ETV Bharat / state

ਗ਼ਲਤ ਗੁਰਬਾਣੀ ਛਾਪਣ ਵਾਲੇ ਜੀਵਨ ਸਿੰਘ ਤੇ ਚਤਰ ਸਿੰਘ ਦੇ ਵਿਰੁੱਧ ਹੋਵੇ ਕਾਰਵਾਈ: ਛਾਜਲੀ

ਸੋਮਵਾਰ ਨੂੰ ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਦੇ ਪ੍ਰਧਾਨ ਜਗਮੇਲ ਸਿੰਘ ਛਾਜਲੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣ ਮਗਰੋਂ ਜਗਮੇਲ ਸਿੰਘ ਛਾਜਲੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ।

ਗ਼ਲਤ ਗੁਰਬਾਣੀ ਛਾਪਣ ਵਾਲੇ "ਜੀਵਨ ਸਿੰਘ, ਚਤਰ ਸਿੰਘ" ਦੇ ਖਿਲਾਫ਼ ਹੋਵੇ ਕਾਰਵਾਈ: ਛਾਜਲੀ

author img

By

Published : Jul 20, 2020, 12:49 PM IST

ਅੰਮ੍ਰਿਤਸਰ: ਸੋਮਵਾਰ ਨੂੰ ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਦੇ ਪ੍ਰਧਾਨ ਜਗਮੇਲ ਸਿੰਘ ਛਾਜਲੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਇਸ ਦੌਰਾਨ ਪ੍ਰਧਾਨ ਜਗਮੇਲ ਸਿੰਘ ਛਾਜਲੀ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ।

ਗ਼ਲਤ ਗੁਰਬਾਣੀ ਛਾਪਣ ਵਾਲੇ "ਜੀਵਨ ਸਿੰਘ, ਚਤਰ ਸਿੰਘ" ਦੇ ਖਿਲਾਫ਼ ਹੋਵੇ ਕਾਰਵਾਈ: ਛਾਜਲੀ

ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਦੇ ਪ੍ਰਧਾਨ ਜਗਮੇਲ ਸਿੰਘ ਛਾਜਲੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਕਿਤਾਬਾਂ ਛਾਪਣ ਵਾਲੇ ਜੀਵਨ ਸਿੰਘ ਤੇ ਚਤਰ ਸਿੰਘ ਵੱਲੋਂ ਸੁਖਮਨੀ ਸਾਹਿਬ ਦੇ ਗੁਟਕੇ ਤੇ ਹੋਰ ਪੋਥੀਆਂ ਵਿੱਚ ਗੁਰਬਾਣੀ ਗ਼ਲਤ ਛਾਪੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਅਨੰਦਗੜ੍ਹ ਸਾਹਿਬ ਬਾਜਾਖਾਨਾ (ਜ਼ਿਲ੍ਹਾ ਬਠਿੰਡਾ) ਵਿਖੇ ਪਹੁੰਚੀਆਂ ਇਨ੍ਹਾਂ ਪੋਥੀਆਂ ਨੂੰ ਪੜ੍ਹਨ ਤੋਂ ਬਾਅਦ ਗਲਤ ਗੁਰਬਾਣੀ ਛੱਪਣ ਬਾਰੇ ਪਤਾ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੋਸ਼ਲ ਸਾਈਟਾਂ 'ਤੇ ਵੀਡੀਓ ਵੀ ਵਾਇਰਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਬੰਧ ਵਿੱਚ ਅਕਾਲ ਤਖ਼ਤ ਸਾਹਿਬ ਮੰਗ ਪੱਤਰ ਦਿੱਤਾ ਤੇ ਇਸ ਮਾਮਲੇ ਉੱਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਜਗਮੇਲ ਸਿੰਘ ਛਾਜਲੀ ਨੇ ਅੱਗੇ ਕਿਹਾ ਕਿ ਪਿਛਲੇ ਦਿਨੀਂ "ਇੰਟਰਨੈਸ਼ਨਲ ਸਿੱਖ ਕੌਂਸਲ" ਦੀ ਪ੍ਰਧਾਨ ਬੀਬੀ ਤਰਵਿੰਦਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਮੰਗ ਪੱਤਰ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਡੇਰਾ ਸਿਰਸਾ ਦੇ ਮੁੱਖੀ ਨੂੰ ਜੋ ਪੋਸ਼ਾਕ ਦਿੱਤੀ, ਉਹ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਹੈ। ਇਸ ਤਹਿਤ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬੀਬੀ ਤਰਵਿੰਦਰ ਕੌਰ ਵੱਲੋਂ ਇਸ ਸ਼ਿਕਾਇਤ ਦੇ ਨਾਲ ਪੁਸ਼ਾਕ ਬਾਰੇ ਕੋਈ ਵੀ ਸਬੂਤ ਸ੍ਰੀ ਅਕਾਲ ਤਖ਼ਤ ਸਾਹਿਬ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਾਹੀਦਾ ਹੈ ਕਿ ਉਹ ਪੁਸ਼ਾਕ ਸਬੰਧੀ ਬੀਬੀ ਤਰਵਿੰਦਰ ਕੌਰ ਤੋਂ ਸਬੂਤ ਮੰਗਣ। ਸਬੂਤ ਨਾ ਮਿਲਣ ਉੱਤੇ ਬੀਬੀ ਤਰਵਿੰਦਰ ਕੌਰ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਕਿ ਜਦੋਂ ਵੀ ਕੋਈ ਕਿਸੇ ਕਿਸਮ ਦੀ ਸ਼ਿਕਾਇਤ ਸ੍ਰੀ ਅਕਾਲ ਸਾਹਿਬ ਸਕੱਤਰੇਤ ਆਉਂਦੀ ਹੈ ਤਾਂ ਉਸ ਸਬੰਧੀ ਸਬੂਤ ਨਾਲ ਲਿਆ ਜਾਵੇ। ਇਸ ਸਬੰਧੀ 5 ਤਖ਼ਤ ਸਾਹਿਬਾਨਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਮਤਾ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਝੂਠੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਨਹੀਂ ਹੁੰਦੀ ਤਾਂ ਬਾਅਦ ਵਿੱਚ ਕੁਝ ਲੋਕ ਸਿਆਸੀ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਾਨਾ ਬਣਾਉਂਦੇ ਹਨ ਕਿ ਸ੍ਰੀ ਤਖ਼ਤ ਸਾਹਿਬ ਤੋਂ ਕਾਰਵਾਈ ਨਹੀਂ ਹੋਈ।

ਇਹ ਵੀ ਪੜ੍ਹੋ:'ਪੰਜਾਬ ਸਰਕਾਰ ਹਰ ਫਰੰਟ ਉੱਤੇ ਫੇਲ੍ਹ, ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ'

ETV Bharat Logo

Copyright © 2024 Ushodaya Enterprises Pvt. Ltd., All Rights Reserved.