਮਾਨਸਾ ਵਿੱਚ ਪ੍ਰਦਰਸ਼ਨ ਕਰਦੇ ਆਪ ਆਗੂ।

ਬੀਜੇਪੀ ਤੋਂ ਅੱਕੇ ਲੋਕ : ਮਾਨਸਾ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਲੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਦੇ ਵਿੱਚ ਮਾਰਚ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਵਣਾਂਵਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਈਡੀ ਦੇ ਜ਼ਰੀਏ ਆਮ ਆਦਮੀ ਪਾਰਟੀ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਸਾਡੀ ਪਾਰਟੀ ਦੇ ਨੇਤਾ ਮੁਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਹੁਣ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬੀਜੇਪੀ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਦੀ ਲੋਕਪ੍ਰੀਅਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਭਾਜਪਾ ਕਰ ਰਹੀ ਧੱਕੇਸ਼ਾਹੀ : ਹੁਸ਼ਿਆਰਪੁਰ ਦੇ ਸਥਾਨਕ ਸੈਸ਼ਨ ਚੌਂਕ ਵਿੱਚ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਬਿਆਨ ਦਿੰਦਿਆਂ ਆਪ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਭਾਜਪਾ ਧੱਕੇਸ਼ਾਹੀ ਕਰ ਰਹੀ ਐ ਉਹ ਸਰਾਸਰ ਲੋਕਤੰਤਰ ਦਾ ਘਾਣ ਹੈ ਤੇ 2024 ਦੀਆਂ ਲੋਕ ਸਭਾ ਚੋਣਾਂ ਚ ਆਪਣੀ ਹਾਰ ਨੂੰ ਦੇਖਦਿਆਂ ਹੋਇਆਂ ਪ੍ਰਧਾਨ ਮੰਤਰੀ ਵਲੋਂ ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ।

ਫਰੀਦਕੋਟ ਵਿੱਚ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਹੋਏ ਆਪ ਆਗੂ।

ਫਰੀਦਕੋਟ ਦੇ ਤਹਿਸੀਲਦਾਰ ਨੂੰ ਮੰਗ ਪੱਤਰ : ਫਰੀਦਕੋਟ ਜ਼ਿਲ੍ਹੇ ਵਿੱਚ ਵੀ ਮਿੰਨੀ ਸਕੱਤਰੇਤ ਵਿੱਚ ਵੱਡੀ ਗਿਣਤੀ ਚ ਇਕੱਠੇ ਹੋਏ ਆਪ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਨਾਹਰੇਬਾਜ਼ੀ ਕੀਤੀ ਗਈ ਅਤੇ ਇਸ ਮੌਕੇ ਕੇਂਦਰ ਸਰਕਾਰ ਅਤੇ ਈਡੀ ਦੇ ਪੁਤਲੇ ਫੂਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਫਰੀਦਕੋਟ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਸਰਾਕਰ ਤੋਂ ਮੰਗ ਕੀਤੀ ਗਈ ਕੇ ਇਸ ਤਰਾਂ ਦੀਆਂ ਕਾਰਵਾਈਆਂ ਬੰਦ ਕਰ ਆਪ ਆਗੂਆਂ ਨੂੰ ਜਲਦ ਰਿਹਾਅ ਕੀਤਾ ਜਾਵੇ।

ਆਪ ਨੇਤਾ ਸੰਜੇ ਦੀ ਗ੍ਰਿਫਤਾਰੀ ਵਿਰੱਧ ਬਰਨਾਲਾ ਵਿੱਚ ਕੈਬਨਿਟ ਮੰਤਰੀ ਮੀਤ ਹੇਅਰ ਦੀ ਅਗਵਾਈ ਵਿੱਚ ਪ੍ਰਦਰਸ਼ਨ

ਆਪ ਸਰਕਾਰ ਡਰਨ ਵਾਲੀ ਨਹੀਂ : ਬਰਨਾਲਾ ਦੇ ਕਚਹਿਰੀ ਚੌਂਕ ਵਿੱਚ ਕੀਤੇ ਗਏ ਪ੍ਰਦਰਸ਼ਨ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਹੋਏ। ਇਸ ਦੌਰਾਨ ‘ਆਪ’ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਅਤੇ ਵਿਰੋਧੀ ਪਾਰਟੀਆਂ ਨੂੰ ਲਗਾਤਾਰ ਧਮਕੀਆਂ ਦੇ ਰਹੀ ਹੈ। ਇਸ ਕਾਰਨ ਕੇਂਦਰੀ ਏਜੰਸੀ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਦਬਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਈਡੀ ਝੂਠੇ ਕੇਸ ਦਰਜ ਕਰਕੇ ਕਾਰਵਾਈ ਕਰ ਰਹੀ ਹੈ। ਪਰ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ।

