ਅੰਮ੍ਰਿਤਸਰ: ਕੇਂਦਰ ਸਰਕਾਰ (Central Government) ਦੀ 'ਅਗਨੀਪਥ ਭਰਤੀ ਯੋਜਨਾ' ਨੂੰ ਲੈ ਕੇ ਨੌਜਵਾਨਾਂ ਵੱਲੋਂ ਲੁਧਿਆਣਾ ਰੇਲਵੇ ਸਟੇਸ਼ਨ (Ludhiana Railway Station) 'ਤੇ ਵਿਰੋਧ ਪ੍ਰਗਟ ਕੀਤਾ ਗਿਆ। ਨੌਜਵਾਨਾਂ ਨੇ ਪਲੇਟਫਾਰਮਾਂ 'ਤੇ ਸਥਿਤ ਸਾਰੇ ਦਫ਼ਤਰਾਂ ਦੇ ਸ਼ੀਸ਼ੇ ਤੋੜਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ (Slogans against the central government) ਕੀਤੀ ਅਤੇ ਰੇਲਵੇ ਸਟੇਸ਼ਨ 'ਤੇ ਕਾਫੀ ਤੋੜ-ਭੰਨ ਕੀਤੀ। ਜਿਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਪੁਲਿਸ ਵੱਲੋਂ ਹਾਈ ਅਲਰਟ ਅਤੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ (Amritsar Railway Station) ‘ਤੇ ਵੀ ਪੁਲ ਭਾਰੀ ਮਾਤਰਾ ਵਿੱਚ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਅਧਿਕਾਰੀ (Railway Police Officer) ਨੇ ਦੱਸਿਆ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਜਿਸ ਤਰੀਕੇ ਨਾਲ ਭਾਰਤ (India) ਵਿੱਚ ਵਿਰੋਧ ਚੱਲ ਰਿਹਾ ਹੈ, ਉਸ ਨੂੰ ਵੇਖ ਦੇ ਹੋਏ ਸ਼ਹਿਰ ਦੇ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬਿਹਾਰ ਵਿੱਚ ਵੀ ਬਹੁਤ ਸਾਰਾ ਵਿਰੋਧ ਦੇਖਣ ਨੂੰ ਮਿਲਿਆ। ਇਸ ਵਿਰੋਧ ਵਿੱਚ ਨੌਜਵਾਨਾਂ ਵੱਲੋਂ ਕਈ ਟਰੇਨਾਂ ਨੂੰ ਅੱਗ ਵੀ ਲਗਾਈ ਗਈ।
ਉਨ੍ਹਾਂ ਕਿਹਾ ਕਿ ਅਜਿਹਾ ਪੰਜਾਬ ਵਿੱਚ ਨਾ ਹੋ ਸਕੇ ਇਸ ਲਈ ਸੁਰੱਖਿਆ ਸਖ਼ਤ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਹਾਲਾਂਕਿ ਲੁਧਿਆਣਾ ਦੇ ਰੇਲਵੇ ਸਟੇਸ਼ਨ ਉੱਤੇ ਕਈ ਨੌਜਵਾਨਾਂ ਵੱਲੋਂ ਭੰਨਤੋੜ ਕੀਤੀ ਗਈ। ਜਿਸ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਪੁਲਿਸ ਫੋਰਸ ਰੇਲਵੇ ਸਟੇਸ਼ਨ ‘ਤੇ ਵਧਾ ਦਿੱਤੀ ਗਈ, ਤਾਂ ਜੋ ਕਿ ਇੱਥੇ ਕਿਸੇ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਜਾਵੇ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ (Amritsar Railway Station) ਤੋਂ ਤਿੰਨ ਰੇਲਾਂ ਰੱਦ ਕੀਤੀਆਂ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਯਾਤਰੀਆਂ ਨੂੰ ਸਮੇਂ-ਸਮੇਂ ‘ਤੇ ਅਨਾਊਂਸਮੈਂਟ ਕਰਕੇ ਦੱਸਿਆ ਜਾ ਰਿਹਾ ਹੈ, ਕਿ ਅੱਜ ਜੋ ਤਿੰਨ ਟਰੇਨਾਂ ਰੱਦ ਹੋਈਆਂ ਹਨ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ।
ਉਧਰ ਦੂਜੇ ਪਾਸੇ ਅੰਮ੍ਰਿਤਸਰ ਰੇਲਵੇ ਸਟੇਸ਼ਨ (Amritsar Railway Station) ‘ਤੇ ਬੈਠੇ ਯਾਤਰੀਆਂ ਦਾ ਕਹਿਣਾ ਹੈ ਕਿ ਉਹ ਡਰ ਦੇ ਮਾਹੌਲ ਵਿੱਚ ਹਨ। ਉਨ੍ਹਾਂ ਕਿਹਾ ਕਿ ਇੱਕ ਤਾਂ ਪਹਿਲਾਂ ਹੀ ਸ਼ਰੇਆਮ ਰੇਲਵੇ ਸਟੇਸ਼ਨਾਂ ਦੇ ਅੰਦਰ ਜਾ ਕੇ ਤੋੜਭੰਨ ਕੀਤੀ ਜਾ ਰਹੀ ਹੈ, ਉੱਤੋਂ ਦੂਜਾ ਟਰੇਨਾਂ ਰੱਦ ਕਰਕੇ ਉਨ੍ਹਾਂ ਨੂੰ ਰੇਲਵੇ ਵਿਭਾਗ ਵੱਲੋਂ ਹੋਰ ਮੁਸ਼ਕਲ ਵਿੱਚ ਪਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਅਗਨੀਪਥ ਦਾ ਵਿਰੋਧ: ਨੌਜਵਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