ETV Bharat / state

ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੇ ਹੱਕ 'ਚ ਮਜੀਠੀਆ, ਪ੍ਰੈਸ ਕਾਨਫਰੰਸ ਕਰਦੇ ਹੋਏ ਭਗਵੰਤ ਮਾਨ ਦੀ ਸੁਣਾਈ 'ਵਾਅਦੇ ਵਾਲੀ ਆਡੀਓ'

ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਵੱਲੋਂ ਪੀਆਰਟੀਸੀ ਅਤੇ ਪਨਬੱਸ ਦੇ ਨੌਕਰੀ ਚੋਂ ਕੱਢੇ 302 ਮੁਲਾਜ਼ਮ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ। ਆਪ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਮਜੀਠੀਆ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਟਰਾਂਸਪੋਰਟ ਵਿਭਾਗ ਦੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਆਪ ਦੇ ਵਾਅਦੇ ਤੋਂ ਭੱਜੇ ਹਨ। ਇਸ ਦੇ ਨਾਲ ਹੀ, ਮਜੀਠੀਆ ਨੇ ਭਗਵੰਤ ਮਾਨ ਦੀ ਸੰਸਦ ਵਿੱਚ ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਦਿੱਤੇ ਬਿਆਨ ਦੀ ਆਡੀਓ ਵੀ ਸੁਣਾਈ।

Etv Bharat
Etv Bharat
author img

By

Published : Dec 19, 2022, 7:17 AM IST

Updated : Dec 19, 2022, 9:08 AM IST

ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੇ ਹੱਕ 'ਚ ਮਜੀਠੀਆ

ਅੰਮ੍ਰਿਤਸਰ:
ਸੂਬੇ ਦੇ ਕਈ ਜ਼ਿਲ੍ਹਿਆ ਵਿੱਚ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀ ਮਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸਾਬਕਾ ਮੰਤਰੀ ਤੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੀਆਰਟੀਸੀ ਅਤੇ ਪਨਬੱਸ ਦੇ ਨੌਕਰੀ ਤੋਂ ਫਾਰਗ ਕੀਤੇ 302 ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰੇ, ਜਿਨ੍ਹਾਂ ਨੂੰ ਧੱਕੇ ਨਾਲ ਨੌਕਰੀ ਤੋਂ ਫਾਰਗ ਵੀ ਕੀਤਾ ਗਿਆ ਹੈ ਤੇ ਬਲੈਕਲਿਸਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਗਏ ਹਨ।

"ਭ੍ਰਿਸ਼ਟਾਚਾਰ ਦੀ ਬਦਬੂ ਆ ਰਹੀ" : ਇੱਥੇ ਪਨਬੱਸ ਤੇ ਪੀਆਰਟੀਸੀ ਦੇ ਠੇਕਾ ਵਰਕਰ ਯੂਨੀਅਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਟਰਾਂਸਪੋਰਟ ਮੁਲਾਜ਼ਮਾਂ ਦੇ ਰੋਸ ਧਰਨੇ ਨੂੰ ਸੰਬੋਧਨ ਵੀ ਕੀਤਾ ਸੀ ਤੇ ਭਰੋਸਾ ਦੁਆਇਆ ਸੀ ਕਿ ਆਪ ਸਰਕਾਰ ਉਨ੍ਹਾਂ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਬਹਾਲ ਕਰੇਗੀ, ਜਿਨ੍ਹਾਂ ਨੂੰ ਜਬਰੀ ਨੌਕਰੀ ਤੋਂ ਫਾਰਗ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੀ ਥਾਂ ਹੁਣ ਟਰਾਂਸਪੋਰਟ ਵਿਭਾਗ ਨੇ ਸਿੱਖਲਾਈ ਪ੍ਰਾਪਤ ਉਨ੍ਹਾਂ ਮੁਲਾਜ਼ਮਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ, ਜੋ ਪਿਛਲੇ 10 ਤੋਂ 15 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਹੁਣ ਇਕ ਸਕਿਓਰਿਟੀ ਏਜੰਸੀ ਰਾਹੀਂ ਨਵੇਂ ਗੈਰ ਸਿੱਖਲਾਈ ਪ੍ਰਾਪਤ ਮੁਲਾਜ਼ਮ ਰੱਖੇ ਜਾ ਰਹੇ ਹਨ, ਜਿਸ ਤੋਂ ਭ੍ਰਿਸ਼ਟਾਚਾਰ ਦੀ ਬਦਬੂ ਆ ਰਹੀ ਹੈ।

ਸਰਕਾਰ ਦਾ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਇਰਾਦਾ ਨਹੀਂ:
ਮਜੀਠੀਆ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਿਧਾਨ ਸਭਾ ਵਿੱਚ ਐਲਾਨ ਕੀਤਾ ਸੀ ਕਿ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਪਰ ਉਨ੍ਹਾਂ ਦੀ ਸਰਕਾਰ ਠੇਕੇ ’ਤੇ ਕੰਮ ਕਰਦੇ ਡਰਾਈਵਰਾਂ ਤੇ ਕੰਡਕਟਰਾਂ, ਜਿਨ੍ਹਾਂ ਦੀਆਂ ਤਨਖਾਹਾਂ 17 ਹਜ਼ਾਰ ਰੁਪਏ ਅਤੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਹਨ, ਉਨ੍ਹਾਂ ਨੂੰ ਕੱਢ ਕੇ ਉਨ੍ਹਾਂ ਦੀ ਥਾਂ 9 ਹਜ਼ਾਰ ਰੁਪਏ ਪ੍ਰਤੀ ਮਹੀਨਾ ’ਤੇ ਨਵੀਂ ਭਰਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਰਕਾਰ ਦਾ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਇਸ ਨੇ ਤਾਂ ਅਜਿਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਯੋਜਨਾ ਉਲੀਕ ਲਈ ਹੈ।