ਮੋਦੀ ਸਰਕਾਰ ਨੂੰ 'ਆਪ ਸੰਗਰੂਰ' ਦੀ ਚੇਤਾਵਨੀ : ਸੰਗਰੂਰ ਵਿੱਚ ਪਾਰਟੀ ਦੇ ਵਰਕਰਾਂ ਨੇ ਡੀਸੀ ਦਫਤਰ ਦੇ ਬਾਹਰ ਨਰਿੰਦਰ ਮੋਦੀ ਦਾ ਪੁੱਤਰਾ ਫੂਕ ਨਾਅਰੇਬਾਜ਼ੀ ਕੀਤੀ। ਵਰਕਰਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਉਹ ਜਿੰਨੇ ਮਰਜ਼ੀ ਪਰਚੇ ਕਰ ਲੈਣ ਆਪ ਕਿਸੇ ਦੇ ਦਬਾਅ ਹੇਠ ਆ ਕੇ ਡਰਨ ਵਾਲੀ ਪਾਰਟੀ ਨਹੀਂ ਹੈ। ਪਾਰਟੀ ਦੇ ਅਹੁੱਦੇਦਾਰਾਂ ਨੇ ਕਿਹਾ ਕਿ ਬੀਜੇਪੀ ਵੱਲੋਂ 2024 ਦੀਆਂ ਵੋਟਾਂ ਕਾਰਨ ਈਡੀ ਦੀਆਂ ਰੇਡਾਂ ਕਰਵਾਈਆਂ ਜਾ ਰਹੀਆਂ ਹਨ।

ਰੋਸ ਪ੍ਰਦਰਸ਼ਨ ਕਰਦੇ ਹੋਏ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਆਪ ਵਿਧਾਇਕ ਗਰੇਵਾਲ।

ਲੁਧਿਆਣਾ ਵਿੱਚ ਆਪ ਆਗੂਆਂ ਦੀ ਪ੍ਰੈੱਸ ਕਾਨਫਰੰਸ : ਦੂਜੇ ਪਾਸੇ ਲੁਧਿਆਣਾ ਵਿੱਚ ਆਪ ਲੀਡਰਸ਼ਿਪ ਵੱਲੋਂ ਸਭ ਤੋਂ ਪਹਿਲਾਂ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ ਅਤੇ ਬਾਅਦ ਵਿੱਚ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸੰਜੇ ਸਿੰਘ ਨੂੰ ਅਜਿਹੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਇਸ ਮਾਮਲੇ ਵਿੱਚ ਕਿਸੇ ਵੀ ਆਪ ਆਗੂ ਤੋਂ 1 ਰੁਪਇਆ ਵੀ ਬਰਾਮਦ ਨਹੀਂ ਕਰ ਸਕੀ। ਇਹ ਕਾਰਵਾਈ ਸਿਰਫ ਸਿਆਸੀ ਬਦਲਾਖੋਰੀ ਦੇ ਕਾਰਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਜੇ ਸਿੰਘ ਨੂੰ ਬਿਨਾਂ ਕਿਸੇ ਸਬੂਤਾਂ ਦੇ ਸਿਰਫ ਸ਼ੱਕ ਦੇ ਅਧਾਰ ਤੇ ਹੀ ਗ੍ਰਿਫਤਾਰ ਕੀਤਾ ਗਿਆ ਹੈ। ਜੋ ਕਿ ਲੋਕਤੰਤਰ ਦਾ ਸਰਾਸਰ ਅਪਮਾਨ ਹੈ।

ਮੋਗਾ ਵਿੱਚ ਪ੍ਰਦਰਸ਼ਨ ਕਰਦੇ ਆਪ ਵਰਕਰ।

ਬਦਲੇ ਦੀ ਭਾਵਨਾ ਨਾਲ ਕਾਰਵਾਈ : ਮੋਗਾ ਵਿੱਚ ਵਿਧਾਇਕ ਲਾਡੀ ਢੋਸ ਨੇ ਰੋਸ ਪ੍ਰਦਰਸ਼ਨ ਦੌਰਾਨ ਕਿਹਾ ਕਿ ਕਿਹਾ ਕਿ ਰਾਜ ਸਭਾ ਮੈਂਬਰ ਸੰਜੇ ਸਿੰਘ ਖ਼ਿਲਾਫ਼ ਇਹ ਹਮਲਾ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਹੈ। ਢੋਸ ਦੀ ਅਗਵਾਈ 'ਚ ਪੁਤਲਾ ਫੂਕ ਕੇ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ, ਜਦਕਿ ਉਨ੍ਹਾਂ ਕਿਹਾ ਕਿ ਸੰਜੇ ਸਿੰਘ ਸਿਰਫ ਰਾਜ ਸਭਾ ਦੇ ਮੈਂਬਰ ਹਨ ਅਤੇ ਉਨ੍ਹਾਂ ਦੀ ਵਿਧਾਨ ਸਭਾ 'ਚ ਕੋਈ ਸ਼ਮੂਲੀਅਤ ਨਹੀਂ ਹੈ।

Last Updated : Oct 6, 2023, 10:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.