ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ ਜਗ੍ਹਾ-ਜਗ੍ਹਾ 'ਤੇ ਪੁਲਿਸ ਵੱਲੋਂ ਨਾਕਾਬੰਦੀ ਕਰ ਹਰ ਆਉਣ ਜਾਣ ਵਾਲੇ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਅਮੋਲਕ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਤੇ ਦੀਵਾਲੀ ਤੇ ਬੰਦੀ ਛੋੜ ਦਿਵਸ ਤੇ ਤਿਉਹਾਰ ਨੂੰ ਲੈ ਕੇ ਸ਼ਹਿਰ ਭਰ ਵਿਚ ਪੁਲਿਸ ਟੀਮਾਂ ਲਗਾਈਆਂ ਗਈਆਂ ਹਨ।
ਜਿੰਨ੍ਹਾਂ ਵੱਲੋਂ ਵੱਖ-ਵੱਖ ਜਗ੍ਹਾ ਤੇ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਪੁਲਿਸ ਕਮਿਸ਼ਨਰ ਵੱਲੋਂ ਹੋਰ ਏਜੰਸੀਆਂ ਦੇ ਅਧਿਕਾਰੀ ਵੀ ਸੜਕਾਂ ਤੇ ਉਤਾਰੇ ਗਏ ਹਨ ਤਾਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਖ਼ਾਸ ਕਰਕੇ ਦੀਵਾਲੀ ਦਾ ਤਿਉਹਾਰ ਹੋਣ ਕਰਕੇ ਬਾਜ਼ਾਰਾਂ ਦੇ ਵਿਚ ਕਾਫੀ ਭੀੜ ਨਜ਼ਰ ਆਉਂਦੀ ਹੈ ਇਸ ਨੂੰ ਲੈ ਕੇ ਲੁੱਟਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਲੁਟੇਰੇ ਫਰਾਰ ਹੋ ਜਾਂਦੇ ਹਨ।
ਉਸ ਨੂੰ ਲੈ ਕੇ ਪੁਲਿਸ ਵੱਲੋਂ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਵੱਲੋਂ ਪੈਟਰੋਲਿੰਗ ਪਾਰਟੀਆਂ ਵੀ ਸੜਕਾਂ ਤੇ ਉਤਾਰੀਆਂ ਗਈਆਂ ਹਨ। ਉਹ ਭੀੜ ਭਾੜ ਵਾਲੇ ਬਾਜ਼ਾਰਾਂ ਵਿੱਚ ਗਸ਼ਤ ਦਾ ਕੰਮ ਕਰ ਰਹੀਆਂ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜਿਥੇ ਦੇਸ਼ ਭਰ ਵਿੱਚ ਦੀਵਾਲੀ ਬੜੀ ਧੂਮਧਾਮ ਨਾਲ ਮਨਾਈ ਜਾਂਦੀ ਹੈ। ਉਥੇ ਖਾਸ ਕਰਕੇ ਅੰਮ੍ਰਿਤਸਰ ਸ਼ਹਿਰ ਵਿਚ ਲੋਕ ਦੀਵਾਲੀ ਮਨਾਉਣ ਨੂੰ ਆ ਰਹੇ ਹਨ ਜਿਸ ਨੂੰ ਲੈ ਕੇ ਉਨ੍ਹਾਂ ਦੀ ਸੇਫਟੀ ਲਈ ਪੁਲਿਸ ਵੱਲੋਂ ਜਗ੍ਹਾ ਜਗ੍ਹਾ ਤੇ ਨਾਕਾਬੰਦੀ ਕੀਤੀ ਗਈ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਨ ਵੱਧ ਤੋਂ ਵੱਧ ਪੁਲਿਸ ਦਾ ਸਹਿਯੋਗ ਦੇਣ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਸੜਕ ਤੇ ਜਾਂ ਫੁੱਟਪਾਥ ਤੇ ਲਾਵਾਰਿਸ ਚੀਜ਼ ਨਜ਼ਰ ਆਉਂਦੀ ਹੈ ਉਸਦੀ ਸੂਚਨਾ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ: ਪਰਾਲੀ ਦੀ ਸਾਂਭ-ਸੰਭਾਲ ਕਰਕੇ 10 ਪਿੰਡਾਂ ਦੇ ਕਿਸਾਨਾਂ ਨੇ ਬਣਾਇਆ ਵਿਸ਼ੇਸ ਰਿਕਾਰਡ