ਅੰਮ੍ਰਿਤਸਰ: ਕੋਰੋਨਾ ਕਾਲ (Corona period) ਦੌਰਾਨ ਦੇਸ਼ ਦੇ ਲਗਭਗ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਸਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਤੇ ਕਾਫੀ ਅਸਰ ਪਿਆ। ਬੱਚਿਆਂ ਦੀ ਪੜ੍ਹਾਈ ਖਰਾਬ ਹੋਣ ਦੇ ਚੱਲਦੇ ਸਰਕਾਰਾਂ ਵੱਲੋਂ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਸਨ। ਕਰੀਬ 2 ਸਾਲ ਤੱਕ ਬੱਚਿਆਂ ਦੀ ਪੜ੍ਹਾਈ ਆਨਲਾਈਨ ਚੱਲਦੀ ਰਹੀ ਹੈ ਪਰ ਹੁਣ ਕੋਰੋਨਾ ਦੇ ਕੇਸ ਘਟਣ ਦੇ ਚੱਲਦੇ ਸਕੂਲ ਮੁੜ ਤੋਂ ਖੁੱਲ੍ਹਣੇ ਸ਼ੁਰੂ ਹੋ ਗਏ ਹਨ।
ਅੰਮ੍ਰਿਤਸਰ ਵਿਖੇ ਇੱਕ ਨਿੱਜੀ ਸਕੂਲ ਵੱਲੋਂ ਛੋਟੇ ਬੱਚਿਆਂ ਨੂੰ ਮੁੜ ਤੋਂ ਪੜ੍ਹਾਈ ਨਾਲ ਜੋੜਨ ਲਈ ਖਾਸ ਤਰ੍ਹਾਂ ਦਾ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਕੋਰੋਨਾ ਕਾਲ ਤੋਂ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਂਦਾ ਆ ਰਿਹਾ ਸੀ ਪਰ ਹੁਣ ਬੱਚਿਆਂ ਦਾ ਸਕਿੱਲ ਚੈਕ ਕਰਨ ਲਈ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਬੱਚਿਆਂ ਵੱਲੋਂ ਵੱਖ ਵੱਖ ਤਰ੍ਹਾਂ ਦੀਆਂ ਚੀਜ਼ਾਂ ਬਣਾਈਆਂ ਗਈਆਂ ਹਨ।ਜਿਸਨੂੰ ਲੈਕੇ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਚੀਜ਼ਾਂ ਦੀ ਪ੍ਰਦਰਸ਼ਨੀ ਲਗਾਈ ਗਈ।
ਇੰਨ੍ਹਾਂ ਮੁਕਾਬਲਿਆਂ ਤੋਂ ਇਲਾਵਾ ਬੱਚਿਆਂ ਦੇ ਖੇਡਣ ਲਈ ਝੂਲੇ ਆਦਿ ਦਾ ਪ੍ਰਬੰਧ ਕੀਤਾ ਗਿਆ ਜਿੱਥੇ ਬੱਚੇ ਖੇਡਦਾ ਵਿਖਾਈ ਦਿੱਤੇ। ਇਸ ਦੌਰਾਨ ਸਕੂਲ ਪ੍ਰਿੰਸੀਪਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਘਰ ਵਿੱਚ ਹੋਈ ਪੜ੍ਹਾਈ ਦੌਰਾਨ ਬੱਚਿਆਂ ਨੇ ਕੀ ਕੁਝ ਸਿੱਖਿਆ ਉਸ ਦੇ ਟੈਸਟ ਲਿਆ ਗਿਆ ਹੈ ਅਤੇ ਨਾਲ ਹੀ ਬੱਚਿਆਂ ਦੇ ਮਨੋਰੰਜਨ ਲਈ ਖਾਸ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਤਾਂ ਕਿ ਬੱਚਿਆਂ ਨੂੰ ਸਕੂਲ ਆਉਣ ਤੇ ਪੜ੍ਹਾਈ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ:ਮਾਨਸਾ ਵਿੱਚ 'ਆਪ' ਦੀ ਜਿੱਤ ਦੀ ਖੁਸ਼ੀ ’ਚ ਮਹਿਲਾ ਵਰਕਰਾਂ ਨੇ ਵੰਡੇ ਲੱਡੂ