ETV Bharat / state

ਖੇਤੀ ਕਾਨੂੰਨਾਂ 'ਤੇ ਅਕਾਲੀ ਦਲ ਕਰ ਰਿਹੈ ਰਾਜਨੀਤੀ: ਡਾ. ਵੇਰਕਾ - ਅਕਾਲੀ ਦਲ ਕਰ ਰਿਹੈ ਰਾਜਨੀਤੀ

ਕਾਂਗਰਸ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵੱਲੋਂ ਇੱਕ ਵਾਰ ਫਿਰ ਤੋਂ ਅਕਾਲੀ ਦਲ ਉੱਤੇ ਸ਼ਬਦੀ ਹਮਲੇ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਤੇ ਬੋਲਦਿਆਂ ਵੇਰਕਾ ਨੇ ਕਿਹਾ ਕਿ ਜੇਕਰ ਅਕਾਲੀ ਦਲ ਨੇ ਕਿਸੇ ਦਾ ਘਿਰਾਓ ਕਰਨਾ ਹੈ ਤਾਂ ਉਹ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕਰਨ ਕਿਉਂਕਿ ਅਕਾਲੀ ਦਲ ਅਤੇ ਭਾਜਪਾ ਦੋਵੇਂ ਮਿਲੇ ਹੋਏ ਹਨ।

ਤਸਵੀਰ
ਤਸਵੀਰ
author img

By

Published : Feb 23, 2021, 3:41 PM IST

ਅੰਮ੍ਰਿਤਸਰ: ਕਾਂਗਰਸ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵੱਲੋਂ ਇੱਕ ਵਾਰ ਫਿਰ ਤੋਂ ਅਕਾਲੀ ਦਲ ਉੱਤੇ ਸ਼ਬਦੀ ਹਮਲੇ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਤੇ ਬੋਲਦਿਆਂ ਵੇਰਕਾ ਨੇ ਕਿਹਾ ਕਿ ਜੇਕਰ ਅਕਾਲੀ ਦਲ ਨੇ ਕਿਸੇ ਦਾ ਘਿਰਾਓ ਕਰਨਾ ਹੈ ਤਾਂ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕਰਨ ਕਿਉਂਕਿ ਅਕਾਲੀ ਦਲ ਅਤੇ ਭਾਜਪਾ ਦੋਵੇਂ ਮਿਲੇ ਹੋਏ ਹਨ।

ਖੇਤੀ ਕਾਨੂੰਨਾਂ 'ਤੇ ਅਕਾਲੀ ਦਲ ਕਰ ਰਿਹੈ ਰਾਜਨੀਤੀ: ਡਾ. ਵੇਰਕਾ

ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਤੇ ਵੀ ਬੋਲਦਿਆਂ ਕਿਹਾ ਕਿ ‘ਆਪ’ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸਤ ਕੀਤੀ ਜਾ ਰਹੀ ਹੈ ਕਿਉਂਕਿ ‘ਆਪ’ ਵੱਲੋਂ ਦਿੱਲੀ ‘ਚ ਕਿਸਾਨਾਂ ਲਈ ਕੋਈ ਵੀ ਲੋੜਵੰਦ ਚੀਜ਼ਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ 200 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਹੁਣ ਤੱਕ ਦਿੱਲੀ ਸਰਕਾਰ ਵੱਲੋਂ ਉਥੇ ਐਂਬੂਲੈਂਸ ਵੀ ਨਹੀਂ ਮੁਹੱਇਆ ਕਰਵਾਈ ਗਈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ ਕਿਸਾਨੀ ਅੰਦੋਲਨ ‘ਚ ਕਿਸੇ ਕਿਸਾਨ ਦੀ ਮੌਤ ਹੁੰਦੀ ਹੈ ਤਾਂ ਉਸਦੇ ਪਰਿਵਾਰ ਨੂੰ ਪੰਜ ਲੱਖ ਦੀ ਮਦਦ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਲ ਹੀ ਡਾ. ਵੇਰਕਾ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਉਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਇਸ ਦਾ ਹੱਲ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ:ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਸੈੱਲ ਨੇ ਸਿੰਘੂ ਬਾਰਡਰ ਤੋਂ ਲਾਪਤਾ ਅੰਦੋਲਨਕਾਰੀਆਂ ਲਈ ਚਿੰਤਾ ਕੀਤੀ ਜ਼ਾਹਰ

ETV Bharat Logo

Copyright © 2025 Ushodaya Enterprises Pvt. Ltd., All Rights Reserved.