ਅੰਮ੍ਰਿਤਸਰ: ਹਲਕਾ ਪੂਰਬੀ ਤੋਂ ਨਵਜੋਤ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਦੀ ਵਿਧਾਇਕ (Aam Aadmi Party MLA) ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧ ਵਿੱਚ ਥਾਣਾ ਮਕਬੂਲਪੁਰਾ ਦੀ ਪੁਲਿਸ (Police of Maqboolpura police station) ਨੇ ਕੇਸ ਦਰਜ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਸੰਬੰਧ ਵਿਚ ਛੇਹਰਟਾ ਸਥਿਤ ਪੈਰਡਾਈਜ਼ ਕਲੋਨੀ ਨਿਵਾਸੀ ਸਿਕੰਦਰ ਸਿੰਘ ਖ਼ਿਲਾਫ਼ ਆਈ. ਟੀ. ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਦੱਸਣਯੋਗ ਹੈ ਕਿ ਵਿਧਾਇਕ ਜੀਵਨਜੋਤ ਕੌਰ (MLA Jivanjot Kaur) ਨੇ ਇਸ ਸੰਬੰਧ ਵਿੱਚ ਡੀ.ਜੀ.ਪੀ, ਵੀ.ਕੇ. ਭਾਵਰਾ (DGP, VK Bhavra) ਤੇ ਸੀ.ਪੀ, ਅਰੁਣ ਪਾਲ ਸਿੰਘ (CP, Arun Pal Singh) ਨੂੰ ਸ਼ਿਕਾਇਤ ਕੀਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਸਿਕੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਦਾ ਸਾਈਬਰ ਸੈੱਲ (Police Cyber Cell) ਵੀ ਮੁਲਜ਼ਮ ਸਿਕੰਦਰ ਸਿੰਘ ਦਾ ਖਾਕਾ ਖੰਘਾਲ ਰਿਹਾ ਹੈ। ਵਿਧਾਇਕ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸਿਕੰਦਰ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ ਫੇਸਬੁੱਕ ਆਈ. ਡੀ. ਬਣਾਈ ਹੈ ਅਤੇ ਉਸ ਉਪਰ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ, ਗੀਤਕਾਰਾਂ ਨੇ ਕੀਤਾ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ
ਇਸ ਦੌਰਾਨ ਉਸ ਨੇ ਵਿਧਾਇਕਾ ਦੀ ਕਾਰਜਸ਼ੈਲੀ ’ਤੇ ਵੀ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਦਿੱਤੀ ਹੈ।ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦਾ ਦਿਨ ਦਿਹਾੜੇ ਕਤਲ, ਕਾਂਗਰਸ ਨੇ ਸੀਐਮ ਭਗਵੰਤ ਮਾਨ ਤੋਂ ਮੰਗਿਆ ਅਸਤੀਫਾ