ਅੰਮ੍ਰਿਤਸਰ: ਪੰਜਾਬ ਦੀ ਕਾਨੂੰਨ ਵਿਵਸਥਾ ਦਾ ਹਾਲ ਬੁਰਾ ਤਾਂ ਵਿਖਾਈ ਦੇ ਹੀ ਰਿਹਾ ਸੀ ਪਰ ਬੀਤੇ ਦਿਨ ਤਾਂ ਸ਼ਰਾਰਤੀ ਅਨਸਰਾਂ ਨੇ ਪੁਲਿਸ ਇੰਸਪੈਕਟਰ ਪ੍ਰਭਜੀਤ ਸਿੰਘ 'ਤੇ ਸ਼ਰੇਆਮ ਭੁੱਲਰ ਐਵੇਨਿਊ ਵਿੱਚ 11 ਗੋਲੀਆਂ ਕਤਲ ਦੇ ਇਰਾਦੇ ਨਾਲ ਚਲਾਈਆਂ। ਏਡੀਸੀਪੀ ਪ੍ਰਭਜੋਤ ਸਿੰਘ ਵਿਰਕ (ADCP Prabhjot Singh Virk) ਨੇ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਿਕ ਮੌਕੇ ਉੱਤੇ 11 ਖੋਲ੍ਹ ਬਰਾਮਦ ਹੋਏ ਹਨ ਅਤੇ ਇਨ੍ਹਾਂ ਵਿੱਚੋਂ 9 ਦੇ ਕਰੀਬ ਗੋਲੀਆਂ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਵੱਜੀਆਂ ਹਨ। ਇੰਸਪੈਕਟਰ ਪ੍ਰਭਜੀਤ ਸਿੰਘ ਦੀ ਬੁਲੇਟ ਪਰੂਫ ਜੈਕੇਟ ਪਹਿਨੇ ਹੋਣ ਕਾਰਣ ਜਾਨ ਬਚ ਗਈ।
ਗੰਭੀਰਤਾ ਨਾਲ ਜਾਂਚ: ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮ ਉੱਤੇ ਹੋਇਆ ਸ਼ਰੇਆਮ ਹਮਲਾ ਇੱਕ ਗੰਭੀਰ ਮਾਮਲਾ ਹੈ। ਇਸ ਲਈ ਅਣਪਛਾਤੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰੇ ਖੰਗਾਲੇ (CCTV cameras are being searched) ਜਾ ਰਹੇ ਹਨ। ਇਹ ਹਮਲਾ ਇੰਸਪੈਕਟਰ ਪ੍ਰਭਜੀਤ ਸਿੰਘ (Inspector Prabhajit Singh) ਉੱਤੇ ਉਸ ਸਮੇਂ ਹੋਇਆ ਜਦੋਂ ਉਹ ਆਪਣੇ ਇੱਕ ਗੰਨਮੈਨ ਦੇ ਨਾਲ ਸਵੇਰ ਦੀ ਸੈਰ ਕਰ ਰਹੇ ਸਨ। ਪੁਲਿਸ ਵੱਲੋਂ ਸਰਗਰਮੀ ਨਾਲ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ ਪਰ ਹੁਣ ਤੱਕ ਹਮਲਾਵਰਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ।
- Raja warring vs CM Mann: ਰਾਜਾ ਵੜਿੰਗ ਤੇ ਸੀਐਮ ਮਾਨ ਵਿਚਾਲੇ ਝੋਨੇ ਦੀ ਐੱਮਐੱਸਪੀ ਨੂੰ ਲੈਕੇ ਟਵਿੱਟਰ ਵਾਰ, ਸੀਐੱਮ ਮਾਨ ਨੇ ਕਿਹਾ-ਕਾਹਲੀ ਨੇ ਡੋਬੀ ਕਾਂਗਰਸ
- Child Stolen From Railway Station: ਲੁਧਿਆਣਾ ਰੇਲਵੇ ਸਟੇਸ਼ਨ ਤੋਂ ਤਿੰਨ ਮਹੀਨੇ ਦਾ ਬੱਚਾ ਚੋਰੀ, ਰਾਤ ਬਿਤਾਉਣ ਲਈ ਰੇਲਵੇ ਸਟੇਸ਼ਨ 'ਤੇ ਰੁਕੇ ਸਨ ਬਿਹਾਰ ਤੋਂ ਆਏ ਪਤੀ-ਪਤਨੀ
