ETV Bharat / state

ਅਕਾਲ ਪੁਰਖ ਕੀ ਫੌਜ ਸੰਸਥਾਂ ਨੇ ਕਰਵਾਇਆ ਪ੍ਰੋਗਰਾਮ, ਸਿੱਖੀ ਸਰੂਪ ਵਿੱਚ ਬੱਚਿਆਂ ਨੇ ਕੀਤੀ ਸ਼ਿਰਕਤ - Amritsar news in punjabi

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਦਸੰਬਰ ਦੇ ਆਖਿਰ ਵਿੱਚ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਇਸ ਤਹਿਦ ਹੀ ਅੰਮ੍ਰਿਤਸਰ ਵਿੱਚ ਅਕਾਲ ਪੁਰਖ ਕੀ ਫੌਜ ਸੰਸਥਾ ਵੱਲੋਂ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਦੁਮਾਲਾ,ਪੱਗ, ਅਤੇ ਕਵਿਤਾਵਾਂ ਦੇ ਮੁਕਾਬਲੇ ਕਰਵਾਏ ਗਏ।

Akal Purakh Ki Fauj
Akal Purakh Ki Fauj
author img

By

Published : Dec 25, 2022, 4:23 PM IST

Akal Purakh Ki Fauj

ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਦਸੰਬਰ ਦੇ ਆਖਿਰ ਵਿੱਚ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਜਿਨ੍ਹਾਂ ਦਿਨ ਵਿੱਚ ਸੰਗਤਾਂ ਦੂਰੋਂ-ਦੂਰੋਂ ਫਤਹਿਗੜ੍ਹ ਸਾਹਿਬ ਦੀ ਧਰਤੀ ਉਤੇ ਜਾ ਕੇ ਨਤਮਸਤਕ ਹੁੰਦੀਆਂ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਜ਼ਦੀਕ ਸਕਤਰੀ ਬਾਗ ਵਿਖੇ ਅਕਾਲ ਪੁਰਖ ਕੀ ਫੌਜ ਸੰਸਥਾ ਵੱਲੋਂ ਇੱਕ ਪ੍ਰੋਗਰਾਮ ਕਰਵਾਇਆ ਗਿਆ।

ਬੱਚਿਆ ਨੇ ਪ੍ਰੋਗਰਾਮ ਵਿੱਚ ਲਿਆ ਹਿੱਸਾ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਦਸੰਬਰ ਨੂੰ ਮਨਾਏ ਜਾਣ ਵਾਲੇ ਸਾਡਾ ਵਿਰਸਾ ਸਾਡਾ ਪਰਿਵਾਰ ਪ੍ਰੋਗਰਾਮ ਵਿੱਚ ਵੱਡੀ ਗਿਣਤੀ 'ਚ ਬੱਚਿਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਤਿੰਨ ਸਾਲ ਤੋਂ ਲੈ ਕੇ 9 ਸਾਲ ਦੇ ਬੱਚਿਆਂ ਨੇ ਭਾਗ ਲਿਆ ਇਸ ਪ੍ਰੋਗਰਾਮ ਵਿਚ ਬੱਚਿਆਂ ਵੱਲੋਂ ਦਮਾਲਾ ਸਜਾਉਣ ਦਸਤਾਰਾਂ ਸਜਾ ਕੇ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾਵਾਂ ਵੀ ਪੜ੍ਹੀਆਂ ਗਈਆਂ।

ਇਸ ਮੌਕੇ ਸੰਸਥਾ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਅਸੀਂ ਆਪਣੇ ਵਿਰਸੇ ਤੋਂ ਦੂਰ ਹੋ ਕੇ ਪੱਛਮੀ ਦੇਸ਼ਾਂ ਦੇ ਪ੍ਰਭਾਵ ਹੇਠ ਆ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਰੂਰਤ ਹੈ। ਕਿ ਧਰਮ ਜਾਤ ਤੋਂ ਉੱਪਰ ਉੱਠ ਕੇ ਅਸੀਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਈਏ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਦਾ ਰੂਪ ਹੈ ਉਹ ਗੁਰੂ ਸਾਹਿਬ ਦੀ ਅਤੇ ਉਨ੍ਹਾਂ ਦੇ ਪਰਵਾਰ ਦੀ ਕੁਰਬਾਨੀ ਸਦਕਾ ਹੈ।

