ਅੰਮ੍ਰਿਤਸਰ: ਸ਼ਹਿਰ ’ਚ ਪੁਲਿਸ ਵੱਲੋਂ ਨਾਕਾਬੰਦੀ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਗਈ। ਦੱਸ ਦਈਏ ਸ਼ਹਿਰ ਦੇ ਆਉਟਰ ਇਲਾਕਿਆਂ ਚ 19 ਤੇ ਸ਼ਹਿਰ ਦੇ ਅੰਦਰਲੇ ਇਲਾਕਿਆਂ ਚ 51 ਹਿੱਸਿਆਂ ਤੇ 70 ਨਾਕੇ ਲਗਾਏ ਗਏ ਹਨ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਸੀ।
ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾ ’ਤੇ ਅੰਮ੍ਰਿਤਸਰ ਸ਼ਹਿਰ ਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਜਿਸਦੇ ਤਹਿਤ ਸਾਰੇ ਸ਼ਹਿਰ ’ਚ ਸਪੈਸ਼ਲ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਵੱਲੋਂ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਚੈਕਿੰਗ ਹਰ ਰੋਜ਼ ਦੀ ਤਰ੍ਹਾਂ ਕੀਤੀ ਜਾ ਰਹੀ ਹੈ। ਪਰ ਰੈਡ ਅਲਰਟ ਦੇ ਚਲਦਿਆਂ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਮਾੜੇ ਅਨਸਰਾਂ ’ਤੇ ਨੱਥ ਪਾਏ ਜਾ ਸਕੇ।
ਇਹ ਵੀ ਪੜੋ: ਦੁਕਾਨਦਾਰ ਕੋਲੋਂ ਮੋਬਾਇਲ ਲੁੱਟ ਕੇ ਫਰਾਰ ਹੋਣ ਵਾਲਾ ਮੁਲਜ਼ਮ ਕਾਬੂ
ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹਿਰ ਚ ਪਿਛਲੇ ਦਿਨੀਂ ਰਾਤ ਸਮੇਂ ਚੋਰੀ ਦੀਆਂ ਵਾਰਦਾਤਾਂ ਹੋਈਆਂ ਸਨ। ਪੁਲਿਸ ਵੱਲੋਂ ਇਸ ਸਬੰਧ ਚ ਕਾਰਵਾਈ ਕੀਤੀ ਜਾ ਰਹੀ ਹੈ ਜਲਦ ਹੀ ਉਹ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।