ETV Bharat / state

Action Against Amritpal Singh: ਸ਼ਿਵ ਸੈਨਾ ਆਗੂ ਦੀ ਸ਼ਿਕਾਇਤ ਮਗਰੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ - Etv Bharat

ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਬ੍ਰਿਜਮੋਹਨ ਸੂਰੀ ਦੀ ਸ਼ਿਕਾਇਤ 'ਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨਰ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਕੀਤੇ ਹੁਕਮ ਜਾਰੀ ਕੀਤੇ ਹਨ।

After the complaint of Shiv Sena leader, Amritpal Singh issued an action order

author img

By

Published : Feb 4, 2023, 7:09 PM IST

Action Against Amritpal Singh : ਸ਼ਿਵ ਸੈਨਾ ਆਗੂ ਦੀ ਸ਼ਿਕਾਇਤ ਮਗਰੋਂ ਅੰਮ੍ਰਿਤਪਾਲ ਸਿੰਘ ਕਾਰਵਾਈ ਦੇ ਹੁਕਮ ਜਾਰੀ

ਅੰਮ੍ਰਿਤਸਰ : ਅੰਮ੍ਰਿਤਸਰ ਪੰਜਾਬ ਸਟੇਟ ਹਿਊਮਨ ਰਾਈਟਸ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ 'ਵਾਰਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਜਲਦੀ ਤੋਂ ਜਲਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਇਥੋਂ ਦੇ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਬ੍ਰਿਜਮੋਹਨ ਸੂਰੀ ਨੇ ਹਿਊਮਨ ਰਾਈਟਸ ਵਿੱਚ ਅੰਮ੍ਰਿਤਪਾਲ ਸਿੰਘ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੇ ਗਏ ਹਨ। ਸੂਰੀ ਦਾ ਇਲਜ਼ਾਮ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਹਿੰਦੂਆਂ ਦੇ ਵਿਰੁੱਧ ਜ਼ਹਿਰ ਉਗਲੀਆ ਜਾ ਰਿਹਾ।

ਹਿੰਦੂਆਂ ਖਿਲਾਫ ਅਪਮਾਨਿਤ ਸ਼ਬਦ ਬੋਲ ਰਿਹਾ ਅੰਮ੍ਰਿਤਪਾਲ : ਸੂਰੀ ਨੇ ਆਪਣੀ ਸ਼ਿਕਾਇਤ ਵਿਚ ਲਿਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਹਿੰਦੂ ਦੇਵੀ-ਦੇਵਤਿਆਂ ਦੇ ਖਿਲਾਫ ਅਪਮਾਨਿਤ ਸ਼ਬਦ ਬੋਲੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਹਿੰਦੂਆਂ ਨੂੰ ਠੋਕਣ ਦੀ ਗੱਲ ਕੀਤੀ ਅਤੇ ਸਾਫ਼ ਕਿਹਾ ਕਿ ਜਿੱਥੇ ਵੀ ਕੋਈ ਬੇਅਦਬੀ ਕਰਦਾ ਹੈ, ਉੱਥੇ ਹੀ ਉਸ ਨੂੰ ਠੋਕ ਦਿੱਤਾ ਜਾਵੇ। ਇਸ ਸਬੰਧੀ ਸ਼ਿਵ ਸੈਨਾ ਆਗੂ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਇਸ ਸਬੰਧ ਵਿੱਚ ਹਾਈਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਵੀ ਦਾਇਰ ਕੀਤੀ ਹੋਈ ਹੈ, ਜਿਸ ਦਾ ਫੈਸਲਾ ਇੱਕ-ਦੋ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਸੂਰੀ ਨੇ ਆਪਣੀ ਰਿੱਟ ਵਿੱਚ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਹਿੰਦੂਆਂ ਨੂੰ ਮਾਰਨ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਕਤਲ ਕਰਨ ਦੀ ਗੱਲ ਕਰਦਾ ਹੈ। ਸੂਰੀ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਵਾਰਦਾਤਾਂ ਕਰਨ ਤੇ ਗਲਤ ਰਸਤੇ ਉਤੇ ਚੱਲਣ ਲਈ ਉਕਸਾਇਆ ਜਾ ਰਿਹਾ ਹੈ। ਸਮਾਂ ਰਹਿੰਦਿਆਂ ਇਸ ਉਤੇ ਕਾਰਵਾਈ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਜਿਸਮ ਫਿਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਤਿੰਨ ਹੋਟਲਾਂ ਤੋਂ 13 ਲੜਕੀਆਂ ਅਤੇ 5 ਲੜਕੇ ਗ੍ਰਿਫਤਾਰ, ਹੋਟਲ ਦੇ ਮੈਨੇਜਰ ਅਤੇ ਮਾਲਿਕਾਂ 'ਤੇ ਵੀ ਪਰਚਾ ਦਰਜ

ਅੰਮ੍ਰਿਤਪਾਲ ਸਿੰਘ ਖਿਲਾਫ ਜਲਦ ਹੋਵੇ ਕਾਰਵਾਈ : ਸੂਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ। ਅੱਜ ਮਨੁੱਖੀ ਅਧਿਕਾਰਾਂ ਨੇ ਹੁਕਮ ਜਾਰੀ ਕਰ ਦਿੱਤਾ ਹੈ ਅਤੇ ਹਾਈਕੋਰਟ ਦਾ ਹੁਕਮ ਹਾਲੇ ਪੈਂਡਿੰਗ ਹੈ। ਹਿਊਮਨ ਰਾਈਟਸ ਦੇ ਹੁਕਮ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਤੱਕ ਪਹੁੰਚ ਚੁੱਕਿਆ ਹੈ ਅਤੇ ਹੁਣ ਉਡੀਕ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.