ਟਰਾਂਸਪੋਰਟ ਮੰਤਰੀ ਨੂੰ ਘੇਰਾਂਗੇ:
ਅਕਾਲੀ ਆਗੂ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਗੈਰ ਸਿੱਖਲਾਈ ਪ੍ਰਾਪਤ ਮੁਲਾਜ਼ਮਾਂ ਦੀ ਭਰਤੀ ਕਰ ਕੇ ਤੇ ਸਿੱਖਲਾਈ ਪ੍ਰਾਪਤ ਮੁਲਾਜ਼ਮਾਂ ਨੂੰ ਕੱਢਕੇ ਕੇ ਮੁਸਾਫਰਾਂ ਦੀਆਂ ਜਾਨਾਂ ਜੋਖ਼ਮ 'ਚ ਪਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਠੇਕਾ ਵਰਕਰ ਯੂਨੀਅਨ ਦੀ ਮਦਦ ਕਰੇਗਾ, ਤਾਂ ਜੋ ਨਵੇਂ ਡਰਾਈਵਰਾਂ ਤੇ ਕੰਡਕਟਰਾਂ ਨੂੰ ਡਿਊਟੀਆਂ ਜੁਆਇਨ ਹੀ ਨਾ ਕਰਨ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਅਸੀਂ ਲਾਲਜੀਤ ਭੁੱਲਰ ਨੂੰ ਵੀ ਘੇਰਾਂਗੇ ਤੇ ਪੁੱਛਾਂਗੇ ਕਿ ਉਹ ਠੇਕਾ ਮੁਲਾਜ਼ਮਾਂ ਦੇ ਪਰਿਵਾਰ ਕਿਉਂ ਤਬਾਹ ਕਰ ਰਹੇ ਹਨ ਤੇ ਮੁਲਾਜ਼ਮਾਂ ਦੇ ਬਕਾਏ ਕਿਉਂ ਜਾਰੀ ਨਹੀਂ ਕੀਤੇ ਜਾ ਰਹੇ।

ਮੀਡੀਆ ਅਦਾਰਿਆਂ 'ਤੇ ਦਬਾਅ ਪਾ ਰਹੀ ਸਰਕਾਰ: ਇਸ ਦੌਰਾਨ ਠੇਕਾ ਵਰਕਰ ਯੂਨੀਅਨ ਦੇ ਆਗੂ ਨੇ ਮਜੀਠੀਆ ਵੱਲੋਂ ਉਨ੍ਹਾਂ ਦੀ ਹਿਮਾਇਤ ਕਰਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਤਨਖਾਹਾਂ ਵਿਚ ਸਾਲਾਨਾ 5 ਫੀਸਦੀ ਵਾਧਾ ਕੀਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਤੇ ਆਪ ਸਰਕਾਰ ਨੇ ਇਹ ਵਾਅਦਾ ਵੀ ਨਹੀਂ ਨਿਭਾਇਆ।

ਦੂਜੇ ਪਾਸੇ ਮਜੀਠੀਆਂ ਨੇ ਜਲੰਧਰ ਦੇ ਲਤੀਫਪੁਰ ਵਿਚ ਲੋਕਾਂ ਨੂੰ ਬੇਘਰ ਕਰਨ ਦੇ ਮਾਮਲੇ ਨੂੰ ਉਜਾਗਰ ਕਰਨ ਵਾਲੇ ਇਲੈਕਟ੍ਰਾਨਿਕ ਮੀਡੀਆ ਚੈਨਲ ਆਨ ਏਅਰ ਖਿਲਾਫ ਕੇਸ ਦਰਜ ਕਰਨ ਦੀ ਇਕ ਵਾਰ ਫਿਰ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਮਾਮਲੇ ਵਿਚ ਚੈਨਲ ਦੇ ਖਿਲਾਫ 15 ਦਿਨ ਪੁਰਾਣੀ ਖ਼ਬਰ ਨੂੰ ਲੈ ਕੇ ਕੇਸ ਦਰਜ ਕਰ ਦਿੱਤਾ ਗਿਆ। ਮਜੀਠੀਆ ਨੇ ਜਲੰਧਰ ਦੇ ਰੋਜ਼ਾਨਾ ਅਜੀਤ ਅਖਬਾਰ ਸਮੂਹ ਦੇ ਇਸ਼ਤਿਹਾਰ ਬੰਦ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਮੀਡੀਆ ’ਤੇ ਦਬਾਅ ਪਾ ਰਹੀ ਹੈ ਕਿ ਸਾਡੇ ਮੁਤਾਬਕ ਖ਼ਬਰਾਂ ਲਗਾਈਆਂ ਜਾਣ ਨਹੀਂ ਤਾਂ ਇਸ਼ਤਿਹਾਰ ਬੰਦ ਕਰ ਦਿੱਤੇ ਜਾਣਗੇ ਤੇ ਕੇਸ ਦਰਜ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ੍ਹ ਖਿਲਾਫ ਅਜਿਹੀ ਧੱਕੇਸ਼ਾਹੀ ਅਤਿਅੰਤ ਨਿੰਦਣਯੋਗ ਹੈ, ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜ੍ਹੋ: ਪੱਖੋ ਕੈਚੀਆ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

Last Updated : Dec 19, 2022, 9:08 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.