ETV Bharat / state

ਸੁਖਬੀਰ ਬਾਦਲ ਦਾ CM ਮਾਨ 'ਤੇ ਨਿਸ਼ਾਨਾ, ਕਿਹਾ- ਝੂਠੇ ਪਰਚਿਆਂ ਤੋਂ ਡਰਨ ਵਾਲਾ ਨਹੀਂ ਅਕਾਲੀ ਦਲ - ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ

Sukhbir Badal Targeted CM Bhagwant Mann: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਦੇ ਝੂਠੇ ਪਰਚਿਆਂ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਣ ਸਿਰਫ਼ ਤਿੰਨ ਸਾਲ ਹੀ ਬਚੇ ਹਨ।

Akali Dal is not afraid of false Cases
Akali Dal is not afraid of false Cases
author img

By ETV Bharat Punjabi Team

Published : Dec 13, 2023, 2:25 PM IST

ਸੁਖਬੀਰ ਬਾਦਲ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਕੇ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਸਾਰੇ ਸੀਨੀਅਰ ਆਗੂ ਅੰਮ੍ਰਿਤਸਰ ਵਿੱਚ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਅਤੇ ਵੀਰਵਾਰ ਨੂੰ ਭੋਗ ਪਾਏ ਜਾਣਗੇ। ਅੱਜ ਸ੍ਰੀ ਹਰਿਮੰਦਰ ਸਾਹਿਬ 'ਚ ਅਰਦਾਸ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਲਈ ਸਿਰਫ਼ 3 ਸਾਲ ਬਾਕੀ ਹਨ। ਮੁੱਖ ਮੰਤਰੀ ਦੀ ਪਤਨੀ ਪਟਿਆਲਾ ਵਿੱਚ ਕੇਬਲ ਅਪਰੇਟਰਾਂ ਦੇ ਕਬਜ਼ੇ ਵਿੱਚ ਮੋਹਰੀ ਹੈ।

ਅਕਲੀ ਲੀਡਰਾਂ 'ਤੇ ਕਰ ਰਹੇ ਝੂਠੇ ਪਰਚੇ: ਸੁਖਬੀਰ ਬਾਦਲ ਨੇ ਕਿਹਾ-ਭਗਵੰਤ ਮਾਨ ਨੂੰ ਅਕਾਲੀ ਦਲ ਦਾ ਇਤਿਹਾਸ ਨਹੀਂ ਪਤਾ। ਜਿੰਨਾ ਇਸ ਨੂੰ ਦਬਾਓਗੇ, ਉਨਾਂ ਹੀ ਅਕਾਲੀ ਦਲ ਉਭਰੇਗਾ। ਭਗਵੰਤ ਮਾਨ ਦੀ ਸਰਕਾਰ ਨੇ ਪਹਿਲਾਂ ਅਕਾਲੀ ਆਗੂ ਬੰਟੀ ਰੋਮਾਣਾ 'ਤੇ ਝੂਠਾ ਕੇਸ ਦਰਜ ਕੀਤਾ, ਫਿਰ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਮਜੀਠੀਆ 'ਤੇ ਝੂਠਾ ਕੇਸ ਦਰਜ ਕੀਤਾ ਗਿਆ। CM ਖੁਦ ਇਸ 'ਚ ਸ਼ਾਮਲ ਹਨ, ਪਰ ਇਸ 'ਚ ਹੋਇਆ ਕੀ? ਹਾਈਕੋਰਟ ਨੇ ਪੂਰੇ ਮਾਮਲੇ 'ਤੇ ਸਟੇਅ ਦੇ ਦਿੱਤਾ ਹੈ।

ਦੋ ਸਾਲ ਕਾਰਵਾਈ ਨਹੀਂ ਤੇ ਹੁਣ ਮਜੀਠੀਆ ਨੂੰ ਸੰਮਨ: ਉਨ੍ਹਾਂ ਕਿਹਾ ਕਿ ਹੁਣ ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਸੰਮਨ ਭੇਜੇ ਗਏ ਹਨ। ਸਰਕਾਰ ਨੇ ਦੋ ਸਾਲ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ। ਇੱਥੋਂ ਤੱਕ ਕਿ ਚਾਰਜਸ਼ੀਟ ਵੀ ਪੇਸ਼ ਨਹੀਂ ਕੀਤੀ ਗਈ। ਜਦੋਂ ਬਿਕਰਮ ਮਜੀਠੀਆ ਲਗਾਤਾਰ 'ਆਪ' ਸਰਕਾਰ ਖਿਲਾਫ ਬੋਲਦੇ ਰਹੇ ਤਾਂ ਉਨ੍ਹਾਂ ਨੂੰ ਸੰਮਨ ਭੇਜੇ ਗਏ। ਅਜਿਹੇ ਸੰਮਨ ਕਦੋਂ ਤੱਕ ਭੇਜੇ ਜਾਣਗੇ? ਇਸ ਨਾਲ ਕੁਝ ਨਹੀਂ ਹੋਣ ਵਾਲਾ ਹੈ।

