ETV Bharat / state

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਣਨ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਏ ਇਕਬਾਲ ਸਿੰਘ - ਦਰਬਾਰ ਸਾਹਿਬ

2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਹੁਣ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਵਰਕਰਾਂ ਦੀ ਪਿੱਠ ਥਪਥਪਾਈ ਜਾ ਰਹੀ ਹੈ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਕਬਾਲ ਸਿੰਘ ਨੂੰ ਜਨਰਲ ਸਕੱਤਰ ਬਣਾਉਣ ਤੋਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਣਨ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਏ ਇਕਬਾਲ ਸਿੰਘ

author img

By

Published : Aug 31, 2021, 6:04 PM IST

ਅੰਮ੍ਰਿਤਸਰ: 2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਹੁਣ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਵਰਕਰਾਂ ਦੀ ਪਿੱਠ ਥਪਥਪਾਈ ਜਾ ਰਹੀ ਹੈ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਵੱਲੋਂ ਇਕਬਾਲ ਸਿੰਘ ਨੂੰ ਜਨਰਲ ਸਕੱਤਰ ਬਣਾਉਣ ਤੋਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।

ਇਕਬਾਲ ਸਿੰਘ ਦੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਤੇ ਖਰਾ ਉਤਰਨ ਲਈ ਅਤੇ ਗੁਰੂ ਸਾਹਿਬਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਜਦੋਂ ਵੀ ਪਿੰਡਾਂ ਵਿੱਚ ਜਾਂਦੇ ਹਨ ਤਾਂ ਲੋਕਾਂ ਦਾ ਇੱਕੋ ਹੀ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜਲਦ ਤੋਂ ਜਲਦ ਆਵੇ ਤਾਂ ਜੋ ਪੰਜਾਬ ਦਾ ਭਵਿੱਖ ਸੁਖਾਲਾ ਹੋ ਸਕੇ। ਇਕਬਾਲ ਸਿੰਘ ਦਾ ਕਹਿਣਾ ਹੈ ਕਿ ਜੋ ਵਾਅਦੇ ਕਾਂਗਰਸ ਪਾਰਟੀ ਵੱਲੋਂ 2017 ਦੇ ਵਿੱਚ ਕੀਤੇ ਗਏ ਸੀ ਉਨ੍ਹਾਂ ਵਿੱਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਜਿਸ ਕਰਕੇ ਲੋਕ ਕਾਂਗਰਸ (Congress) ਸਰਕਾਰ ਤੋਂ ਬਹੁਤ ਦੁਖੀ ਹਨ, ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਮੁੱਖ ਮੰਤਰੀ ਲਈ ਕੋਈ ਚਿਹਰਾ ਪਸੰਦ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਸ ਵਿਅਕਤੀ ਨੂੰ ਲੱਭ ਰਹੇ ਹਨ ਜੋ ਉਨ੍ਹਾਂ ਦੀ ਕਠਪੁਤਲੀ ਬਣ ਕੇ ਉਨ੍ਹਾਂ ਦੇ ਇਸ਼ਾਰਿਆਂ ਤੇ ਚੱਲ ਸਕੇ। ਇਸੇ ਕਰਕੇ ਉਨ੍ਹਾਂ ਨੂੰ ਅਜੇ ਤੱਕ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਨਹੀਂ ਮਿਲ ਸਕਿਆ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਣਨ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਏ ਇਕਬਾਲ ਸਿੰਘ

ਜੇਕਰ ਗੱਲ ਕੀਤੀ ਜਾਵੇ ਅਕਾਲੀ ਦਲ ਦੀ ਤਾਂ ਅਕਾਲੀ ਦਲ ਹਮੇਸ਼ਾਂ ਹੀ ਲੋਕਾਂ ਦੇ ਹਿੱਤ ਵਿਚ ਆਵਾਜ਼ ਚੁੱਕਦਾ ਰਿਹਾ ਹੈ ਉੱਥੇ ਹੀ ਇਕਬਾਲ ਸਿਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨਾਂ ਦੇ ਹੱਕ ਦੇ ਵਿੱਚ ਹਮੇਸ਼ਾਂ ਹੀ ਆਵਾਜ਼ ਚੁੱਕੀ ਹੈ ਅਤੇ ਹਮੇਸ਼ਾਂ ਹੀ ਚੁੱਕਦਾ ਰਹੇਗਾ। ਉਨ੍ਹਾਂ ਕਿਹਾ ਕਿ 35 ਸਾਲ ਪੁਰਾਣਾ ਸੰਬੰਧ ਕਿਸਾਨਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਕੁਝ ਸਮੇਂ ਵਿੱਚ ਹੀ ਤੋੜ ਦਿੱਤਾ ਕਿਉਂਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਨਹੀਂ ਚੁੱਕੀ ਜਾ ਰਹੀ ਸੀ।

ਇਕਬਾਲ ਸਿੰਘ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ (Parkash Singh Badal) ਵੱਲੋਂ ਲਗਾਤਾਰ ਕਿਸਾਨਾਂ ਦੇ ਹੱਕ ਲਈ ਬਹੁਤ ਸਾਰੇ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਸਨ ਫਿਰ ਚਾਹੇ ਉਹ ਟਰੈਕਟਰ ਦੇ ਉਤੇ ਲੱਗਣ ਵਾਲਾ ਟੈਕਸ ਹੋਵੇ ਤੇ ਚਾਹੇ ਬਿਜਲੀ ਦਾ ਮੁੱਦਾ ਹੋਵੇ। ਸਭ ਤੋਂ ਪਹਿਲਾਂ ਫਰੀ ਬਿਜਲੀ ਵੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਕਿਸਾਨਾਂ ਨੂੰ ਦਿੱਤੀ ਗਈ ਸੀ ਉਹਦੇ ਨਾਲ ਕਿਹਾ ਕਿ ਕਈ ਥਰਮਲ ਪਲਾਂਟ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਏ ਗਏ ਸਨ।

ਇਹ ਵੀ ਪੜ੍ਹੋ: RSS ਦੇ ਵਰਦੀਧਾਰੀ ਬੰਦਿਆਂ ਨੇ ਕਿਸਾਨਾਂ ਦੇ ਸਿਰ ਪਾੜੇ- ਰਵਨੀਤ ਬਿੱਟੂ

ETV Bharat Logo

Copyright © 2024 Ushodaya Enterprises Pvt. Ltd., All Rights Reserved.