ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾ ਰੋਡ 'ਤੇ ਇੱਕ ਵੱਡਾ ਹਾਦਸਾ ਵਾਪਰਿਆ, ਜਿਥੇ ਫੌਜੀ ਟਰੱਕ ਵਲੋਂ ਮਾਂ ਅਤੇ ਧੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮਾਂ ਦੇ ਗੰਭੀਰ ਸੱਟਾਂ ਲੱਗੀਆਂ।
ਇਸ ਸਬੰਧੀ ਪੀੜ੍ਹਤ ਮਹਿਲਾ ਨੇ ਦੱਸਿਆ ਕਿ ਉਹ 'ਤੇ ਉਸਦੀ ਧੀ ਵਿਆਹ ਸਮਾਗਮ ਲਈ ਜਾ ਰਹੇ ਸੀ ਤਾਂ ਪਿਛੋਂ ਆ ਰਹੇ ਫੌਜੀ ਟਰੱਕ ਚਾਲਕ ਨੇ ਉਨ੍ਹਾਂ ਨੂੰ ਸਾਈਡ ਮਾਰ ਦਿੱਤੀ। ਉਨ੍ਹਾਂ ਦਾ ਕਹਿਣਾ ਕਿ ਇਸ ਹਾਦਸੇ 'ਚ ਉਨ੍ਹਾਂ ਦੀ ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਮਹਿਲਾ ਦਾ ਕਹਿਣਾ ਕਿ ਟਰੱਕ ਚਾਲਕ ਖਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ:ਕੋਰੋਨਾ ਖਿਲਾਫ਼ ਜੰਗ 'ਚ ਫੌਜ ਕਰੇਗੀ ਪੰਜਾਬ ਦੀ ਸਹਾਇਤਾ
ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਸੀ, ਜਿਸ ਸਬੰਧੀ ਉਨ੍ਹਾਂ ਵਲੋਂ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਪੜਤਾਲ ਉਪਰੰਤ ਜੋ ਬਣਦੀ ਕਾਰਵਾਈ ਹੋਵੇਗੀ, ਉਹ ਅਮਲ 'ਚ ਲਿਆਉਂਦੀ ਜਾਵੇਗੀ।
ਇਹ ਵੀ ਪੜ੍ਹੋ:ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਚੈਨਲ ਈਟੀਵੀ ਬਾਲ ਭਾਰਤ ਕੱਲ੍ਹ ਹੋਵੇਗਾ ਲਾਂਚ