ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਅਜਨਾਲਾ ਤੋਂ ਕਾਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਕਰੋੜਾਂ ਰੁਪਏ ਖਰਚ ਕੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦਾ ਸਰਬਪੱਖੀ ਵਿਕਾਸ ਕਰਵਾਉਣ ਦੇ ਉਦੇਸ਼ ਨਾਲ ਹਲਕੇ ਦੀਆਂ 70 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕਰੀਬ ਢਾਈ ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ। ਜੋ ਵਿਧਾਇਕ ਅਜਨਾਲਾ ਦੇ ਪੁੱਤਰ ਕੰਵਰਪ੍ਰਤਾਪ ਸਿੰਘ ਨੇ ਪੰਚਾਇਤਾਂ ਨੂੰ ਵੰਡੀ।
ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਬਿਨਾਂ ਕਿਸੇ ਭੇਦ ਭਾਵ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਗਲੀਆਂ, ਨਾਲੀਆਂ, ਸ਼ਮਸ਼ਾਨਘਾਟ, ਪੱਕੇ ਛੱਪੜ ਬਣਾਉਣ ਸਮੇਤ ਹੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਜੋ ਵੀ ਵਿਕਾਸ ਕਾਰਜ ਅਧੂਰੇ ਰਹਿ ਗਏ ਹਨ ਉਨ੍ਹਾਂ ਨੂੰ ਵੀ ਜਲਦ ਪੂਰੀ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਆਖ਼ਰੀ ਬਜਟ ਤੋਂ ਪੰਜਾਬ ਵਾਸੀਆਂ ਨੂੰ ਢੇਰ ਸਾਰੀਆਂ ਉਮੀਦਾਂ ਹਨ ਤੋੇ ਮੁੱਖ ਮੰਤਰੀ ਪੰਜਾਬੀਆਂ ਦੀ ਹਰ ਉਸ ਜਾਇਜ਼ ਮੰਗ ਤੋਂ ਜਾਣ ਹਨ ਇਸ ਲਈ ਆਸ ਕਰਦੇ ਹਾਂ ਕਿ ਮੁੱਖ ਮੰਤਰੀ ਪੰਜਾਬੀਆਂ ਦੀਆਂ ਆਸਾਂ ਉਤੇ ਖਰੇ ਉਤਰਨਗੇ। ਉਨ੍ਹਾਂ ਕਿਹਾ ਅੱਜ ਵੰਡੀਆਂ ਗਈਆਂ ਗ੍ਰਾਂਟਾਂ ਨੂੰ ਜਲਦ ਵਿਕਾਸ ਕਾਰਜਾਂ ਤੇ ਖਰਚੋ ਤਾਂ ਕਿ ਹੋਰ ਗ੍ਰਾਂਟਾਂ ਲਿਆਂਦੀਆਂ ਜਾਣ।