ਅੰਮ੍ਰਿਤਸਰ: ਜੂਨ 1984 ਘੱਲੂਘਾਰੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖ਼ਾਲਿਸਤਾਨ ਦੇ ਸਮਰਥਨ ਵਿੱਚ ਬਿਆਨਾ ਸਾਂਝਾ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਬਿਆਨ ਤੋਂ ਯੂ-ਟਰਨ ਲੈ ਲਿਆ ਹੈ।
ਜਥੇਦਾਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਰਥ ਭਰਭੂਰ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕਰ ਕੇ ਨੌਜਵਾਨਾਂ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੜ ਤੋਂ ਆਪਣੇ ਬਿਆਨ ਨੂੰ ਸਹੀ ਠਹਿਰਾਉਣ ਲਈ ਕਿਹਾ ਕਿ ਜਮੂਹਰੀ ਢਾਂਚੇ ਅੰਦਰ ਸ਼ਾਂਤਮਈ ਤਰੀਕੇ ਨਾਲ ਗੱਲ ਅੱਗੇ ਰੱਖਣ ਦਾ ਸਭ ਨੂੰ ਅਧਿਕਾਰ ਹੈ।
ਇਸ ਦੇ ਨਾਲ ਹੀ ਉਨ੍ਹਾਂ ਸਿੱਖ ਨਸ਼ਲਕੁਸ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਨੇ ਕੋਈ ਸੁਹਿਰਦ ਉਪਰਾਲਾ ਨਹੀਂ ਕੀਤਾ। ਇਸ ਵਿਤਕਰੇ ਕਾਰਨ ਸਿੱਖਾਂ 'ਚ ਬੇਗਾਨਗੀ ਦੀ ਭਾਵਨਾ ਪੈਦਾ ਹੋਈ।
ਕੀ ਹੈ ਪੂਰਾ ਮਾਮਲਾ ?
ਦਰਅਸਲ, ਜੂਨ 1984 ਨੂੰ ਅੰਮ੍ਰਿਤਸਰ ਵਿੱਚ ਵਾਪਰੇ ਤੀਜੇ ਘੱਲੂਘਾਰੇ ਦੀ ਬਰਸੀ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਸੀ ਜੇ ਸਰਕਾਰ ਖ਼ਾਲਿਸਤਾਨ ਦੇਵੇਗੀ ਤਾਂ ਅਸੀਂ ਲੈ ਲਵਾਂਗੇ, ਦੁਨੀਆ ਵਿੱਚ ਬੈਠਾ ਕਿਹੜਾ ਸਿੱਖ ਖ਼ਾਲਿਸਤਾਨ ਨਹੀਂ ਚਾਹੁੰਦਾ।
ਇਸ ਬਿਆਨ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਸੀ। ਇਹ ਕਿਹਾ ਜਾਣ ਲੱਗ ਪਿਆ ਸੀ ਕਿ ਬਿਆਨ ਜਥੇਦਾਰ ਕੋਲੋਂ ਦਵਾਇਆ ਗਿਆ ਹੈ। ਇਸ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਨਾਲ ਗੁਪਤ ਮੀਟਿੰਗ ਵੀ ਕੀਤੀ ਸੀ ਜਿਸ ਦੀ ਜਾਣਕਾਰੀ ਮੀਡੀਆ ਵਿੱਚ ਜਨਤਕ ਹੋ ਗਈ ਸੀ।
ਇਸ ਸਭ ਤੋਂ ਬਾਅਦ ਜਥੇਦਾਰ ਨੇ ਇਸ ਬਿਆਨ ਤੋਂ ਯੂ-ਟਰਨ ਲੈਂਦੇ ਕਿਹਾ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਸਿਆਣੇ ਸੱਚ ਕਹਿੰਦੇ ਹਨ ਕਿ ਜੇ ਕਿਸੇ ਚੀਜ਼ ਤੋਂ ਬਚਣਾ ਹੈ ਤਾਂ ਕਹਿ ਦਿਓ ਮੈਂ ਕੁਝ ਹੋਰ ਕਿਹਾ ਹੈ ਤੁਸੀਂ ਕੁਝ ਸਮਝਿਆ !