ETV Bharat / state

'ਸਿੰਘਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ'

ਨਾਭਾ ਜੇਲ੍ਹ ਵਿੱਚ ਬੰਦ ਸਿੰਘਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਜੇਲ੍ਹ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ "ਕਿਰਤੀ ਖਾਲਸਾ ਮਿਸਲ ਸ਼ਹੀਦਾਂ ਤਰਨਾ ਦਲ" ਦੇ ਨਿਹੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪਹੁੰਚੇ।

Action should be taken against the jail authorities for harassing Sikh prisoners
'ਸਿੰਘਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ'
author img

By

Published : Jul 11, 2020, 5:03 PM IST

ਅੰਮ੍ਰਿਤਸਰ: ਨਾਭਾ ਜੇਲ੍ਹ ਵਿੱਚ ਬੰਦ ਸਿੰਘਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਜੇਲ੍ਹ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ "ਕਿਰਤੀ ਖਾਲਸਾ ਮਿਸਲ ਸ਼ਹੀਦਾਂ ਤਰਨਾ ਦਲ" ਸ੍ਰੀ ਹਰਗੋਬਿੰਦਪੁਰ ਦੇ ਨਿਹੰਗ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪਹੁੰਚੇ। ਜਥੇ ਦੇ ਆਗੂ ਬਾਬਾ ਪ੍ਰੇਮ ਸਿੰਘ ਨੇ ਕਿਹਾ ਕਿ ਨਾਭਾ ਜੇਲ੍ਹ ਵਿੱਚ ਭਾਈ ਮਾਨ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੁਰਬਾਣੀ ਦੀਆਂ ਪੋਥੀਆਂ ਮੰਗਵਾਈਆਂ ਅਤੇ ਸਤਿਕਾਰ ਸਹਿਤ ਕਚਹਿਰੀ ਵਿੱਚ ਤਰੀਕ ਮੌਕੇ ਪੋਥੀਆਂ ਲੈ ਕੇ ਗਏ ਪਰ ਜੇਲ੍ਹ ਸੁਪਰਡੈਂਟ ਵੱਲੋਂ ਪੋਥੀਆਂ ਨੂੰ ਥੱਲੇ ਰੱਖ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਗਿਆ, ਜਿਸ ਦਾ ਭਾਈ ਮਾਨ ਸਿੰਘ ਤੇ ਦੂਜੇ ਸਿੰਘਾਂ ਨੇ ਵਿਰੋਧ ਕੀਤਾ ਅਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।

ਵੇਖੋ ਵੀਡੀਓ

ਜੇਲ੍ਹ ਵਿੱਚ ਸਿੰਘਾਂ ਦੀ ਭੁੱਖ ਹੜਤਾਲ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੌਕੇ 'ਤੇ ਗਏ ਸਨ, ਜਿਸ ਕਾਰਨ ਜੇਲ੍ਹ ਵਾਲਿਆਂ ਨੇ ਗ਼ਲਤੀ ਲਈ ਮੁਆਫ਼ੀ ਮੰਗੀ ਅਤੇ ਅਰਦਾਸ ਕੀਤੀ ਗਈ। ਇਸ ਗੱਲ ਦਾ ਜੇਲ੍ਹ ਅਧਿਕਾਰੀਆਂ ਨੇ ਆਪਣੇ ਅੰਦਰ ਵਿਰੋਧ ਰੱਖਿਆ ਕਿ ਉਨ੍ਹਾਂ ਤੋਂ ਮੁਆਫ਼ੀ ਮੰਗਵਾਈ ਗਈ ਹੈ, ਜਿਸ ਕਾਰਨ ਬਿਨ੍ਹਾਂ ਕਿਸੇ ਕਾਰਨ ਸਿੰਘਾਂ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਭੇਜ ਦਿੱਤਾ, ਜੋ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਬਾਬਾ ਪ੍ਰੇਮ ਸਿੰਘ ਨੇ ਕਿਹਾ ਕਿ ਹੁਣ ਸਿੰਘਾਂ ਵੱਲੋਂ ਜੇਲ੍ਹ ਅਧਿਕਾਰੀਆਂ ਦੀਆਂ ਅਜਿਹੀਆਂ ਬੇਹੁਦਾ ਕਾਰਵਾਈਆਂ ਕਰਕੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਸੰਤ ਮਹਾਂਵੀਰ ਸਿੰਘ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਉਨ੍ਹਾਂ ਕਿਹਾ ਕਿ ਜੇਕਰ ਸਿੰਘਾਂ ਨਾਲ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਲਈ ਜੇਲ੍ਹ ਸੁਪਰਡੈਂਟ ਸਮੇਤ ਸਾਰੇ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.