ਅੰਮ੍ਰਿਤਸਰ: ਪੰਜਾਬ ਵਿੱਚ ਚੋਣਾਂ ਨੇੜੇ ਹੀ ਹਨ ਇਸ ਲਈ ਸਿਆਸੀ ਮਾਹੌਲ ਵੀ ਭਖ਼ਦਾ ਹੋਇਆ ਨਜ਼ਰ ਆ ਰਿਹਾ ਹੈ। ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਵਿੱਚ ਵੀ ਲਗਾਤਾਰ ਹੀ ਹੁਣ ਦੂਸਰੀਆਂ ਪਾਰਟੀਆਂ ਦੇ ਵਿਚੋਂ ਲੋਕ ਛੱਡ ਕੇ ਰਿਵਾਇਤੀ ਪਾਰਟੀਆਂ ਦੇ ਵਿੱਚ ਸ਼ਾਮਲ ਹੋਣੇ ਸ਼ੁਰੂ ਹੋ ਚੁੱਕੇ ਹਨ।
ਅੰਮ੍ਰਿਤਸਰ ਵਿਚ ਲਗਾਤਾਰ ਹੀ ਜੋੜ ਤੋੜ ਦੀ ਰਾਜਨੀਤੀ ਜਾਰੀ ਹੈ ਅਤੇ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ ਨੂੰ ਛੱਡ ਕੇ ਰਵਾਇਤੀ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ, ਉਸੇ ਦੇ ਚਲਦੇ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ 250 ਦੇ ਕਰੀਬ ਵਰਕਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਨਾਲ ਹੱਥ ਮਿਲਾ ਲਿਆ। ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਉਨ੍ਹਾਂ ਨੂੰ ਸ਼ਾਮਲ ਕਰਵਾਇਆ ਗਿਆ।
ਬੁਲਾਰੀਆ ਵੱਲੋਂ ਸਿਆਸੀ ਪਾਰਟੀਆਂ ਦੇ ਉੱਤੇ ਤੰਜ ਕੱਸਦੇ ਹੋਏ ਕਿਹਾ ਗਿਆ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਦੀ ਗੱਲ ਹੋ ਰਹੀ ਹੈ, ਉਹ 6 ਤਰੀਕ ਨੂੰ ਸਾਫ਼ ਹੋ ਜਾਵੇਗੀ, ਉੱਥੇ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੇ ਵਿੱਚ ਬੁਰੀ ਤਰ੍ਹਾਂ ਨਾਲ ਹਾਰ ਰਹੇ ਹਨ, ਇਸੇ ਕਰਕੇ ਉਨ੍ਹਾਂ ਵੱਲੋਂ ਮਜੀਠਾ ਹਲਕੇ ਵਿੱਚ ਆਪਣੀ ਧਰਮ ਪਤਨੀ ਨੂੰ ਚੋਣ ਮੈਦਾਨ ਉਤੇ ਖੜ੍ਹਾ ਕੀਤਾ ਗਿਆ ਹੈ ਅਤੇ ਅੰਮ੍ਰਿਤਸਰ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਬੜੀ ਕਰਾਰੀ ਹਾਰ ਮਿਲੇਗੀ।
ਉੱਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰ ਨੂੰ ਪੁਲਿਸ ਵੱਲੋਂ ਅਤੇ ਈਡੀ ਵਲੋਂ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਸ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਰਾਜਨੀਤਕ ਡਰਾਮਾ ਹੈ, ਹੋਰ ਕੁਝ ਨਹੀਂ। ਉਥੇ ਹੀ ਹੁਣ ਦੂਸਰੇ ਪਾਸੇ ਨਾਲ ਬੋਲਦੇ ਹੋਏ ਕਿਹਾ ਕਿ ਪੰਜਾਬ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਬਾਰਾ ਤੋਂ ਪੰਜਾਬ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਉਹਨਾਂ ਇੱਥੇ ਆਉਣ 'ਤੇ ਅਸੀਂ ਸਵਾਗਤ ਕਰਦੇ ਹਾਂ, ਪਰ ਕੁਰਸੀਆਂ ਖਾਲੀ ਵੇਖਣ ਤੋਂ ਬਾਅਦ ਉਹ ਦੁਬਾਰਾ ਤੋਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਹੋਣ ਦੀ ਗੱਲ ਨਾ ਕਰਨ। ਲਗਾਤਾਰ ਹੀ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਜਲਦ ਹੀ ਨਵਜੋਤ ਸਿੰਘ ਸਿੱਧੂ ਦੇ ਹਲਕੇ ਦੇ ਵਿਚ ਪਹੁੰਚਣਗੇ ਅਤੇ ਉਨ੍ਹਾਂ ਦੇ ਲਈ ਚੋਣ ਪ੍ਰਚਾਰ ਵੀ ਜ਼ਰੂਰ ਕਰਨਗੇ।
ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮਾਂ ਪਹਿਲਾਂ ਵੀ ਪੰਜਾਬ 'ਚ ਪਹੁੰਚੇ ਸਨ ਅਤੇ ਉਸ ਵੇਲੇ ਚੰਨੀ ਦੀ ਸਰਕਾਰ ਚੱਲ ਰਹੀ ਸੀ ਪਰ ਉਨ੍ਹਾਂ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਉਨ੍ਹਾਂ ਦੀ ਸਕਿਓਰਿਟੀ ਨੂੰ ਵੇਖਦੇ ਹੋਏ ਉਨ੍ਹਾਂ ਦੇ ਸਹੀ ਇੰਤਜ਼ਾਮ ਨਹੀਂ ਕੀਤੇ। ਜਿਸ ਤੋਂ ਬਾਅਦ ਸਾਰੇ ਸਿਆਸੀ ਗਲਿਆਰੇ ਵਿਚ ਹੜਕੰਪ ਮਚਿਆ ਹੋਇਆ ਨਜ਼ਰ ਆਇਆ ਸੀ। ਪਰ ਹੁਣ ਇੱਕ ਵਾਰ ਫਿਰ ਤੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ 'ਤੇ ਆਉਣਗੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਯਕੀਨੀ ਨਜ਼ਰ ਆ ਰਹੀ ਹੈ।
ਉੱਥੇ ਹੁਣ ਇੱਕ ਵਾਰ ਫਿਰ ਤੋਂ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚ ਬੁਲਾਰੀਆ ਨੇ ਐਂਟਰੀ ਮਾਰੀ ਹੈ ਅਤੇ ਬੁਲਾਰੀਆ ਵੱਲੋਂ ਸਾਫ ਕਿਹਾ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਬੁਰੀ ਤਰ੍ਹਾਂ ਹਾਰ ਕੇ ਹੀ ਇੱਥੋਂ ਵਾਪਸ ਜਾਣਗੇ।
ਇਹ ਵੀ ਪੜ੍ਹੋ: ਅਰੂਸਾ ਆਲਮ ਨੇ ਮੁੜ ਬੰਨ੍ਹੇ ਕੈਪਟਨ ਦੀਆਂ ਤਰੀਫ਼ਾ ਦੇ ਪੁਲ੍ਹ, ਕਾਂਗਰਸ 'ਚ ਮਚਾਇਆ ਹੜਕੰਪ !