ਨਿਸ਼ਾਨੇ 'ਤੇ ਅਕਾਲੀ ਦਲ ਦੀ ਸੋਸ਼ਲ ਮੀਡੀਆ ਟੀਮ: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਦੋਸ਼ ਲਾਇਆ ਕਿ ਹੁਣ ਉਨ੍ਹਾਂ ਦੀ ਸਰਕਾਰ ਅਕਾਲੀ ਦਲ ਦੀ ਸੋਸ਼ਲ ਮੀਡੀਆ ਟੀਮ ਨੂੰ ਨਿਸ਼ਾਨਾ ਬਣਾ ਰਹੀ ਹੈ। ਮੁੱਖ ਮੰਤਰੀ ਨੇ ਸੀਆਈਡੀ ਨੂੰ ਹਦਾਇਤ ਕੀਤੀ ਹੈ ਕਿ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਵਾਲੇ ਅਕਾਲੀ ਦਲ ਦੇ ਕਿਸੇ ਵੀ ਵਰਕਰ 'ਤੇ ਪਰਚਾ ਦਰਜ ਕਰ ਦਿੱਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਵੇ, ਅਕਾਲੀ ਦਲ ਅਤੇ ਇਸ ਦੇ ਵਰਕਰ ਪਿੱਛੇ ਨਹੀਂ ਹਟਣਗੇ।

ਮੁੱਖ ਮੰਤਰੀ ਮਾਨ ਨੂੰ ਬਾਦਲ ਦੀ ਚਿਤਾਵਨੀ: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਦੋ ਸਾਲ ਹੋ ਗਏ ਹਨ ਅਤੇ ਹੁਣ ਸਿਰਫ਼ ਤਿੰਨ ਸਾਲ ਦਾ ਕਾਰਜਕਾਲ ਬਾਕੀ ਹੈ। 2022 ਵਿੱਚ ਜਿੰਨੇ ਵੱਧ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ, 2027 ਵਿੱਚ ਆਮ ਆਦਮੀ ਪਾਰਟੀ ਦੀ ਹਾਲਤ ਓਨੀ ਹੀ ਮਾੜੀ ਹੋਵੇਗੀ। ਗ਼ਰੀਬ ਵਪਾਰੀਆਂ ਅਤੇ ਕੇਬਲ ਅਪਰੇਟਰਾਂ ਦਾ ਕਾਰੋਬਾਰਾਂ 'ਤੇ ਕਬਜ਼ੇ ਦੀ ਕੋਸ਼ਿਸ਼ ਹੋ ਰਹੀ ਹੈ। 'ਆਪ' ਵਿਧਾਇਕਾਂ ਨੇ ਰੇਤ ਮਾਈਨਿੰਗ 'ਤੇ ਕਬਜ਼ਾ ਕੀਤਾ ਹੋਇਆ ਹੈ। ਸ਼ਰਾਬ ਨੀਤੀ ਨੂੰ ਲੈ ਕੇ ਪਹਿਲਾਂ ਹੀ ਸੀਬੀਆਈ ਜਾਂਚ ਚੱਲ ਰਹੀ ਹੈ।

ਕੇਬਲ ਆਪਰੇਟਰਾਂ 'ਤੇ ਕਬਜ਼ੇ ਪਿੱਛੇ ਮੁੱਖ ਮੰਤਰੀ ਦੀ ਪਤਨੀ: ਸੁਖਬੀਰ ਬਾਦਲ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਅੱਜ ਪੰਜਾਬ 'ਚ ਗੈਂਗਸਟਰ ਰਾਜ ਕਰ ਰਹੇ ਹਨ। ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਦੀ ਸਮੁੱਚੀ ਪੁਲਿਸ ਮੁੱਖ ਮੰਤਰੀ, ਉਨ੍ਹਾਂ ਦੀ ਪਤਨੀ, ਮਾਂ ਅਤੇ ਭੈਣ ਨੂੰ ਸੁਰੱਖਿਆ ਦੇਣ ਵਿੱਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਕੇਵਲ ਆਪ੍ਰੇਟਰਾਂ 'ਤੇ ਕਬਜ਼ੇ ਕਰਨ 'ਚ ਮੁੱਖ ਮੰਤਰੀ ਮਾਨ ਦੀ ਪਤਨੀ ਮੋਹਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.