ਅੰਮ੍ਰਿਤਸਰ: ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਨੂੰ ਲੈ ਕੇ ਵੱਖ-ਵੱਖ ਤਸਵੀਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੱਥੇ ਕੁਝ ਪੁਲਿਸ ਅਧਿਕਾਰੀ ਲੋਕਾਂ ਦੀ ਮਦਦ ਕਰਦੇ ਹੋਏ ਨਜ਼ਰ ਆਉਂਦੇ ਹਨ ਅਤੇ ਕਈ ਪੁਲਿਸ ਅਧਿਕਾਰੀ ਵਰਦੀ ਦੀ ਆੜ ਵਿੱਚ ਲੋਕਾਂ ਨੂੰ ਦਬਾਉਂਦੇ ਹੋਏ ਨਜ਼ਰ ਵੀ ਆਉਂਦੇ ਹਨ। ਦੇਰ ਰਾਤ ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਇੱਕ ਪੁਲਿਸ ਮੁਲਾਜ਼ਮ ਦੀ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਲੋਕਾਂ ਦੇ ਨਾਲ ਐਕਸੀਡੈਂਟ ਕਰਨ ਦੀ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਰਾਹਗੀਰਾਂ ਵੱਲੋਂ ਉਸ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਵੀ ਕੀਤੀ ਗਈ ਸੀ।
ਨਸ਼ੇ ਦੀ ਹਾਲਤ 'ਚ ਵਾਹਨਾਂ ਨੂੰ ਮਾਰੀ ਸੀ ਟੱਕਰ: ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਉਸ ਪੁਲਿਸ ਮੁਲਾਜ਼ਕ ਦੇ ਖਿਲਾਫ ਕਾਰਵਾਈ ਕਰਦੇ ਹੋਏ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੰਮ੍ਰਿਤਸਰ ਦੇ ਏਸੀਪੀ ਵਰਿੰਦਰਜੀਤ ਸਿੰਘ ਖੋਸਾ ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਦੇਰ ਰਾਤ ਉਹਨਾਂ ਨੂੰ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਸ਼ਰਾਬ ਦੇ ਨਸ਼ੇ ਦੇ ਦੌਰਾਨ ਕਈ ਲੋਕਾਂ ਦੇ ਵਾਹਨਾਂ ਨਾਲ ਟੱਕਰਾਂ ਮਾਰੀਆਂ ਗਈਆਂ ਸਨ। ਜਿਸ ਤੋਂ ਬਾਅਦ ਉਸ ਇਲਾਕੇ ਦੇ ਪੁਲਿਸ ਅਧਿਕਾਰੀ ਵੱਲੋਂ ਜਦੋਂ ਉਸਦਾ ਮੁਲਾਹਜ਼ਾ ਕਰਾਇਆ ਗਿਆ ਤਾਂ ਟੈਸਟ 'ਚ ਉਸ ਦੀ ਸ਼ਰਾਬ ਪੀਤੀ ਹੋਈ ਪਾਈ ਗਈ। ਜਿਸ ਤੋਂ ਬਾਅਦ ਉਸ ਮੁਲਾਜ਼ਮ ਦੇ ਖਿਲਾਫ ਕਾਰਵਾਈ ਕਰ ਦਿੱਤੀ ਗਈ ਹੈ।
ਸ਼ਰਾਬੀ ਪੁਲਿਸ ਮੁਲਾਜ਼ਮ ਕੀਤਾ ਸਸਪੈਂਡ: ਇਸ ਨੂੰ ਲੈਕੇ ਏਸੀਪੀ ਵਰਿੰਦਰਜੀਤ ਸਿੰਘ ਖੋਸਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਇੱਕ ਪੁਲਿਸ ਮੁਲਾਜ਼ਮ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਸ ਵੱਲੋਂ ਸ਼ਰਾਬ ਦੇ ਨਸ਼ੇ 'ਚ ਬਹੁਤ ਸਾਰੇ ਲੋਕਾਂ ਦੇ ਵਾਹਨਾਂ ਨਾਲ ਟੱਕਰ ਮਾਰੀ ਗਈ ਸੀ। ਉੱਥੇ ਹੀ ਹੁਣ ਉਸ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਤੇ ਲਾਈਨ ਹਾਜ਼ਰ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਖਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਾਂਚ ਦੌਰਾਨ ਜੋ ਵੀ ਗੱਲ ਸਾਹਮਣੇ ਆਈ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।