ਇੰਟਰਨੈੱਟ ਤੋਂ ਹਟਾ ਅਸਲੀ ਦੁਨੀਆਂ ਨਾਲ ਜੋੜੋ: ਇੰਟਰਨੈੱਟ ਇਸਤੇਮਾਲ ਨੂੰ ਲੈ ਕੇ ਸਰਕਾਰ ਨੂੰ ਅਤੇ ਮਾਤਾ ਪਿਤਾ ਨੂੰ ਇਸ ਦੇ ਇਸਤੇਮਾਲ ਲਈ ਬੱਚਿਆਂ ਨੂੰ ਸਹੀ ਢੰਗ ਨਾਲ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ। ਅੱਜ ਜ਼ਰੂਰਤ ਹੈ ਕਿ ਇੰਟਰਨੈਟ ਤੋਂ ਪਿੱਛੇ ਹਟ ਕੇ ਅਸੀਂ ਅਜਿਹੇ ਪ੍ਰੋਗਰਾਮ ਕਰਵਾਇਆ ਜਾਵੇ। ਜਿਸ ਨਾਲ ਸਾਡੇ ਆਉਣ ਵਾਲੇ ਭਵਿੱਖ ਦੇ ਨਾਲ ਆਪਣੇ ਵਿਰਸੇ ਨੂੰ ਪਹਿਚਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਇੱਕ ਬੱਚੇ ਨੂੰ ਇਨਾਮ ਦਿੱਤਾ ਜਾਵੇਗਾ। ਕਿਉਂਕਿ ਇਹ ਕੋਈ ਮੁਕਾਬਲਾ ਨਹੀਂ ਬਲਕਿ ਵਿਰਸੇ ਨਾਲ ਜੋੜਨ ਦੀ ਵਿਉਂਤਬੰਦੀ ਹੈ।

ਭਾਈਚਾਰਕ ਏਕਤਾ ਦੀ ਜਰੂਰਤ: ਸੰਸਥਾ ਦੇ ਸਰਪਰਸਤ ਸਾਬਕਾ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ੇ ਅਤੇ ਲੱਚਰਪੁਣੇ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਅੱਜ ਨਸ਼ੇ ਛੁਡਾਉਣ ਵਾਸਤੇ ਕੈਂਪ ਲਗਾਏ ਜਾ ਰਹੇ ਹਨ ਮੋਬਾਈਲ ਦੀ ਵਰਤੋਂ ਵਾਸਤੇ ਵੀ ਆਉਣ ਵਾਲੇ ਸਮੇਂ ਵਿੱਚ ਕੈਂਪ ਲਗਾਉਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਜ ਕੱਲ ਦੇ ਬੱਚਿਆਂ ਕੋਲ ਇਤਿਹਾਸ ਦੀ ਜਾਣਕਾਰੀ ਘੱਟ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ਰੂਰਤ ਹੈ ਕਿ ਸਾਰਾ ਸਿੱਖ ਅਤੇ ਹਿੰਦੂ ਭਾਈਚਾਰਾ ਇਕੱਠਾ ਹੋ ਕੇ ਸਮਾਜ ਦੀ ਸਿਰਜਣਾ ਕਰੇ। ਜਿਸ ਲਈ ਅਜਿਹੇ ਕੈਂਪ ਅਤੇ ਹੋਰ ਕਈ ਉਪਰਾਲੇ ਕਰਨ ਦੀ ਸਖ਼ਤ ਜ਼ਰੂਰਤ ਹੈ।

ਬੱਚੀ ਬਣੀ ਮਾਈ ਭਾਗੋ: ਇਸ ਤਰ੍ਹਾਂ ਹੀ ਛੋਟੀ ਸਰੋਹੀ ਕੌਰ ਬੱਚੀ ਜਿਸ ਵੱਲੋਂ ਮਾਈ ਭਾਗੋ ਬਣਕੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਗਿਆ। ਉਸ ਵੱਲੋਂ ਪ੍ਰੇਰਿਤ ਕਰਨ ਲਈ ਇੱਕ ਸ਼ਬਦ ਕਵਿਤਾ ਵੀ ਸੁਣਾਈ ਗਈ। ਪ੍ਰੋਗਰਾਮ ਦੇ ਅਖੀਰ ਵਿੱਚ ਸਾਰੇ ਬੱਚਿਆਂ ਨੂੰ ਇਨਾਮ ਵਜੋਂ ਭੇਟਾਵਾਂ ਵੀ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ:- ਇਸ ਪਿੰਡ ਦੇ ਸਰਪੰਚ ਤੋਂ ਖੁਸ਼ ਹੋ ਕੇ ਬੋਲੇ ਲੋਕ, ਕਿਹਾ- "ਇਹ ਹੁੰਦੀ ਆ ਸਰਪੰਚੀ"

ETV Bharat Logo

Copyright © 2025 Ushodaya Enterprises Pvt. Ltd., All Rights Reserved.