ਅੰਮ੍ਰਿਤਸਰ: ਇੱਥੇ ਆਂਗਣਵਾੜੀ ਵਰਕਰਾਂ ਨੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਸੁੱਖ ਸਰਕਾਰੀਆ ਦੀ ਕੋਠੀ ਦੇ ਬਾਹਰ ਆਪਣੀਆਂ ਮੰਗਾ ਨੂੰ ਲੈ ਕੇ ਸਰਕਾਰ ਤੇ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਸਬੰਧੀ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਸਰਕਾਰ ਨੇ 1500 ਰੁਪਏ ਦੇ ਹਿਸਾਬ ਨਾਲ ਉਨ੍ਹਾਂ ਨੂੰ ਪੈਸੇ ਦੇਣੇ ਸਨ, ਪਰ ਜਿਹੜੀ ਚਿੱਠੀ ਜਾਰੀ ਕੀਤੀ ਗਈ ਹੈ, ਉਸ ਵਿਚ 900 ਰੁਪਏ ਦੇਣ ਦੀ ਗੱਲ ਕਹੀ ਗਈ ਹੈ।
ਇਸ ਕਰਕੇ ਹੁਣ ਆਂਗਣਵਾੜੀ ਵਰਕਰ ਸਰਕਾਰ ਤੇ ਦਬਾਅ ਬਣਾ ਰਹੇ ਹਨ ਕਿ ਉਨ੍ਹਾਂ ਦੇ 600 ਰੁਪਏ ਦੇ ਹਿਸਾਬ ਨਾਲ ਬਕਾਇਆ ਜੋੜ ਕੇ ਪੈਸੇ ਦਿੱਤੇ ਜਾਣ।
ਵਰਕਰਾਂ ਦਾ ਕਹਿਣਾ ਹੈ ਉਨ੍ਹਾਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੰਤਰੀ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ, ਜੇ ਉਨ੍ਹਾਂ ਦੀਆਂ ਮੰਗਾ ਨਾ ਮੰਨੀਆ ਗਈਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।