ETV Bharat / state

Talbir Singh Gill Angry With SAD: ਅਕਾਲੀ ਆਗੂ ਤਲਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਤੋਂ ਨਿਰਾਸ਼, ਜਾਣੋ ਕੀ ਹੈ ਨਿਰਾਸ਼ਾ ਦਾ ਕਾਰਨ ? - President Advocate Harjinder Singh Dhami

Akali Dal Leader Talbir Singh Gill Dispute: ਅਕਾਲੀ ਆਗੂ ਤਲਬੀਰ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਤੋਂ ਖਫ਼ਾ ਨਜ਼ਰ ਆ ਰਹੇ ਹਨ। ਜਿਸ ਕਰਕੇ ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਦੁਬਾਰਾ ਤੋਂ ਕੰਮ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ।

Tarbir Singh Gill is Angry with SAD
ਸ਼੍ਰੋਮਣੀ ਅਕਾਲੀ ਦਲ
author img

By ETV Bharat Punjabi Team

Published : Oct 20, 2023, 10:58 AM IST

Updated : Oct 20, 2023, 2:43 PM IST

ਅਕਾਲੀ ਆਗੂ ਤਲਬੀਰ ਸਿੰਘ ਗਿੱਲ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਦੱਸੇ ਜਾ ਰਹੇ ਤਲਬੀਰ ਸਿੰਘ ਗਿੱਲ ਦਾ ਵਿਵਾਦ ਲਗਾਤਾਰ ਹੀ ਸ੍ਰੀ ਗੁਰੂ ਰਾਮਦਾਸ ਵੱਲਾ ਹਸਪਤਾਲ ਦੇ ਡਾਕਟਰ ਏਪੀ ਸਿੰਘ ਨਾ ਵੱਧਦਾ ਜਾ ਰਿਹਾ ਹੈ। ਹਾਲਾਂਕਿ ਇਸ ਤੋਂ ਚੱਲਦਿਆਂ ਪਹਿਲਾ ਵੀ ਤਲਬੀਰ ਸਿੰਘ ਗਿੱਲ ਵੱਲੋਂ ਆਪਣੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ, ਪਰ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਦੇ ਨਾਲ ਮਿਲ ਕੇ ਉਹਨਾਂ ਵੱਲੋਂ ਘਰ ਵਾਪਸੀ ਕਰਵਾਈ ਗਈ ਸੀ।

ਤਰਬੀਰ ਸਿੰਘ ਗਿੱਲ ਵੱਲੋਂ ਫਿਰ ਵੱਡਾ ਫੈਸਲਾ: ਹੁਣ ਇੱਕ ਵਾਰ ਫਿਰ ਤੋਂ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਤੋਂ ਖਫ਼ਾ ਨਜ਼ਰ ਆਏ ਅਤੇ ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਦੁਬਾਰਾ ਤੋਂ ਕੰਮ ਨਾ ਕਰਨ ਦਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤਲਬੀਰ ਸਿੰਘ ਗਿੱਲ ਜੋ ਕਿ ਅਕਾਲੀ ਦਲ ਤੋਂ ਇੰਦਰਬੀਰ ਸਿੰਘ ਬੁਲਾਰੀਆ ਅਤੇ ਇੰਦਰਬੀਰ ਸਿੰਘ ਨਿੱਜ਼ਰ ਦੇ ਬਰਖ਼ਿਲਾਫ਼ 2022 ਵਿੱਚ ਚੋਣਾਂ ਲੜਦੇ ਹੋਏ ਨਜ਼ਰ ਆਏ ਸਨ।

Tarbir Singh Gill is Angry with SAD
ਤਰਬੀਰ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਤੋਂ ਖਫ਼ਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਸਵਾਲ : ਇਸ ਦੌਰਾਨ ਹੀ ਗੱਲਬਾਤ ਕਰਦਿਆ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਜੋ ਫੈਸਲਾ ਹੁਣ ਸ਼੍ਰੋਮਣੀ ਕਮੇਟੀ ਦੀ ਪੜਤਾਲੀਆ ਟੀਮ ਨੇ ਲਿਆ ਹੈ, ਉਸ ਤੋਂ ਉਹ ਸਹਿਮਤ ਨਹੀਂ ਹਨ ਅਤੇ ਜੋ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ, ਉਹ ਵੀ ਠੀਕ ਨਹੀਂ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਏਪੀ ਸਿੰਘ ਨੂੰ ਬਿਲਕੁਲ ਹੀ ਸਾਫ ਸ਼ਬਦਾਂ ਦੇ ਨਾਲ ਕਲੀਨ ਚਿੱਟ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉਹਨਾਂ ਦੇ ਤਿੰਨ ਸਵਾਲਾਂ ਦੇ ਜਵਾਬ ਦੇਣ ਜੇਕਰ ਉਹ ਗਲਤ ਪਾਏ ਗਏ ਤਾਂ ਉਹ ਸਮੂਹ ਸੰਗਤ ਸਾਹਮਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਗੋਡੀ ਹੱਥ ਲਗਾ ਕੇ ਮਾਫੀ ਮੰਗਣਗੇ।

ਤਲਬੀਰ ਸਿੰਘ ਗਿੱਲ ਨੇ ਰੱਖੀ ਵੱਡੀ ਮੰਗ ?: ਅਕਾਲੀ ਆਗੂ ਤਲਬੀਰ ਸਿੰਘ ਗਿੱਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਉੱਤੇ ਹਮਲਾ ਕਰਦੇ ਹੋਏ ਕਿਹਾ ਗਿਆ ਕਿ ਉਹ ਉਨੀ ਦੇਰ ਤੱਕ ਸ਼੍ਰੋਮਣੀ ਅਕਾਲੀ ਦਲ ਵਿੱਚ ਕੰਮ ਨਹੀਂ ਕਰਨਗੇ, ਜਿੰਨੀ ਦੇਰ ਤੱਕ ਡਾਕਟਰ ਏਪੀ ਸਿੰਘ ਅਤੇ ਉਹਨਾਂ ਦੇ ਨਾਲ ਮੌਜੂਦ ਜਿੰਨੇ ਲੋਕ ਗੁਰੂ ਰਾਮਦਾਸ ਵੱਲਾ ਹਸਪਤਾਲ ਦੇ ਮੈਨੇਜਮੈਂਟ ਖ਼ਰਾਬ ਕਰ ਰਹੇ ਹਨ, ਉਹਨਾਂ ਨੂੰ ਬਾਹਰ ਨਹੀਂ ਕੱਢਿਆ ਜਾਂਦਾ। ਹੁਣ ਵੇਖਣਾ ਹੋਵੇਗਾ ਕਿ ਤਲਬੀਰ ਸਿੰਘ ਗਿੱਲ ਵੱਲੋਂ ਦਿੱਤੇ ਗਏ ਚੈਲੇਂਜ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਵੀਕਾਰ ਕਰਦੇ ਹਨ ਜਾਂ ਨਹੀਂ ਅਤੇ ਕੀ ਤਲਬੀਰ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Last Updated : Oct 20, 2023, 2:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.