ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਢਾਡੀ ਜਥਿਆਂ ਉੱਤੇ ਫ਼ੈਸਲਾ ਕੀਤਾ ਗਿਆ ਸੀ ਕਿ ਸਰਦੀਆਂ 'ਚ ਅੱਠ ਘੰਟੇ ਤੇ ਗਰਮੀਆਂ 'ਚ 9 ਸੇਵਾ ਨਿਭਾਉਣਗੇ l ਪਰ ਜਦੋ ਤੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਾਰਜਕਾਰੀ ਜਥੇਦਾਰ ਵਜੋਂ ਅਹੁਦਾ ਸੰਭਾਲਿਆ ਗਿਆ ਉਸ ਤੋਂ ਬਾਅਦ ਢਾਡੀ ਜਥੇ ਦੀ ਮਿਆਦ ਹੋਰ ਘਟਾ ਦਿੱਤੀ ਗਈ ਹੈ।
ਢਾਡੀਆਂ ਵੱਲੋਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ
ਇਸ ਨੂੰ ਵੇਖਦੇ ਹੋਏ ਅੱਜ ਢਾਡੀ ਜਥਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਉੱਤੇ ਅਰਦਾਸ ਬੇਨਤੀ ਕਰ ਮੁਹਿੰਮ ਵਿੱਢਣ ਦੀ ਗੱਲ ਕੀਤੀ ਗਈ। ਢਾਡੀ ਜਥੇਬੰਦੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੀ ਵਾਰ ਵਾਰ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਵੀ ਉਨ੍ਹਾਂ ਵੱਲੋਂ ਜਥੇਦਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਲੇਕਿਨ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਕੋਈ ਵੀ ਹੱਲ ਨਹੀਂ ਕੱਢਿਆ ਜਾ ਰਿਹਾ।
ਢਾਡੀਆਂ ਉਤੇ 22 ਨਵੇਂ ਆਦੇਸ਼ ਥੋਪੇ : ਬਲਦੇਵ ਸਿੰਘ MA
ਢਾਡੀ ਬਲਦੇਵ ਸਿੰਘ ਐਮਏ ਮੁਤਾਬਕ ਢਾਡੀਆਂ ਦੇ ਉੱਤੇ ਲਗਾਤਾਰ ਤਸ਼ੱਦਦ ਢਾਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਉੱਤੇ 22 ਨਵੇਂ ਆਦੇਸ਼ ਥੋਪ ਦਿੱਤੇ ਗਏ ਹਨ। ਨਾਲ ਹੀ ਕਿਹਾ ਕਿ ਇਸ ਬਾਬਤ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੇ ਬੀਬੀ ਜਗੀਰ ਕੌਰ ਨੂੰ ਵੀ ਮਿਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਾਕਾ ਘੱਲੂਘਾਰਾ ਦੇ ਚਲਦੇ ਛੇ ਜੂਨ ਤੱਕ ਇਸ ਦੇ ਫੈਸਲੇ ਦਾ ਇੰਤਜ਼ਾਰ ਕਰਾਂਗੇ ਤੇ ਜੇਕਰ ਨਾ ਹੋਇਆ ਤਾਂ ਜਿਹੜੀ ਕਮੇਟੀ ਦੇ ਮੈਂਬਰ ਸਨ ਉਨ੍ਹਾਂ ਦੇ ਘਰ ਦੇ ਬਾਹਰ ਢਾਡੀ ਅਤੇ ਅਤੇ ਕੀਰਤਨ ਕਰ ਕੇ ਉਨ੍ਹਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਕਾਲ ਤਖ਼ਤ ਸਾਹਿਬ 'ਤੇ ਪੜ੍ਹਿਆ ਗਿਆ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