ETV Bharat / state

AAP ਦਾ ਕਾਂਗਰਸ ਤੇ ਪੁਲਿਸ ਖਿਲਾਫ਼ ਹੱਲਾ-ਬੋਲ - Navjot Singh Sidhu

ਅੰਮ੍ਰਿਤਸਰ ‘ਚ ਪਿਛਲੇ ਦਿਨ੍ਹਾਂ ਵਿੱਚ ਆਪ ਤੇ ਕਾਂਗਰਸ ਵਰਕਰਾਂ ਦੀ ਗੁੱਥਮ ਗੁੱਥੇ ਹੁੰਦਿਆਂ ਦੀ ਇੱਕ ਵੀਡੀਓ ਸਾਹਮਣੇ ਆਈ ਸੀ। ਇਸ ਮਸਲੇ ਨੂੰ ਲੈਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦੀ ਅਗਵਾਈ ਦੇ ਵਿੱਚ ਆਪ ਵਰਕਰਾਂ ਦੇ ਵੱਲੋਂ ਅੰਮ੍ਰਿਤਸਰ ਦੇ ਵਿੱਚ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ।

ਆਪ ਦਾ ਕਾਂਗਰਸ ਤੇ ਪੁਲਿਸ ਖਿਲਾਫ਼ ਹੱਲਾ-ਬੋਲ
ਆਪ ਦਾ ਕਾਂਗਰਸ ਤੇ ਪੁਲਿਸ ਖਿਲਾਫ਼ ਹੱਲਾ-ਬੋਲ
author img

By

Published : Aug 16, 2021, 5:48 PM IST

ਅੰਮ੍ਰਿਤਸਰ: ਪਿਛਲੇ ਦਿਨੀਂ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰਾਂ ਤੇ ਕਾਂਗਰਸੀ ਵਰਕਰਾਂ ਵਿਚਾਲੇ ਜੰਮ ਕੇ ਕੁੱਟਮਾਰ ਦੀ ਇਕ ਵੀਡੀਓ ਸਾਹਮਣੇ ਆਈ ਸੀ ਜਿਸ ਵਿਚ ਕੁਝ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੁੱਟਮਾਰ ਕਰਦੇ ਵੀ ਦਿਖਾਈ ਦੇ ਰਹੇ ਸੀ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਅੰਮ੍ਰਿਤਸਰ ਥਾਣਾ ਡੀ ਡਵੀਜ਼ਨ ਥਾਣੇ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਵੀ ਉਨ੍ਹਾਂ ‘ਤੇ ਇਲਜ਼ਾਮ ਲਗਾਏ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪਹਿਲਾਂ ਉਨ੍ਹਾਂ ਨੂੰ ਜਾਤੀ ਸੂਚਕ ਗਾਲ੍ਹਾਂ ਕੱਢੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਦੀ ਕੁੱਟਮਾਰ ਕੀਤੀ।

ਇਸ ਦੌਰਾਨ ਪੁਲਿਸ ਵੱਲੋਂ ਇਸ ‘ਤੇ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੁੱਝ ਵਰਕਰਾਂ ਦੇ ਉੱਤੇ ਮਾਮਲਾ ਵੀ ਦਰਜ ਕਰ ਦਿੱਤਾ ਗਿਆ ਜਿਸ ਦੌਰਾਨ ਇਕ ਵਰਕਰ ਨੂੰ ਗ੍ਰਿਫਤਾਰ ਵੀ ਪੁਲਿਸ ਨੇ ਕੀਤਾ ਹੈ।

ਆਪ ਦਾ ਕਾਂਗਰਸ ਤੇ ਪੁਲਿਸ ਖਿਲਾਫ਼ ਹੱਲਾ-ਬੋਲ

ਹੁਣ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਗਿਆ ਹੈ ਕਿ ਪੁਲਿਸ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਉੱਤੇ ਨਾਜਾਇਜ਼ ਮਾਮਲੇ ਦਰਜ ਕਰ ਰਹੀ ਹੈ ਕਿਉਂਕਿ ਕਾਂਗਰਸੀ ਵਰਕਰਾਂ ਨੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੁੱਟਮਾਰ ਕੀਤੀ ਸੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ LOP ਦੇ ਆਗੂ ਹਰਪਾਲ ਚੀਮਾ (Harpal Cheema) ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਸੀ ਕਿ ਕਿਸੇ ‘ਤੇ ਵੀ ਨਾਜਾਇਜ਼ ਪਰਚੇ ਨਹੀਂ ਕੀਤੇ ਜਾਣਗੇ ਪਰ ਕਾਂਗਰਸ ਆਗੂਆਂ ਦੀ ਸ਼ਹਿ ‘ਤੇ ਪੁਲਿਸ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਨਾਜਾਇਜ਼ ਪਰਚੇ ਕਰ ਰਹੀ ਹੈ ਜੋ ਅਸੀਂ ਹਰਗਿਜ਼ ਬਰਦਾਸ਼ਤ ਨਹੀਂ ਕਰਾਂਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਪਤਾ ਲੱਗ ਚੁੱਕਾ ਹੈ ਕਿ 4 ਮਹੀਨਿਆਂ ਬਾਅਦ ਉਨ੍ਹਾਂ ਦੀ ਹਾਰ ਨਿਸ਼ਚਿਤ ਹੈ ਇਸ ਲਈ ਉਹ ਬੁਖਲਾਹਟ ‘ਚ ਆ ਕੇ ਆਮ ਆਦਮੀ ਪਾਰਟੀ ਤੋਂ ਡਰੀ ਹੋਈ ਹੈ ।

ਇਹ ਵੀ ਪੜ੍ਹੋ:Corona Virus: ਪੰਜਾਬ ਸਰਕਾਰ ਦੀ ਸਖ਼ਤੀ, ਰੇਲਵੇ ਵਿਭਾਗ ਬੇਖ਼ਬਰ !

ETV Bharat Logo

Copyright © 2025 Ushodaya Enterprises Pvt. Ltd., All Rights Reserved.