- Woman Escaped From Custody: ਪੋਕਸੋ ਐਕਟ ਤਹਿਤ ਜੇਲ੍ਹ ਬੰਦ ਮਹਿਲਾ ਪੁਲਿਸ ਹਿਰਾਸਤ 'ਚੋਂ ਹੋਈ ਫ਼ਰਾਰ, ਪੁਲਿਸ ਨੂੰ ਪਈਆਂ ਭਾਜੜਾਂ
ਪੁਲਿਸ ਇੰਸਪੈਕਟਰ ਨੂੰ ਮਿਲ ਰਹੀਆਂ ਸਨ ਧਮਕੀਆਂ: ਮਾਮਲੇ ਸਬੰਧੀ ਹੋਰ ਜਾਣਕਾਰੀ ਮੁਤਾਬਿਕ ਕਾਊਂਟਰ ਇੰਟੈਲੀਜੈਂਸ (Counter Intelligence) ਦੇ ਇੰਸਪੈਕਟਰ ਪ੍ਰਭਜੀਤ ਸਿੰਘ ਫ਼ਿਰੋਜ਼ਪੁਰ ਵਿੱਚ ਤਾਇਨਾਤ ਹਨ। ਇਹ ਘਟਨਾ ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ਵਿਖੇ ਵਾਪਰੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪ੍ਰਭਜੀਤ ਸਿੰਘ ਨੂੰ ਕਾਫੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਦੇ ਚੱਲਦੇ ਉਸ ਨੂੰ ਇਹ ਬੁਲਟ ਪਰੂਫ ਜੈਕੇਟ ਮੁਹੱਈਆ ਹੋਈ ਸੀ। ਪ੍ਰਭਜੀਤ ਦਾ ਅੱਜ ਬਚਾਅ ਹੋ ਗਿਆ ਕਿਉਂਕਿ ਉਸ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ, ਨਹੀਂ ਤਾਂ ਕੋਈ ਵੱਡੀ ਘਟਨਾ ਵਾਪਰ ਸਕਦੀ ਸੀ। ਦੱਸ ਦਈਏ ਇੰਸਪੈਕਟਰ ਪ੍ਰਭਜੀਤ ਸਿੰਘ ਉਸ ਟੀਮ ਦਾ ਹਿੱਸਾ ਸੀ, ਜਿੰਨ੍ਹਾਂ ਵਲੋਂ ਖਡੂਰ ਸਾਹਿਬ 'ਚ 'ਆਪ' ਦੇ ਹਲਕਾ ਵਿਧਾਇਕ ਲਾਲਪੁਰਾ ਦੇ ਜੀਜੇ 'ਤੇ ਮਾਈਨਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਗੈਰ ਕਾਨੂੰਨੀ ਮਾਈਨਿੰਗ ਫੜਨ ਵਾਲੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਸੀ, ਜਿੰਨ੍ਹਾਂ 'ਚ ਇੰਸਪੈਕਟਰ ਪ੍ਰਭਜੀਤ ਵੀ ਸ਼ਾਮਲ ਹੈ। ਦੱਸ ਦਈਏ ਕਿ ਪਿਛਲੇ ਦਿਨੀਂ 'ਆਪ' ਵਿਧਾਇਕ ਅਤੇ ਉਸ ਸਮੇਂ ਦੇ ਤਤਕਾਲੀ ਐੱਸਐੱਸਪੀ 'ਚ ਵਿਵਾਦ ਖੜਾ ਹੋਇਆ ਸੀ, ਜਿਸ ਵਿਧਾਇਕ ਵਲੋਂ ਐੱਸਐੱਸਪੀ 'ਤੇ ਇਲਜਾਮ ਵੀ ਲਾਏ ਗਏ ਸੀ। ਬਾਵਜੂਦ ਇਸ ਦੇ ਕਾਰਵਾਈ ਤਾਂ ਨਹੀਂ ਹੋਈ ਪਰ ਐੱਸਐੱਸਪੀ ਦੀ ਬਦਲੀ ਕਰ ਦਿੱਤੀ ਗਈ।