ਅੰਮ੍ਰਿਤਸਰ: ਨਗਰ ਪੰਚਾਇਤ ਅਜਨਾਲਾ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ ਅਤੇ ਜਿੱਤ ਦਾ ਦਾਅਵਾ ਵੀ ਕੀਤਾ।
ਇਸ ਮੌਕੇ ਬੋਨੀ ਅਜਨਾਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਆਪਣੇ ਪਰਿਵਾਰ ਸਮੇਤ ਵੋਟ ਪਾਈ ਗਈ ਹੈ ਅਤੇ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦਾ ਸਾਥ ਦੇਣ ਤਾਂ ਜੋ ਸਾਰੀਆਂ ਹੀ ਵਾਰਡਾਂ 'ਤੇ ਅਕਾਲੀ ਦਲ ਦੇ ਉਮੀਦਵਾਰ ਵੱਡੀ ਜਿੱਤ ਹਾਸਲ ਕਰਨ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਦੁਬਾਰਾ ਚਾਲੂ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਬਿਨਾਂ ਕਿਸੇ ਮੱਤਭੇਦ ਦੇ ਵਿਕਾਸ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਜਦੋਂ ਵੀ ਅਕਾਲੀ ਦਲ ਦੀ ਸਰਕਾਰ ਬਣੀ ਜਾ ਸਥਾਨਕ ਸਰਕਾਰਾਂ 'ਚ ਮੇਅਰ ਜਾਂ ਪ੍ਰਧਾਨ ਅਕਾਲੀ ਦਲ ਦੇ ਬਣੇ ਤਾਂ ਉਦੋਂ ਉਦੋਂ ਹੀ ਸ਼ਹਿਰਾਂ ਕਸਬਿਆਂ ਦਾ ਵਿਕਾਸ ਹੋਇਆ । ਇਸ ਲਈ ਵੋਟਰਾਂ ਨੂੰ ਅਪੀਲ ਹੈ ਕਿ ਉਹ ਅਕਾਲੀ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ।