ETV Bharat / state

Haryana SGMC: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਗਾਈ ਰੋਕ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਰੂਟੀਨ ਦੇ ਕੰਮ-ਕਾਜ ਨੂੰ ਛੱਡ ਕੇ ਪ੍ਰਬੰਧਕੀ ਇਕੱਤਰਤਾਵਾਂ ‘ਤੇ ਰੋਕ ਲਗਾ ਦਿੱਤੀ ਹੈ। ਜਿਸ 'ਚ ਜਥੇਦਾਰ ਰਘਬੀਰ ਸਿੰਘ ਦਾ ਕਹਿਣਾ ਕਿ ਪ੍ਰਬੰਧਕ ਤੇ ਮੈਂਬਰਾਂ ਵਿਚਾਲੇ ਪਿਛਲੇ ਦਿਨੀਂ ਮੀਟਿੰਗ ਦੌਰਾਨ ਹੋਈ ਗਾਲੀ ਗਲੋਚ ਨੂੰ ਲੈ ਕੇ ਇਹ ਫੈਸਲਾ ਕੀਤਾ ਗਿਆ ਹੈ।

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
author img

By ETV Bharat Punjabi Team

Published : Aug 26, 2023, 3:57 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 14 ਅਗਸਤ 2023 ਨੂੰ ਗੁਰਦੁਆਰਾ ਪਾਤਸ਼ਾਹੀ ਅੱਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ। ਇਸ ਦੌਰਾਨ ਹਾਜਰ ਪ੍ਰਬੰਧਕ ਤੇ ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ ਤੱਕ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਈਆਂ ਸ਼ਿਕਾਇਤਾਂ: ਜਿਸ ਨੂੰ ਲੈ ਕੇ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਬਹੁਤਾਤ ਸਿੱਖ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫੋਨ ਅਤੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਜਨਰਲ ਸਕੱਤਰ, ਹਰਪ੍ਰੀਤ ਸਿੰਘ, ਗੁਰਬਖਸ਼ ਸਿੰਘ ਆਦਿ ਮੈਂਬਰਾਂ ਵੱਲੋਂ ਲਿਖਤੀ ਅਤੇ ਹੋਰਨਾਂ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਇਸ ਸਬੰਧੀ ਦਰਖਾਸਤਾਂ ਦਿੱਤੀਆਂ ਹਨ।

ਪ੍ਰਬੰਧਕੀ ਇਕੱਤਰਤਾਵਾਂ ‘ਤੇ ਰੋਕ: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਸਾਰੇ ਮਸਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਸਾਰੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਜੱਦ ਤੀਕ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਹੈ ਤੱਦ ਤੀਕ ਰੂਟੀਨ ਦੇ ਕੰਮ-ਕਾਜ ਨੂੰ ਛੱਡਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਰੋਕ ਲਗਾਈ ਜਾਂਦੀ ਹੈ ਅਤੇ ਨਾਲ ਹੀ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਮੈਂਬਰ ਅਖਬਾਰ ਅਤੇ ਸ਼ੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਉਪਰ ਦੂਸ਼ਨਬਾਜੀ ਨਾ ਕਰੇ।

ਸਬ ਕਮੇਟੀ ਦਾ ਹੋਵੇਗਾ ਗਠਨ: ਜਥੇਦਾਰ ਨੇ ਕਿਹਾ ਕਿ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਸਬ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ। ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.